ਕੁਪਵਾੜਾ ''ਚ ਦੋ ਸ਼ੱਕੀ ਅੱਤਵਾਦੀ ਗ੍ਰਿਫਤਾਰ

07/06/2018 1:27:20 PM

ਸ਼੍ਰੀਨਗਰ— ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲੇ 'ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਹਥਿਆਰਾਂ ਅਤੇ ਗੋਲਾ-ਬਾਰੂਦ ਨਾਲ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਸ਼ੁੱਕਰਵਾਰ ਨੂੰ ਇੱਥੇ ਦੱਸਿਆ ਕਿ ਰਾਸ਼ਟਰੀ ਰਾਈਫਲ (ਆਰ. ਆਰ.) ਅਤੇ ਜੰਮੂ ਕਸ਼ਮੀਰ ਪੁਲਸ ਦੀ ਵਿਸ਼ੇਸ਼ ਮੁਹਿੰਮ ਸਮੂਹ ਨੇ ਖੂਫੀਆ ਜਾਣਕਾਰੀ ਦੇ ਆਧਾਰ 'ਤੇ ਛਾਪਾ ਮਾਰ ਕੇ ਦੋ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਦੀ ਪਛਾਣ ਰਮੀਜ਼ ਲੋਨ ਅਤੇ ਅਮਿਰ ਅਹਿਮਦ ਦੇ ਰੂਪ 'ਚ ਹੋਈ ਹੈ। ਉਨ੍ਹਾਂ ਦੱਸਿਆ ਕਿ ਅੱਤਵਾਦੀਆਂ ਕੋਲ ਪਿਸਤੌਲ, ਤਿੰਨ ਬੰਬ ਬਰਾਮਦ ਕੀਤੇ ਗਏ ਹਨ।


Related News