ਕੁਵੈਤ ਅੱਗ ਦੁਖਾਂਤ : ਭਾਰਤੀਆਂ ਦੀਆਂ ਮ੍ਰਿਤਕ ਦੇਹਾਂ ਲੈ ਕੇ ਕੋਚੀ ਹਵਾਈ ਅੱਡੇ 'ਤੇ ਉਤਰਿਆ ਹਵਾਈ ਸੈਨਾ ਦਾ ਜਹਾਜ਼
Friday, Jun 14, 2024 - 12:01 PM (IST)
ਕੋਚੀ (ਭਾਸ਼ਾ) - ਕੁਵੈਤ ਵਿਚ ਦੋ ਦਿਨ ਪਹਿਲਾਂ ਅੱਗ ਲੱਗਣ ਕਾਰਨ ਮਾਰੇ ਗਏ ਭਾਰਤੀਆਂ ਦੀਆਂ ਲਾਸ਼ਾਂ ਨੂੰ ਲੈ ਕੇ ਭਾਰਤੀ ਹਵਾਈ ਸੈਨਾ ਦਾ ਇਕ ਜਹਾਜ਼ ਸ਼ੁੱਕਰਵਾਰ ਸਵੇਰੇ ਕੋਚੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਉਤਰਿਆ। ਭਾਰਤੀ ਹਵਾਈ ਸੈਨਾ ਦੇ C-130J ਟਰਾਂਸਪੋਰਟ ਜਹਾਜ਼ ਰਾਹੀਂ 31 ਭਾਰਤੀਆਂ ਦੀਆਂ ਮ੍ਰਿਤਕ ਦੇਹਾਂ ਇੱਥੇ ਉਤਾਰੀਆਂ ਗਈਆਂ। ਇੱਥੋਂ ਮ੍ਰਿਤਕ ਦੇਹਾਂ ਨੂੰ ਉਨ੍ਹਾਂ ਦੇ ਜੱਦੀ ਪਿੰਡ ਲਿਜਾਇਆ ਜਾਵੇਗਾ।
ਇਹ ਵੀ ਪੜ੍ਹੋ : 16ਵੇਂ ਜਨਮਦਿਨ ਦਾ ਕੇਕ ਕੱਟਣ ਤੋਂ ਬਾਅਦ, PUBG ਖੇਡਦਿਆ ਮੁੰਡੇ ਨੂੰ ਆਈ ਮੌਤ
ਅਧਿਕਾਰੀਆਂ ਨੇ ਦੱਸਿਆ ਕਿ ਅੱਗ ਦੀ ਘਟਨਾ ਵਿੱਚ ਮਾਰੇ ਗਏ 31 ਵਿਅਕਤੀਆਂ ਵਿੱਚੋਂ 23 ਕੇਰਲ ਦੇ, ਸੱਤ ਤਾਮਿਲਨਾਡੂ ਅਤੇ ਇੱਕ ਕਰਨਾਟਕ ਦਾ ਸੀ। ਅਧਿਕਾਰੀਆਂ ਨੇ ਦੱਸਿਆ ਕਿ ਦੱਖਣੀ ਕੁਵੈਤ ਦੇ ਮੰਗਾਫ ਇਲਾਕੇ 'ਚ ਸੱਤ ਮੰਜ਼ਿਲਾ ਇਮਾਰਤ ਦੀ ਰਸੋਈ 'ਚ ਭਿਆਨਕ ਅੱਗ ਲੱਗਣ ਕਾਰਨ 49 ਵਿਦੇਸ਼ੀ ਕਾਮਿਆਂ ਦੀ ਮੌਤ ਹੋ ਗਈ ਅਤੇ 50 ਹੋਰ ਜ਼ਖਮੀ ਹੋ ਗਏ। ਇਨ੍ਹਾਂ ਵਿੱਚੋਂ 42 ਭਾਰਤੀ ਸਨ ਅਤੇ ਬਾਕੀ ਪਾਕਿਸਤਾਨ, ਫਿਲੀਪੀਨਜ਼, ਮਿਸਰ ਅਤੇ ਨੇਪਾਲ ਦੇ ਨਾਗਰਿਕ ਸਨ। ਉਨ੍ਹਾਂ ਦੱਸਿਆ ਕਿ ਇਮਾਰਤ ਵਿੱਚ 195 ਪ੍ਰਵਾਸੀ ਮਜ਼ਦੂਰ ਰਹਿੰਦੇ ਸਨ।
ਇਹ ਵੀ ਪੜ੍ਹੋ : ਸਰਕਾਰ ਨੇ ਦਿੱਤੀ ਖੁਸ਼ਖਬਰੀ, ਮੁਫ਼ਤ 'ਚ ਆਧਾਰ ਅਪਡੇਟ ਕਰਨ ਦੀ ਸਮਾਂ ਮਿਆਦ ਵਧਾਈ
ਇਹ ਵੀ ਪੜ੍ਹੋ : ਬਰਖ਼ਾਸਤ ਕਰਮਚਾਰੀਆਂ ਨੇ ਐਲੋਨ ਮਸਕ ਅਤੇ ਸਪੇਸਐਕਸ’ ਖਿਲਾਫ ਮੁਕੱਦਮਾ ਦਰਜ ਕੀਤਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8