ਜੈਵਿਕ ਉਤਪਾਦਾਂ ਦੀ ਜਾਂਚ ਲਈ ਪ੍ਰਯੋਗਸ਼ਾਲਾਵਾਂ ਸਥਾਪਿਤ ਕੀਤੀਆਂ ਜਾਣਗੀਆਂ : ਸ਼ਾਹ

Tuesday, Jul 05, 2022 - 05:49 PM (IST)

ਨਵੀਂ ਦਿੱਲੀ– ਸਰਕਾਰ ਨੇ ਜੈਵਿਕ ਉਤਪਾਦਾਂ ਦੀ ਜਾਂਚ ਅਤੇ ਪ੍ਰਮਾਣੀਕਰਣ ਲਈ ਪ੍ਰਯੋਗਸ਼ਾਲਾਵਾਂ ਸਥਾਪਿਤ ਕਰਨ ਲਈ ਪ੍ਰਮੁੱਖ ਡੇਅਰੀ ਕੰਪਨੀ ਅਮੂਲ ਨੂੰ ਨੋਡਲ ਏਜੰਸੀ ਵਜੋਂ ਨਿਯੁਕਤ ਕੀਤਾ ਹੈ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਇਨ੍ਹਾਂ ਉਤਪਾਦਾਂ ਦੀ ਗਲੋਬਲ ਮਾਰਕੀਟਿੰਗ ਵਿਚ ਮਦਦ ਕਰਨ ਦਾ ਫੈਸਲਾ ਕੀਤਾ ਹੈ।

ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਸੋਮਵਾਰ ਨੂੰ ਇਹ ਐਲਾਨ ਕੀਤਾ। 100ਵੇਂ ਅੰਤਰਰਾਸ਼ਟਰੀ ਸਹਿਯੋਗ ਦਿਵਸ ਮੌਕੇ ਇੱਕ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਸ਼ਾਹ ਨੇ ਕਿਹਾ ਕਿ ਅਮੂਲ ਨੂੰ ਜੈਵਿਕ ਉਤਪਾਦਾਂ ਦੀ ਭਰੋਸੇਯੋਗਤਾ ਦੀ ਜਾਂਚ ਅਤੇ ਪ੍ਰਮਾਣਿਕਤਾ ਕਰਨ ਦਾ ਕੰਮ ਸੌਂਪਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮਿੱਟੀ ਅਤੇ ਜੈਵਿਕ ਉਤਪਾਦਾਂ ਦੀ ਪਰਖ ਲਈ ਦੇਸ਼ ਦੇ ਹਰੇਕ ਜ਼ਿਲ੍ਹੇ ਵਿੱਚ ਪ੍ਰਯੋਗਸ਼ਾਲਾਵਾਂ ਸਥਾਪਿਤ ਕਰਨ ਲਈ ਅਮੂਲ (ਹੋਰ ਸਹਿਕਾਰੀ ਸੰਮਤੀਆਂ ਨੂੰ ਵੀ ਸ਼ਾਮਲ ਕੀਤਾ ਜਾਵੇਗਾ) ਦੇ ਤਹਿਤ ਇੱਕ ਸਹਿਕਾਰੀ ਸਭਾ ਬਣਾਈ ਜਾਵੇਗੀ।


Rakesh

Content Editor

Related News