ਟੱਕਰ ਤੋਂ ਬਚਦੇ-ਬਚਦੇ ਪਲਟ ਗਿਆ ਮਜ਼ਦੂਰਾਂ ਨਾਲ ਭਰਿਆ ਟੈਂਪੂ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
Saturday, May 17, 2025 - 10:19 AM (IST)

ਊਨਾ- ਹਿਮਾਚਲ ਪ੍ਰਦੇਸ਼ ਦੇ ਊਨਾ 'ਚ ਇਕ ਟੈਂਪੂ ਪਲਟਣ ਨਾਲ ਉਸ 'ਚ ਸਵਾਰ ਇਕ ਬੱਚੇ ਸਮੇਤ 26 ਲੋਕ ਜ਼ਖ਼ਮੀ ਹੋ ਗਏ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਡਰਾਈਵਰ ਟੈਂਪੂ ਨੂੰ ਇਕ ਹੋਰ ਵਾਹਨ ਨਾਲ ਟਕਰਾਉਣ ਤੋਂ ਬਚਾਉਣ ਦੀ ਕੋਸ਼ਿਸ਼ ਕਰ ਰਿਹਾ ਸੀ, ਉਦੋਂ ਇਹ ਹਾਦਸਾ ਹੋ ਗਿਆ। ਪੁਲਸ ਨੇ ਦੱਸਿਆ ਕਿ ਜ਼ਖ਼ਮੀਆਂ 'ਚੋਂ ਜ਼ਿਆਦਾਤਰ ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ਪ੍ਰਵਾਸੀ ਮਜ਼ਦੂਰ ਹਨ, ਜੋ ਸ਼ੁੱਕਰਵਾਰ ਸਵੇਰੇ ਧੁਸਾੜਾ ਤੋਂ ਟੈਂਪੂ 'ਚ ਸਵਾਰ ਹੋ ਕੇ ਪਨੋਹ ਦੇ ਖੇਤਾਂ 'ਚ ਕੰਮ ਕਰਨ ਗਏ ਸਨ।
ਉਸ ਨੇ ਦੱਸਿਆ ਕਿ ਜਦੋਂ ਉਹ ਵਾਪਸ ਪਰਤ ਰਹੇ ਸਨ, ਉਦੋਂ ਇਕ ਹੋਰ ਵਾਹਨ ਨਾਲ ਟਕਰਾਉਣ ਤੋਂ ਬਚਣ ਦੀ ਕੋਸ਼ਿਸ਼ 'ਚ ਟੈਂਪੂ ਡਰਾਈਵਰ ਨੇ ਵਾਹਨ ਤੋਂ ਕੰਟਰੋਲ ਗੁਆ ਦਿੱਤਾ, ਜਿਸ ਕਾਰਨ ਟੈਂਪੂ ਪਲਟ ਗਿਆ ਅਤੇ 26 ਲੋਕ ਜ਼ਖਮੀ ਹੋ ਗਏ। ਮਜ਼ਦੂਰਾਂ ਦਾ ਰੌਲਾ ਸੁਣ ਕੇ ਸਥਾਨਕ ਲੋਕ ਉਨ੍ਹਾਂ ਦੀ ਮਦਦ ਲਈ ਦੌੜੇ। ਬਾਅਦ 'ਚ ਮਜ਼ਦੂਰਾਂ ਨੂੰ ਐਂਬੂਲੈਂਸ ਤੋਂ ਇਕ ਹਸਪਤਾਲ ਲਿਜਾਇਆ ਗਿਆ। ਪੁਲਸ ਨੇ ਦੱਸਿਆ ਕਿ ਇਕ ਬੱਚਾ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ ਹੈ ਅਤੇ ਉਸ ਨੂੰ ਇਲਾਜ ਲਈ ਪੀਜੀਆਈ ਚੰਡੀਗੜ੍ਹ ਭੇਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਦੇ ਸੰਬੰਧ 'ਚ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਸੁਪਰਡੈਂਟ ਅਮਿਤ ਯਾਦਵ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e