ਲੱਦਾਖ ’ਚ ਹੋਈ ਤਾਜ਼ਾ ਬਰਫ਼ਬਾਰੀ, ਕੇਦਾਰਨਾਥ ਪੈਦਲ ਮਾਰਗ ’ਤੇ ਖਿਸਕੀ ਜ਼ਮੀਨ, ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ
Thursday, Jul 23, 2026 - 10:29 AM (IST)
ਸ਼੍ਰੀਨਗਰ/ਜਲੰਧਰ/ਸ਼ਿਮਲਾ (ਅਰੁਣ, ਪੁਨੀਤ, ਸੰਤੋਸ਼) - ਬੁੱਧਵਾਰ ਨੂੰ ਲੱਦਾਖ ਦੇ ਨੁਬਰਾ-ਪੈਂਗੋਂਗ ਇਲਾਕੇ ਦੇ ਵਾਰੀ-ਲਾ ਦਰ੍ਹੇ ’ਚ ਤਾਜ਼ਾ ਬਰਫਬਾਰੀ ਹੋਈ, ਓਧਰ ਊਧਮਪੁਰ ਜ਼ਿਲ੍ਹੇ ਦੇ ਅੱਪ-ਟਿਊਬ ਅਤੇ ਰਾਮਬਨ ਜ਼ਿਲ੍ਹੇ ਦੇ ਡਾਊਨ-ਟਿਊਬ ’ਚ ਕਈ ਥਾਵਾਂ ’ਤੇ ਭਾਰੀ ਮੀਂਹ ਤੋਂ ਬਾਅਦ ਜ਼ਮੀਨ ਖਿਸਕਣ ਕਾਰਨ ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ ’ਤੇ ਆਵਾਜਾਈ ਨੂੰ ਰੋਕ ਦਿੱਤਾ ਗਿਆ। ਉੱਥੇ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਸਰਹੱਦੀ ਸੁੰਦਰਬਨੀ ਸੈਕਟਰ ’ਚ ਮਹਾਦੇਵ ਗੈਪ ਦੇ ਨੇੜਲੇ ਇਲਾਕੇ ’ਚ ਤਾਇਨਾਤ ਭਾਰਤੀ ਫੌਜ ਦੇ ਜਵਾਨ ਸੁਖਪ੍ਰੀਤ ਸਿੰਘ (29) ਵਾਸੀ ਸ੍ਰੀ ਮੁਕਤਸਰ ਸਾਹਿਬ (ਪੰਜਾਬ) ਦੀ ਜ਼ਮੀਨ ਖਿਸਕਣ ਦੀ ਲਪੇਟ ’ਚ ਆਉਣ ਨਾਲ ਮੌਤ ਹੋ ਗਈ।
ਪੜ੍ਹੋ ਇਹ ਵੀ - ਇੰਟਰਨੈੱਟ ਸੇਵਾਵਾਂ ਬੰਦ, ਦਿੱਲੀ ਦੇ ਜੰਤਰ-ਮੰਤਰ 'ਤੇ CJP ਪ੍ਰਦਰਸ਼ਨ ਨੂੰ ਲੈ ਕੇ ਵੱਡੀ ਖ਼ਬਰ
ਓਧਰ, ਪੰਜਾਬ ’ਚ ਮੰਗਲਵਾਰ ਰਾਤ ਤੋਂ ਸ਼ੁਰੂ ਹੋਇਆ ਮੀਂਹ ਦਾ ਦੌਰ ਬੁੱਧਵਾਰ ਨੂੰ ਵੀ ਜਾਰੀ ਰਿਹਾ, ਜਿਸ ਨਾਲ ਸੂਬੇ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਤੋਂ ਬਹੁਤ ਭਾਰੀ ਮੀਂਹ ਦਰਜ ਕੀਤਾ ਗਿਆ। ਲਗਾਤਾਰ ਪਏ ਮੀਂਹ ਕਾਰਨ ਕਈ ਜ਼ਿਲ੍ਹਿਆਂ ਦੇ ਤਾਪਮਾਨ ’ਚ 4 ਡਿਗਰੀ ਤੋਂ ਵੱਧ ਦੀ ਗਿਰਾਵਟ ਦਰਜ ਕੀਤੀ ਗਈ। ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ ਸੂਬੇ ’ਚ ਲੱਗਭਗ 800 MM ਮੀਂਹ ਦਰਜ ਕੀਤਾ ਗਿਆ, ਜਦਕਿ 23 ਜੁਲਾਈ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਿਮਾਚਲ ’ਚ ਥਾਂ-ਥਾਂ ਜ਼ਮੀਨ ਖਿਸਕਣ ਅਤੇ ਮਲਬੇ ਕਾਰਨ ਸੂਬੇ ਭਰ ’ਚ 100 ਤੋਂ ਵੱਧ ਸੜਕਾਂ ਬੰਦ ਹੋ ਗਈਆਂ ਹਨ। ਮੌਸਮ ਵਿਭਾਗ ਨੇ 28 ਜੁਲਾਈ ਤੱਕ ਸੂਬੇ ਦੇ ਵੱਖ-ਵੱਖ ਹਿੱਸਿਆਂ ’ਚ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਟੂਟੀਕੰਡੀ ਵਾਰਡ ਦੇ ਓਲਡ ਬੈਰੀਅਰ ਨੇੜੇ ਬੁੱਧਵਾਰ ਸਵੇਰੇ 4 ਵੱਡੇ ਦਰੱਖਤ ਮਕਾਨਾਂ ’ਤੇ ਡਿੱਗ ਗਏ, ਜਿਸ ਨਾਲ ਘਰਾਂ ਦੀਆਂ ਟੀਨ ਦੀਆਂ ਛੱਤਾਂ ਨੁਕਸਾਨੀਆਂ ਗਈਆਂ।
ਪੜ੍ਹੋ ਇਹ ਵੀ - ਪੈਟਰੋਲ 327 ਤੇ ਡੀਜ਼ਲ 375 ਰੁਪਏ ਹੋਇਆ ਮਹਿੰਗਾ! ਗੁਆਂਢੀ ਮੁਲਕ 'ਚ ਮਚੀ ਹਾਹਾਕਾਰ
ਕੇਦਾਰਨਾਥ ਪੈਦਲ ਮਾਰਗ ’ਤੇ ਜ਼ਮੀਨ ਖਿਸਕੀ, ਆਵਾਜਾਈ ਬੰਦ
ਭਾਰੀ ਮੀਂਹ ਦੌਰਾਨ ਬੁੱਧਵਾਰ ਸਵੇਰੇ ਕੇਦਾਰਨਾਥ ਪੈਦਲ ਮਾਰਗ ’ਤੇ ਜ਼ਮੀਨ ਖਿਸਕਣ ਨਾਲ ਆਵਾਜਾਈ ਬੰਦ ਹੋ ਗਈ। ਅਧਿਕਾਰੀਆਂ ਮੁਤਾਬਕ ਕੇਦਾਰਨਾਥ ਪੈਦਲ ਮਾਰਗ ’ਤੇ ਗੌਰੀਕੁੰਡ ਤੋਂ ਲੱਗਭਗ ਇਕ ਕਿਲੋਮੀਟਰ ਅੱਗੇ ਛੋੜੀ ਨੇੜੇ ਜ਼ਮੀਨ ਖਿਸਕੀ ਜਿੱਥੇ ਪੱਥਰ ਤੇ ਮਲਬਾ ਆਉਣ ਕਾਰਨ ਮਾਰਗ ਬੰਦ ਹੋ ਗਿਆ। ਰੁਦਰਪ੍ਰਯਾਗ ਦੇ ਜ਼ਿਲਾ ਆਫ਼ਤ ਪ੍ਰਬੰਧਨ ਅਧਿਕਾਰੀ ਨੰਦਨ ਸਿੰਘ ਰਜਵਾਰ ਨੇ ਦੱਸਿਆ ਕਿ ਜ਼ਮੀਨ ਖਿਸਕਣ ਦੀ ਸੂਚਨਾ ਮਿਲਦੇ ਹੀ ਤੀਰਥ ਯਾਤਰੀਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਸੁਰੱਖਿਅਤ ਸਥਾਨਾਂ ’ਤੇ ਰੋਕ ਦਿੱਤਾ ਗਿਆ ਹੈ।
ਪੜ੍ਹੋ ਇਹ ਵੀ - ਮਹਿੰਗਾਈ ਭੱਤੇ ’ਚ ਵਾਧੇ ਦਾ ਐਲਾਨ, ਇਨ੍ਹਾਂ ਮੁਲਾਜ਼ਮਾਂ ਨੂੰ ਸਰਕਾਰ ਨੇ ਦਿੱਤੀ ਖੁਸ਼ਖ਼ਬਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
