ਬਣਨਗੀਆਂ 5 ਨਵੀਆਂ ਤਹਿਸੀਲਾਂ ! ਲੱਦਾਖ ਪ੍ਰਸ਼ਾਸਨ ਨੇ ਦਿੱਤੀ ਮਨਜ਼ੂਰੀ

Friday, Oct 16, 2026 - 05:36 PM (IST)

ਬਣਨਗੀਆਂ 5 ਨਵੀਆਂ ਤਹਿਸੀਲਾਂ ! ਲੱਦਾਖ ਪ੍ਰਸ਼ਾਸਨ ਨੇ ਦਿੱਤੀ ਮਨਜ਼ੂਰੀ

ਲੇਹ (ਏਜੰਸੀ)- ਲੱਦਾਖ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਪੰਜ ਨਵੀਆਂ ਤਹਿਸੀਲਾਂ ਦੇ ਗਠਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਸਕਸੈਨਾ ਨੇ ਸੋਸ਼ਲ ਮੀਡੀਆ 'ਐਕਸ' 'ਤੇ ਲਿਖਿਆ,"ਅੱਜ ਮੈਂ ਪੰਜ ਨਵੀਆਂ ਤਹਿਸੀਲਾਂ ਦੇ ਗਠਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ 'ਚ ਸ਼ਾਮ ਜ਼ਿਲ੍ਹੇ 'ਚ ਆਰੀਅਨ ਵੈਲੀ, ਕਾਰਗਿਲ 'ਚ ਸੋਧ, ਜ਼ੰਸਕਾਰ 'ਚ ਫੇ, ਦਰਾਸ 'ਚ ਥਾਸਗਾਮ ਅਤੇ ਚਾਂਗਥਾਂਗ ਜ਼ਿਲ੍ਹੇ 'ਚ ਹਿਮਿਆ ਤਹਿਸੀਲ ਸ਼ਾਮਲ ਹਨ।" ਉਨ੍ਹਾਂ ਕਿਹਾ ਕਿ ਇਸ ਸਾਲ ਜੁਲਾਈ 'ਚ 17 ਨਵੀਆਂ ਤਹਿਸੀਲਾਂ ਦੇ ਗਠਨ ਤੋਂ ਬਾਅਦ ਚੁੱਕੇ ਗਏ ਇਸ ਕਦਮ ਨਾਲ ਲੱਦਾਖ 'ਚ ਤਹਿਸੀਲਾਂ ਦੀ ਕੁੱਲ ਗਿਣਤੀ ਹੁਣ 37 ਹੋ ਗਈ ਹੈ।

PunjabKesari

ਇਸ ਤੋਂ ਇਲਾਵਾ ਜਨਤਾ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਪੈਂਡਿੰਗ ਮੰਗ ਨੂੰ ਪੂਰਾ ਕਰਦੇ ਹੋਏ ਦੁਰਬੁਕ ਦੇ ਵਧੀਕ ਡਿਪਟੀ ਕਮਿਸ਼ਨਰ ਦੀਆਂ ਸ਼ਕਤੀਆਂ ਸਬ-ਡਿਵੀਜ਼ਨਲ ਮੈਜਿਸਟ੍ਰੇਟ (ਐੱਸਡੀਐੱਮ) ਦੁਰਬੁਕ ਨੂੰ ਸੌਂਪ ਦਿੱਤੀਆਂ ਗਈਆਂ ਹਨ। ਇਸ ਦਾ ਉਦੇਸ਼ ਸਥਾਨਕ ਪ੍ਰਸ਼ਾਸਨ ਨੂੰ ਮਜ਼ਬੂਤ ​​ਕਰਨਾ ਅਤੇ ਲੋਕਾਂ ਲਈ ਪ੍ਰਸ਼ਾਸਨ ਤੱਕ ਪਹੁੰਚ ਨੂੰ ਆਸਾਨ ਬਣਾਉਣਾ ਹੈ।

PunjabKesari

ਸਕਸੈਨਾ ਨੇ ਕਿਹਾ ਕਿ ਪ੍ਰਸ਼ਾਸਕੀ ਪ੍ਰਣਾਲੀ ਦੇ ਇਸ ਤਰਕਸੰਗਤੀਕਰਨ ਅਤੇ ਮਜ਼ਬੂਤੀ ਨਾਲ ਲੋਕਾਂ ਨੂੰ ਬਿਹਤਰ ਜਨਤਕ ਸੇਵਾਵਾਂ ਪ੍ਰਦਾਨ ਹੋਣਗੀਆਂ, ਵਿਕਾਸ ਪ੍ਰੋਗਰਾਮਾਂ ਨੂੰ ਤੇਜ਼ੀ ਨਾਲ ਲਾਗੂ ਕਰਨ 'ਚ ਮਦਦ ਮਿਲੇਗੀ ਅਤੇ ਹਰੇਕ ਨਾਗਰਿਕ, ਖਾਸ ਕਰਕੇ ਦੂਰ-ਦੁਰਾਡੇ ਅਤੇ ਸਰਹੱਦੀ ਖੇਤਰਾਂ 'ਚ ਰਹਿਣ ਵਾਲੇ ਲੋਕਾਂ ਲਈ ਸਰਕਾਰੀ ਸੇਵਾਵਾਂ ਤੱਕ ਆਸਾਨ ਪਹੁੰਚ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਪਹਿਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਮਾਵੇਸ਼ੀ ਅਤੇ ਵਿਕਸਿਤ ਲੱਦਾਖ ਦੇ ਸੁਪਨੇ ਨੂੰ ਸਾਕਾਰ ਕਰਨ ਅਤੇ ਖੇਤਰ ਦੇ ਲੋਕਾਂ ਦੀਆਂ ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਇੱਛਾਵਾਂ ਨੂੰ ਪੂਰਾ ਕਰਨ ਵੱਲ ਇਕ ਕਦਮ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News