ਲੱਦਾਖ, ਜੰਮੂ-ਕਸ਼ਮੀਰ ਭਾਰਤ ਦੇ ਅਟੁੱਟ ਅੰਗ, ਚੀਨ ਨੂੰ ਟਿੱਪਣੀ ਕਰਨ ਦਾ ਕੋਈ ਅਧਿਕਾਰ ਨਹੀਂ : ਵਿਦੇਸ਼ ਮੰਤਰਾਲੇ

10/15/2020 5:58:37 PM

ਨਵੀਂ ਦਿੱਲੀ- ਚੀਨ ਦੀ ਟਿੱਪਣੀ ਦਾ ਜਵਾਬ ਦਿੰਦੇ ਹੋਏ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਲੱਦਾਖ ਅਤੇ ਜੰਮੂ ਕਸ਼ਮੀਰ ਭਾਰਤ ਦਾ ਅਟੁੱਟ ਅੰਗ ਹਨ। ਭਾਰਤ ਦੇ ਅੰਦਰੂਨੀ ਮਾਮਲਿਆਂ 'ਚ ਚੀਨ ਨੂੰ ਦਖਲਅੰਦਾਜ਼ੀ ਕਰਨ ਦੀ ਕੋਈ ਜ਼ਰੂਰਤ ਨਹੀਂ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਨੁਰਾਗ ਸ਼੍ਰੀਵਾਸਤਵ ਨੇ ਚੀਨ ਦੀ ਟਿੱਪਣੀ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਜੰਮੂ-ਕਸ਼ਮੀਰ ਅਤੇ ਲੱਦਾਖ ਕੇਂਦਰ ਸ਼ਾਸਿਤ ਪ੍ਰਦੇਸ਼ ਭਾਰਤ ਦੇ ਅਭਿੰਨ ਅੰਗ ਹਨ। ਭਾਰਤ ਦੇ ਅੰਦਰੂਨੀ ਮਾਮਲਿਆਂ 'ਚ ਚੀਨ ਨੂੰ ਟਿੱਪਣੀ ਕਰਨ ਦੀ ਕੋਈ ਜ਼ਰੂਰਤ ਨਹੀਂ ਹੈ।

PunjabKesari
ਸ਼੍ਰੀਵਾਸਤਵ ਨੇ ਅੱਗੇ ਕਿਹਾ ਕਿ ਅਰੁਣਾਚਲ ਪ੍ਰਦੇਸ਼ ਵੀ ਭਾਰਤ ਦਾ ਇਕ ਅਭਿੰਨ ਅੰਗ ਹੈ, ਇਸ ਤੱਥ ਨੂੰ ਕਈ ਪੱਧਰਾਂ 'ਤੇ ਚੀਨੀ ਪੱਖ ਨੂੰ ਵੀ ਸਪੱਸ਼ਟ ਰੂਪ ਨਾਲ ਜ਼ਾਹਰ ਕੀਤਾ ਗਿਆ ਹੈ, ਜਿਸ 'ਚ ਸਰਵਉੱਚ ਪੱਧਰ ਵੀ ਸ਼ਾਮਲ ਹੈ। ਸਰਕਾਰ ਲੋਕਾਂ ਦੀ ਰੋਜ਼ੀ-ਰੋਟੀ, ਆਰਥਿਕ ਕਲਿਆਣ 'ਚ ਸੁਧਾਰ ਲਈ ਬੁਨਿਆਦੀ ਢਾਂਚਾ ਬਣਾਉਣ 'ਤੇ ਜ਼ੋਰ ਦੇ ਰਹੀ ਹੈ। ਸਰਕਾਰ ਆਰਥਿਕ ਵਿਕਾਸ ਲਈ ਸਰਹੱਦੀ ਖੇਤਰਾਂ ਦੇ ਵਿਕਾਸ ਅਤੇ ਭਾਰਤ ਦੀ ਸੁਰੱਖਿਆ, ਰਣਨੀਤਕ ਜ਼ਰੂਰਤ ਨੂੰ ਪੂਰਾ ਕਰਨ ਲਈ ਵਿਸ਼ੇਸ਼ ਧਿਆਨ ਦੇ ਰਹੀ ਹੈ।


DIsha

Content Editor

Related News