ਕਾਂਗਰਸ ਨੇ ਜਾਰੀ ਕੀਤੀ ਲਿਸਟ, ਭਾਜਪਾ ਵੱਲੋਂ ਲੱਦਾਖ ਦੇ ਸਾਂਸਦ ਰਹਿ ਚੁੱਕੇ ਉਮੀਦਵਾਰ ਨੂੰ ਦਿੱਤੀ ਟਿਕਟ
05/03/2024 1:19:30 AM
ਨੈਸ਼ਨਲ ਡੈਸਕ- ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਨੇ ਇਕ ਹੋਰ ਲਿਸਟ ਜਾਰੀ ਕੀਤੀ ਹੈ, ਜਿਸ ਮੁਤਾਬਕ ਪਾਰਟੀ ਨੇ ਲੋਕ ਸਭਾ ਹਲਕਾ ਲੱਦਾਖ ਤੋਂ ਸੇਰਿੰਗ ਨਾਮਗਿਆਲ ਨੂੰ ਉਮੀਦਵਾਰ ਐਲਾਨਿਆ ਹੈ।
ਜ਼ਿਕਰਯੋਗ ਹੈ ਕਿ ਨਾਮਗਿਆਲ ਭਾਜਪਾ ਵੱਲੋਂ ਲੱਦਾਖ ਤੋਂ ਮੌਜੂਦਾ ਸਾਂਸਦ ਹਨ, ਪਰ ਭਾਜਪਾ ਨੇ ਉਨ੍ਹਾਂ ਦੀ ਬਜਾਏ ਤਾਸ਼ੀ ਗਿਆਲਸਨ ਨੂੰ ਟਿਕਟ ਦੇ ਕੇ ਉਨ੍ਹਾਂ ਨੂੰ ਦਰਕਿਨਾਰ ਕਰ ਦਿੱਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਪਾਰਟੀ ਛੱਡ ਕਾਂਗਰਸ 'ਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਸੀ। ਹੁਣ ਕਾਂਗਰਸ ਨੇ ਉਨ੍ਹਾਂ ਨੂੰ ਟਿਕਟ ਦੇ ਕੇ ਭਾਜਪਾ ਦੇ ਤਾਸ਼ੀ ਖ਼ਿਲਾਫ਼ ਮੈਦਾਨ 'ਚ ਉਤਾਰਿਆ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e