...ਜਦੋਂ ਔਰਤਾਂ ਨੂੰ 2100 ਰੁਪਏ ਦੇਣ ਨੂੰ ਲੈ ਕੇ ਵਿਧਾਨ ਸਭਾ ''ਚ ਪੈ ਗਿਆ ਰੌਲਾ

Tuesday, Mar 11, 2025 - 04:56 PM (IST)

...ਜਦੋਂ ਔਰਤਾਂ ਨੂੰ 2100 ਰੁਪਏ ਦੇਣ ਨੂੰ ਲੈ ਕੇ ਵਿਧਾਨ ਸਭਾ ''ਚ ਪੈ ਗਿਆ ਰੌਲਾ

ਚੰਡੀਗੜ੍ਹ- ਹਰਿਆਣਾ ਦੇ ਮੰਤਰੀ ਕ੍ਰਿਸ਼ਨ ਕੁਮਾਰ ਬੇਦੀ ਨੇ ਮੰਗਲਵਾਰ ਨੂੰ ਵਿਧਾਨ ਸਭਾ ਨੂੰ ਦੱਸਿਆ ਕਿ 'ਲਾਡੋ ਲਕਸ਼ਮੀ ਯੋਜਨਾ' ਤਹਿਤ ਔਰਤਾਂ ਨੂੰ 2100 ਰੁਪਏ ਮਹੀਨਾਵਾਰ ਸਹਾਇਤਾ ਪ੍ਰਦਾਨ ਕਰਨ ਦਾ ਮੁੱਦਾ ਵਿਚਾਰ ਅਧੀਨ ਹੈ ਅਤੇ ਹਰਿਆਣਾ ਸਰਕਾਰ ਜਲਦੀ ਹੀ ਇਸ 'ਤੇ ਫ਼ੈਸਲਾ ਲਵੇਗੀ। ਦੱਸਣਯੋਗ ਹੈ ਕਿ ਅਕਤੂਬਰ 2024 ਵਿਚ ਹੋਈਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਸੱਤਾ 'ਚ ਪਰਤਣ 'ਤੇ ਔਰਤਾਂ ਨੂੰ ਹਰ ਮਹੀਨੇ ਇਹ ਰਾਸ਼ੀ ਪ੍ਰਦਾਨ ਕਰਨ ਦਾ ਵਾਅਦਾ ਕੀਤਾ ਸੀ। 

ਇਹ ਵੀ ਪੜ੍ਹੋ- ਇਨ੍ਹਾਂ ਸੂਬਿਆਂ 'ਚ ਪਵੇਗਾ ਮੋਹਲੇਧਾਰ ਮੀਂਹ, IMD ਦਾ ਅਲਰਟ

ਵਿਧਾਨ ਸਭਾ ਵਿਚ ਪ੍ਰਸ਼ਨਕਾਲ ਦੌਰਾਨ ਕਾਂਗਰਸ ਵਿਧਾਇਕ ਪੂਜਾ ਨੇ ਸਰਕਾਰ ਤੋਂ ਜਾਣਨਾ ਚਾਹਿਆ ਕਿ ਸੂਬੇ ਦੀਆਂ ਔਰਤਾਂ ਨੂੰ ਮਹੀਨਾਵਾਰ ਰਾਸ਼ੀ ਕਦੋਂ ਤੱਕ ਦਿੱਤੀ ਜਾਵੇਗੀ। ਆਪਣੇ ਜਵਾਬ ਵਿਚ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਕ੍ਰਿਸ਼ਨ ਕੁਮਾਰ ਬੇਦੀ ਨੇ ਭਾਜਪਾ ਦੇ ਚੋਣਾਵੀ ਵਾਅਦੇ ਦਾ ਜ਼ਿਕਰ ਕੀਤਾ ਅਤੇ ਸਦਨ ਨੂੰ ਦੱਸਿਆ ਕਿ ਇਹ ਵਿਚਾਰ ਅਧੀਨ ਹੈ ਅਤੇ ਸਰਕਾਰ ਜਲਦੀ ਹੀ ਇਸ 'ਤੇ ਫੈਸਲਾ ਲਵੇਗੀ। ਇਸ 'ਤੇ ਕਾਂਗਰਸ ਵਿਧਾਇਕ ਨੇ ਕਿਹਾ ਕਿ ਮੈਨੂੰ ਹੈਰਾਨੀ ਹੈ ਕਿ ਸਦਨ ਵਿਚ ਇਸ ਤਰ੍ਹਾਂ ਦਾ ਜਵਾਬ ਦਿੱਤਾ ਜਾ ਰਿਹਾ ਹੈ। ਕੀ ਇਹ ਹੀ ਸਰਕਾਰ ਦੀ ਗੰਭੀਰਤਾ ਹੈ? ਚੋਣਾਂ ਦੌਰਾਨ ਇਹ ਔਰਤਾਂ ਨਾਲ ਭਾਜਪਾ ਦਾ ਪਹਿਲਾ ਵਾਦਆ ਸੀ। ਉਨ੍ਹਾਂ ਨੇ ਔਰਤਾਂ ਨੂੰ ਵਿੱਤੀ ਸਹਾਇਤਾ ਦੇਣ ਦੀ ਗੱਲ ਆਖੀ ਸੀ। 

ਇਹ ਵੀ ਪੜ੍ਹੋ- ਵਿਦੇਸ਼ਾਂ 'ਚ ਫਸੇ 283 ਭਾਰਤੀ ਨਾਗਰਿਕਾਂ ਨੂੰ ਭਾਰਤ ਲਿਆਇਆ ਹਵਾਈ ਫ਼ੌਜ ਦਾ ਜਹਾਜ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Tanu

Content Editor

Related News