ਲੱਖਾ ਸਿਧਾਣਾ ਦੇ ਚਚੇਰੇ ਭਰਾ ਨੂੰ ''ਗੈਰ ਕਾਨੂੰਨੀ'' ਹਿਰਾਸਤ ''ਚ ਰੱਖਣ ਦੇ ਦੋਸ਼ਾਂ ਤੋਂ ਦਿੱਲੀ ਪੁਲਸ ਦਾ ਇਨਕਾਰ

04/12/2021 4:04:15 PM

ਨਵੀਂ ਦਿੱਲੀ- ਦਿੱਲੀ ਪੁਲਸ ਨੇ ਸੋਮਵਾਰ ਨੂੰ ਗਣਤੰਤਰ ਦਿਵਸ 'ਤੇ ਦਿੱਲੀ 'ਚ ਹੋਈ ਹਿੰਸਾ ਦੇ ਸਿਲਸਿਲੇ 'ਚ ਵਾਂਟੇਡ ਲੱਖਾ ਸਿਧਾਣਾ ਦੇ ਚਚੇਰੇ ਭਰਾ ਗੁਰਦੀਪ ਸਿੰਘ ਨੂੰ ਪੰਜਾਬ 'ਚ ਗੈਰ-ਕਾਨੂੰਨੀ ਰੂਪ ਨਾਲ ਹਿਰਾਸਤ 'ਚ ਰੱਖਣ ਦੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਰਾਸ਼ਟਰੀ ਰਾਜਧਾਨੀ 'ਚ 26 ਜਨਵਰੀ ਨੂੰ ਗਾਜ਼ੀਪੁਰ ਸਰਹੱਦ ਤੋਂ ਆਈ.ਟੀ.ਓ. ਪਹੁੰਚੇ ਹਜ਼ਾਰਾਂ ਕਿਸਾਨਾਂ ਦੀ ਪੁਲਸ ਨਾਲ ਝੜਪ ਹੋਈ ਸੀ। ਕਈ ਪ੍ਰਦਰਸ਼ਨਕਾਰੀ ਟਰੈਕਟਰ ਚਲਾਉਂਦੇ ਹੋਏ ਲਾਲ ਕਿਲ੍ਹਾ ਪਹੁੰਚ ਗਏ ਅਤੇ ਕੰਪਲੈਕਸ ਦੇ ਅੰਦਰ ਵੜ ਕੇ ਕੇਸਰੀ ਝੰਡਾ ਲਗਾ ਦਿੱਤਾ। ਹਿੰਸਾ ਦੀਆਂ ਘਟਨਾਵਾਂ 'ਚ 500 ਤੋਂ ਵੱਧ ਪੁਲਸ ਮੁਲਾਜ਼ਮ ਜ਼ਖਮੀ ਹੋਏ ਸਨ ਅਤੇ ਇਕ ਪ੍ਰਦਰਸ਼ਨਕਾਰੀ ਦੀ ਮੌਤ ਹੋ ਗਈ ਸੀ।

ਇਹ ਵੀ ਪੜ੍ਹੋ : ਲੱਖਾ ਸਿਧਾਣਾ ਦੀ ਨੌਜਵਾਨਾਂ ਨੂੰ ਵੰਗਾਰ, ਆਉਣ ਵਾਲੀਆਂ ਨਸਲਾਂ ਲਈ ਮੋਰਚੇ 'ਚ ਹੋਵੋ ਸ਼ਾਮਲ

ਪੁਲਸ ਨੇ ਬਿਆਨ ਜਾਰੀ ਕਰ ਕੇ ਕਿਹਾ ਕਿ ਉਸ ਨੂੰ ਪਤਾ ਲੱਗਾ ਹੈ ਕਿ ਗੁਰਦੀਪ ਸਿੰਘ ਉਰਫ਼ ਮੁੰਡੀ ਨੂੰ ਪੰਜਾਬ 'ਚ ਦਿੱਲੀ ਪੁਲਸ ਦੀ ਇਕ ਟੀਮ ਵਲੋਂ ਹਿਰਾਸਤ 'ਚ ਲੈਣ ਬਾਰੇ ਸੋਸ਼ਲ ਮੀਡੀਆ 'ਤੇ ਦੋਸ਼ ਲਗਾਇਆ ਜਾ ਰਿਹਾ ਹੈ ਅਤੇ ਗਲਤ ਪ੍ਰਚਾਰ ਕੀਤਾ ਜਾ ਰਿਹਾ ਹੈ। ਬਿਆਨ 'ਚ ਕਿਹਾ ਗਿਆ ਕਿ ਰਾਜਧਾਨੀ 'ਚ ਗਣਤੰਤਰ ਦਿਵਸ 'ਤੇ ਹਿੰਸਾ ਦੇ ਸਿਲਸਿਲੇ 'ਚ ਕਈ ਮਾਮਲੇ ਦਰਜ ਕੀਤੇ ਗਏ ਹਨ, ਕਾਫ਼ੀ ਗਿਣਤੀ 'ਚ ਸ਼ੱਕੀਆਂ ਤੋਂ ਪੁੱਛ-ਗਿੱਛ ਕੀਤੀ ਗਈ ਹੈ ਅਤੇ ਦਿੱਲੀ ਤੇ ਕਈ ਹੋਰ ਸੂਬਿਆਂ ਦੇ ਕਰੀਬ 160 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਲੱਖਾ ਸਿਧਾਣਾ ਤੇ ਕਿਸਾਨ ਜਥੇਬੰਦੀਆਂ ਦੇ ਸਮਰਥਨ ਲਈ ਗਾਇਕ ਗਗਨ ਕੋਕਰੀ ਨੇ ਭੇਜੀ 1 ਲੱਖ ਰੁਪਏ ਦੀ ਲੰਗਰ ਸੇਵਾ

ਸਿਧਾਣਾ ਇਨ੍ਹਾਂ 'ਚੋਂ ਕੁਝ ਮਾਮਲਿਆਂ 'ਚ ਵਾਂਟੇਡ ਹਨ ਅਤੇ ਗ੍ਰਿਫ਼ਤਾਰੀ ਤੋਂ ਬਚ ਰਿਹਾ ਹੈ। ਪੁਲਸ ਅਨੁਸਾਰ 8 ਅਪ੍ਰੈਲ ਨੂੰ ਸਿਧਾਣਾ ਦੀ ਭਾਲ 'ਚ ਵਿਸ਼ੇਸ਼ ਸੈੱਲ ਦੀ ਟੀਮ ਪਟਿਆਲਾ ਦੇ ਨੇੜੇ-ਤੇੜੇ ਘੁੰਮ ਰਹੀ ਸੀ ਅਤੇ ਉਸ ਨੇ ਸਿੰਘ ਤੋਂ ਪੁੱਛ-ਗਿੱਛ ਕੀਤੀ। ਉਸ ਤੋਂ ਸਿਧਾਣਾ ਦੀ ਮੌਜੂਦਗੀ ਅਤੇ ਆਵਾਜਾਈ ਬਾਰੇ ਪੁੱਛਿਆ ਗਿਆ ਅਤੇ ਫਿਰ ਉਹ ਨੂੰ ਇਹ ਕਹਿ ਕੇ ਛੱਡ ਦਿੱਤਾ ਗਿਆ ਕਿ ਜਦੋਂ ਵੀ ਜ਼ਰੂਰਤ ਪਵੇ, ਉਹ ਜਾਂਚ 'ਚ ਸਹਿਯੋਗ ਕਰੇ। ਪੁਲਸ ਨੇ ਕਿਹਾ ਕਿ ਕਾਨੂੰਨ ਅਨੁਸਾਰ ਜਾਂਚ ਚੱਲ ਰਹੀ ਹੈ ਅਤੇ ਗੈਰ-ਕਾਨੂੰਨੀ ਰੂਪ ਨਾਲ ਹਿਰਾਸਤ 'ਚ ਲੈ ਕੇ ਕੁੱਟਮਾਰ ਕਰਨ ਦੇ ਦੋਸ਼ ਪੂਰੀ ਤਰ੍ਹਾਂ ਨਾਲ ਝੂਠੇ ਅਤੇ ਬੇਬੁਨਿਆਦ ਹਨ।

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ

DIsha

This news is Content Editor DIsha