ਲਾਲ ਕਿਲ੍ਹਾ ਹਿੰਸਾ ਮਾਮਲੇ ’ਚ ਲੱਖਾ ਸਿਧਾਣਾ ਨੂੰ ਮਿਲੀ ਵੱਡੀ ਰਾਹਤ
Friday, Sep 17, 2021 - 05:24 PM (IST)
ਨਵੀਂ ਦਿੱਲੀ- 26 ਜਨਵਰੀ ਅਤੇ ਲਾਲ ਕਿਲ੍ਹਾ ਹਿੰਸਾ ਦੇ ਮੁੱਖ ਦੋਸ਼ੀ ਲੱਖਾ ਸਿਧਾਣਾ ਨੂੰ ਦਿੱਲੀ ਦੀ ਰੋਹਿਣੀ ਕੋਰਟ ਨੇ ਸ਼ੁੱਕਰਵਾਰ ਨੂੰ ਪੇਸ਼ਗੀ ਜ਼ਮਾਨਤ ਦੇ ਦਿੱਤੀ ਹੈ। ਦੋਸ਼ੀ ਸਿਧਾਣਾ ਵਲੋਂ ਪੇਸ਼ ਹੋਏ ਵਕੀਲ ਨੇ ਕਿਹਾ ਕਿ ਉਨ੍ਹਾਂ ਮੁਵਕਿਲ ਜਾਂਚ ’ਚ ਸ਼ਾਮਲ ਹੋਏ ਅਤੇ ਜਾਂਚ ਏਜੰਸੀ ਨੂੰ ਪੂਰਾ ਸਹਿਯੋਗ ਕਰ ਰਹੇ ਹਨ। ਉੱਥੇ ਹੀ ਪੁਲਸ ਵਲੋਂ ਪੇਸ਼ ਵਕੀਲ ਨੇ ਸਿਧਾਣਾ ਦੀ ਜ਼ਮਾਨਤ ਪਟੀਸ਼ਨ ਦਾ ਵਿਰੋਧ ਕਰਦੇ ਹੋਏ ਕੋਰਟ ਨੂੰ ਦੱਸਿਆ ਕਿ ਸਿਧਾਣਾ ਨੇ ਪ੍ਰਦਰਸ਼ਨਕਾਰੀਆਂ ਨੂੰ ਲਾਲ ਕਿਲ੍ਹੇ ’ਚ ਸੱਦਾ ਦਿੱਤਾ ਸੀ ਅਤੇ ਇਸ ਮਾਮਲੇ ’ਚ ਮੁੱਖ ਸਾਜਿਸ਼ਕਰਤਾਵਾਂ ’ਚੋਂ ਇਕ ਹਨ। ਦੱਸ ਦੇਈਏ ਕਿ ਲੱਖਾ ਸਿਧਾਣਾ ਨੂੰ 29 ਜੁਲਾਈ 2021 ਨੂੰ ਕੋਰਟ ਵਲੋਂ ਪੇਸ਼ਗੀ ਜ਼ਮਾਨਤ ਦਿੱਤੀ ਗਈ ਸੀ।
ਇਹ ਵੀ ਪੜ੍ਹੋ : PM ਮੋਦੀ ਨੂੰ 71ਵੇਂ ਜਨਮ ਦਿਨ ਦੀ ਵਧਾਈ, ਜਾਣੋ ਉਨ੍ਹਾਂ ਦੀ ਜ਼ਿੰਦਗੀ ਬਾਰੇ ਕੁਝ ਖ਼ਾਸ ਗੱਲਾਂ
ਦੱਸਣਯੋਗ ਹੈ ਕਿ 26 ਜਨਵਰੀ ਨੂੰ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਟਰੈਕਟਰ ਰੈਲੀ ਕੱਢੀ ਸੀ। ਇਸ ਦੌਰਾਨ ਉਨ੍ਹਾਂ ਦੀ ਪੁਲਸ ਨਾਲ ਝੜਪ ਹੋ ਗਈ ਸੀ। ਉੱਥੇ ਹੀ ਭਾਰੀ ਗਿਣਤੀ ’ਚ ਕਿਸਾਨ ਲਾਲ ਕਿਲ੍ਹੇ ’ਚ ਦਾਖ਼ਲ ਹੋ ਗਏ ਸਨ ਅਤੇ ਉੱਥੇ ਕੇਸਰੀ ਝੰਡਾ ਲਹਿਰਾ ਦਿੱਤਾ ਸੀ। ਇਸ ਹਿੰਸਾ ’ਚ ਕਈ ਪੁਲਸ ਮੁਲਾਜ਼ਮ ਜ਼ਖਮੀ ਹੋਏ ਸਨ। ਜ਼ਿਕਰਯੋਗ ਹੈ ਕਿ ਦਿੱਲੀ ਪੁਲਸ ਨੇ ਪਹਿਲਾਂ ਲੱਖਾ ਸਿਧਾਣਾ ਬਾਰੇ ਜਾਣਕਾਰੀ ਦੇਣ ਵਾਲੇ ਨੂੰ 1 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਸੀ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ