ਲਖੀਮਪੁਰ ਖੀਰੀ ਹਿੰਸਾ : ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਪਟੀਸ਼ਨ ਹੋਈ ਨਾਮਨਜ਼ੂਰ

10/13/2021 5:18:33 PM

ਲਖੀਮਪੁਰ ਖੀਰੀ- ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਦੇ ਤਿਕੋਨੀਆ ’ਚ ਹੋਈ ਹਿੰਸਾ ਦੇ ਮਾਮਲੇ ’ਚ ਕਤਲ ਦੇ ਦੋਸ਼ੀ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਆਸ਼ੀਸ਼ ਦੀ ਜ਼ਮਾਨਤ ਪਟੀਸ਼ਨ ਇਕ ਸਥਾਨਕ ਅਦਾਲਤ ਨੇ ਬੁੱਧਵਾਰ ਨੂੰ ਨਾਮਨਜ਼ੂਰ ਕਰ ਦਿੱਤੀ। ਮਾਮਲੇ ਦੇ ਜਾਂਚ ਅਧਿਕਾਰੀ ਐੱਸ.ਪੀ. ਯਾਦਵ ਨੇ ਦੱਸਿਆ ਕਿ ਆਸ਼ੀਸ਼ ਉਰਫ਼ ਮੋਨੂੰ ਦੀ ਜ਼ਮਾਨਤ ਪਟੀਸ਼ਨ ਮੁੱਖ ਨਿਆਇਕ ਮੈਜਿਸਟਰੇਟ ਚਿੰਤਾਰਾਮ ਦੀ ਅਦਾਲਤ ਨੇ ਨਾਮਨਜ਼ੂਰ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਆਸ਼ੀਸ਼ ਨੂੰ ਪਿਛਲੀ 9 ਅਕਤੂਬਰ ਨੂੰ ਕਰੀਬ 12 ਘੰਟੇ ਚੱਲੀ ਪੁੱਛ-ਗਿੱਛ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਹ 12 ਅਕਤੂਬਰ ਤੋਂ 3 ਦਿਨਾਂ ਪੁਲਸ ਰਿਮਾਂਡ ’ਤੇ ਹਨ।

ਇਹ ਵੀ ਪੜ੍ਹੋ : ਲਖੀਮਪੁਰ ਖੀਰੀ ਹਿੰਸਾ ਮਾਮਲੇ ’ਚ ਪੁਲਸ ਨੇ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਹਿਰਾਸਤ ’ਚ ਲਿਆ, ਪੁੱਛ-ਗਿੱਛ ਸ਼ੁਰੂ

ਯਾਦਵ ਨੇ ਦੱਸਿਆ ਕਿ ਅਦਾਲਤ ਨੇ ਮਾਮਲੇ ਦੇ ਇਕ ਹੋਰ ਦੋਸ਼ੀ ਸ਼ੇਖਰ ਭਾਰਤੀ ਦੀ ਤਿੰਨ ਦਿਨ ਦੀ ਪੁਲਸ ਰਿਮਾਂਡ ਵੀ ਮਨਜ਼ੂਰ ਕਰ ਲਈ ਹੈ। ਭਾਰਤੀ ਨੂੰ 12 ਅਕਤੂਬਰ ਗ੍ਰਿਫ਼ਤਾਰ ਕੀਤਾ ਗਿਆ ਸੀ। ਦੱਸਣਯੋਗ ਹੈ ਕਿ ਤਿੰਨ ਅਕਤੂਬਰ ਨੂੰ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਤਿਕੋਨੀਆ ਇਲਾਕੇ ’ਚ ਕਿਸਾਨਾਂ ਦੇ ਪ੍ਰਦਰਸ਼ਨ ਦੌਰਾਨ ਹੋਈ ਹਿੰਸਾ ’ਚ ਚਾਰ ਕਿਸਾਨਾਂ ਸਮੇਤ 8 ਲੋਕ ਮਾਰੇ ਗਏ ਸਨ। ਇਸ ਮਾਮਲੇ ’ਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਅਤੇ ਹੋਰ ਵਿਰੁੱਧ ਕਤਲ ਦਾ ਮੁਕੱਦਮਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਨੂੰ ਲੈ ਕੇ ਵਿਰੋਧੀ ਦਲ ਸਰਕਾਰ ’ਤੇ ਜੰਮ ਕੇ ਨਿਸ਼ਾਨਾ ਸਾਧ ਰਹੇ ਹਨ।

ਇਹ ਵੀ ਪੜ੍ਹੋ : ਰਾਕੇਸ਼ ਟਿਕੈਤ ਨੇ ਲਖੀਮਪੁਰ ਹਿੰਸਾ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਗ੍ਰਿਫ਼ਤਾਰੀ ’ਤੇ ਕੱਸਿਆ ਤੰਜ (ਵੀਡੀਓ)

ਨੋਟ- ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


DIsha

Content Editor

Related News