ਲਖੀਮਪੁਰ ਖੀਰੀ ਹਿੰਸਾ : UP ਪੁਲਸ ਨੇ ਦਾਖ਼ਲ ਕੀਤੀ ਦੂਜੀ ਚਾਰਜਸ਼ੀਟ, 7 ਕਿਸਾਨਾਂ ਨੂੰ ਬਣਾਇਆ ਦੋਸ਼ੀ

Saturday, Jan 22, 2022 - 12:03 PM (IST)

ਲਖੀਮਪੁਰ ਖੀਰੀ ਹਿੰਸਾ : UP ਪੁਲਸ ਨੇ ਦਾਖ਼ਲ ਕੀਤੀ ਦੂਜੀ ਚਾਰਜਸ਼ੀਟ, 7 ਕਿਸਾਨਾਂ ਨੂੰ ਬਣਾਇਆ ਦੋਸ਼ੀ

ਲਖੀਮਪੁਰ ਖੀਰੀ- ਉੱਤਰ ਪ੍ਰਦੇਸ਼ (ਯੂ. ਪੀ.) ਪੁਲਸ ਨੇ ਲਖੀਮਪੁਰ ਖੀਰੀ ਮਾਮਲੇ ’ਚ ਦੂਜੀ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਹੈ। ਇਸ ਚਾਰਜਸ਼ੀਟ ’ਚ 7 ਕਿਸਾਨਾਂ ਵਿਰੁੱਧ ਇਕ ਡਰਾਈਵਰ ਅਤੇ 2 ਭਾਜਪਾ ਨੇਤਾਵਾਂ ਦੀ ਹੱਤਿਆ ਦੀ ਦੋਸ਼ ਹੈ। ਪਿਛਲੇ ਸਾਲ 3 ਅਕਤੂਬਰ ਨੂੰ ਲਖੀਮਪੁਰ ਦੀ ਘਟਨਾ ਨੂੰ ਲੈ ਕੇ ਇਹ ਚਾਰਜਸ਼ੀਟ ਦਾਖ਼ਲ ਕੀਤੀ ਗਈ ਹੈ।

ਇਹ ਵੀ ਪੜ੍ਹੋ : ਐਂਬੂਲੈਂਸ ਨਹੀਂ ਮਿਲੀ ਤਾਂ ਮੋਢੇ 'ਤੇ ਹੀ ਪਤਨੀ ਦੀ ਲਾਸ਼ ਲੈ ਕੇ ਸ਼ਮਸ਼ਾਨ ਵੱਲ ਨਿਕਲਿਆ ਲਾਚਾਰ ਪਤੀ, ਲੋਕ ਦੇਖਦੇ ਰਹੇ ਤਮਾਸ਼ਾ

ਦੱਸ ਦਈਏ ਕਿ ਕੇਂਦਰੀ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਬੇਟੇ ਆਸ਼ੀਸ਼ ਮਿਸ਼ਰਾ ਨੇ ਆਪਣੀ ਐੱਸ. ਯੂ. ਵੀ. ਨਾਲ 4 ਕਿਸਾਨਾਂ ਅਤੇ ਇਕ ਪੱਤਰਕਾਰ ਨੂੰ ਕਥਿਤ ਤੌਰ ’ਤੇ ਕੁਚਲ ਦਿੱਤਾ ਸੀ, ਜਿਸ ਤੋਂ ਬਾਅਦ ਹਿੰਸਾ ਭੜਕ ਗਈ ਸੀ। ਇਸ ਤੋਂ ਬਾਅਦ ਭੜਕੇ ਕਿਸਾਨਾਂ ਨੇ ਕਥਿਤ ਤੌਰ ’ਤੇ 2 ਭਾਜਪਾ ਵਰਕਰਾਂ ਸਮੇਤ 3 ਲੋਕਾਂ ਦੀ ਹੱਤਿਆ ਕਰ ਦਿੱਤੀ ਸੀ। ਡਰਾਈਵਰ ਅਤੇ ਭਾਜਪਾ ਕਾਰਕੁੰਨ ਦੀ ਹੱਤਿਆ ਦੇ ਮਾਮਲੇ ’ਚ ਪੁਲਸ ਨੇ 7 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਲਖੀਮਪੁਰ ਖੀਰੀ ਮਾਮਲੇ ’ਚ ਦਾਖ਼ਲ ਕੀਤੀ ਗਈ ਪਹਿਲੀ ਚਾਰਜਸ਼ੀਟ ’ਚ ਅਜੇ ਮਿਸ਼ਰਾ ਟੇਨੀ ਨੂੰ ਦੋਸ਼ੀ ਬਣਾਇਆ ਗਿਆ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News