ਲਖੀਮਪੁਰ ਕਤਲਕਾਂਡ: ਦੋਹਾਂ ਭੈਣਾਂ ਦੀ ਪੋਸਟਮਾਰਟਮ ਰਿਪੋਰਟ ’ਚ ਵੱਡਾ ਖ਼ੁਲਾਸਾ, ਦਰਿੰਦਗੀ ਮਗਰੋਂ ਗਲ਼ਾ ਘੁੱਟ ਕੇ ਕਤਲ
Thursday, Sep 15, 2022 - 05:28 PM (IST)
ਲਖੀਮਪੁਰ ਖੀਰੀ- ਲਖੀਮਪੁਰ ਖੀਰੀ ਦੋ ਸਕੀਆਂ ਭੈਣਾਂ ਦੇ ਕਤਲਕਾਂਡ ਮਾਮਲੇ ’ਚ ਪੋਸਟਮਾਰਟਮ ਰਿਪੋਰਟ ਸਾਹਮਣੇ ਆ ਗਈ ਹੈ। ਪੋਸਟਮਾਰਟਮ ਰਿਪੋਰਟ ਵੱਡਾ ਖ਼ੁਲਾਸਾ ਹੋਇਆ ਹੈ ਕਿ ਜਬਰ-ਜ਼ਿਨਾਹ ਮਗਰੋਂ ਰੱਸੀ ਨਾਲ ਗਲ਼ਾ ਘੁੱਟ ਕੇ ਦੋਹਾਂ ਭੈਣਾਂ ਦਾ ਕਤਲ ਕਰ ਦਿੱਤਾ ਗਿਆ ਸੀ। ਪੋਸਟਮਾਰਟਮ ਮਗਰੋਂ ਦੋਹਾਂ ਭੈਣਾਂ ਦੀਆਂ ਲਾਸ਼ਾਂ ਨਿਘਾਸਨ ਕੋਤਵਾਲੀ ਦੇ ਤਮੋਲੀ ਪੁਰਵਾ ਪਿੰਡ ਪਹੁੰਚੀਆਂ। ਲਾਸ਼ਾਂ ਦੇ ਪਹੁੰਚਦੇ ਹੀ ਪਰਿਵਾਰ ’ਚ ਚੀਕ-ਚਿਹਾੜਾ ਪੈ ਗਿਆ। ਕੁੜੀਆਂ ਦੇ ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ।
ਇਹ ਵੀ ਪੜ੍ਹੋ- ਲਖੀਮਪੁਰ ਖੀਰੀ: ਸਕੀਆਂ ਭੈਣਾਂ ਦੇ ਕਤਲ ਮਾਮਲੇ ’ਚ 6 ਦੋਸ਼ੀ ਗ੍ਰਿਫ਼ਤਾਰ, ਪੁਲਸ ਨੇ ਕੀਤੇ ਵੱਡੇ ਖ਼ੁਲਾਸੇ
ਦੱਸ ਦੇਈਏ ਕਿ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਨਿਘਾਸਨ ਕੋਤਵਾਲੀ ਖੇਤਰ ’ਚ ਲਾਲਪੁਰ ਪਿੰਡ ਦੇ ਤਮੋਲਿਨ ਮਜਰੇ ’ਚ ਦੋਹਾਂ ਭੈਣਾਂ ਦੀਆਂ ਲਾਸ਼ਾਂ ਇਕ ਖੇਤ ’ਚ ਦਰੱਖ਼ਤ ਨਾਲ ਲਟਕਦੀਆਂ ਮਿਲੀਆਂ ਸਨ। ਪੁਲਸ ਨੇ ਇਸ ਮਾਮਲੇ ’ਚ 6 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਓਧਰ ਮ੍ਰਿਤਕ ਕੁੜੀਆਂ ਦੇ ਪਿਤਾ ਨੇ ਕਿਹਾ ਕਿ ਉਸ ਦੀਆਂ ਧੀਆਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਦੋਸ਼ੀਆਂ ਨੂੰ ਫਾਂਸੀ ਹੋਣੀ ਚਾਹੀਦੀ ਹੈ।
ਇਹ ਵੀ ਪੜ੍ਹੋ- ਖੇਡਦੇ-ਖੇਡਦੇ 200 ਫੁੱਟ ਡੂੰਘੇ ਬੋਰਵੈਲ ’ਚ ਡਿੱਗੀ 2 ਸਾਲ ਦੀ ਬੱਚੀ, ਸੁਰੱਖਿਅਤ ਕੱਢਣ ਦੀਆਂ ਕੋਸ਼ਿਸ਼ਾਂ ਜਾਰੀ
ਇਸ ਮਾਮਲੇ ’ਚ ਮੁੱਖ ਮੈਡੀਕਲ ਅਧਿਕਾਰੀ ਅਰੁਣੇਂਦਰ ਤ੍ਰਿਪਾਠੀ ਨੇ ਕਿਹਾ ਕਿ ਡਾਕਟਰਾਂ ਦੇ ਪੈਨਲ ਨਾਲ ਦੋਹਾਂ ਲਾਸ਼ਾਂ ਦਾ ਪੋਸਟਮਾਰਟਮ ਕਰਵਾਇਆ ਗਿਆ ਹੈ। ਉਸ ਦੀ ਵੀਡੀਓਗ੍ਰਾਫ਼ੀ ਵੀ ਕਰਵਾਈ ਗਈ ਹੈ। ਉਸ ਨੂੰ ਕੋਰਟ ’ਚ ਪੇਸ਼ ਕੀਤਾ ਜਾਵੇਗਾ। ਫ਼ਿਲਹਾਲ ਇਸ ਮਾਮਲੇ ’ਚ 6 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ- ਜੰਮੂ-ਕਸ਼ਮੀਰ: ਰਾਜੌਰੀ ’ਚ ਡੂੰਘੀ ਖੱਡ ’ਚ ਡਿੱਗੀ ਬੱਸ, 5 ਲੋਕਾਂ ਦੀ ਮੌਤ