ਲਖੀਮਪੁਰ ਖੀਰੀ ਹਿੰਸਾ ਦੇ ਪੀੜਤਾਂ ਦੇ ਪਰਿਵਾਰਾਂ ਨੂੰ ਅਜੇ ਤੱਕ ਨਹੀਂ ਮਿਲਿਆ ਇਨਸਾਫ : ਟਿਕੈਤ
Tuesday, Oct 04, 2022 - 10:52 AM (IST)
ਲਖੀਮਪੁਰ ਖੀਰੀ- ਭਾਰਤੀ ਕਿਸਾਨ ਯੂਨੀਅਨ (ਭਾਕਿਯੂ) ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ ਲਖੀਮਪੁਰ ਖੀਰੀ ਹਿੰਸਾ ਦੇ ਪੀੜਤਾਂ ਦੇ ਪਰਿਵਾਰਾਂ ਨੂੰ ਅਜੇ ਤੱਕ ਇਨਸਾਫ ਨਹੀਂ ਮਿਲਿਆ ਹੈ। ਟਿਕੈਤ ਨੇ ਕਿਹਾ ਕਿ ਦੇਸ਼ ਪਿਛਲੇ ਸਾਲ 3 ਅਕਤੂਬਰ ਨੂੰ ਤਿਕੁਨੀਆ ਪਿੰਡ ’ਚ ਵਾਪਰੀ ਹਿੰਸਾ ਨੂੰ ਕਦੇ ਨਹੀਂ ਭੁੱਲ ਸਕਦਾ, ਜਿਸ ਵਿਚ 8 ਲੋਕਾਂ ਦੀ ਜਾਨ ਚਲੀ ਗਈ ਸੀ।
ਜ਼ਿਕਰਯੋਗ ਹੈ ਕਿ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਦੌਰੇ ਖਿਲਾਫ਼ ਕਿਸਾਨ 3 ਅਕਤੂਬਰ 2021 ਨੂੰ ਤਿਕੁਨੀਆ ਪਿੰਡ ਵਿਚ ਵਿਰੋਧ ਪ੍ਰਦਰਸ਼ਨ ਕਰ ਰਹੇ ਸਨ ਅਤੇ ਇਸੇ ਦੌਰਾਨ ਕਾਰ ਨਾਲ ਕੁਚਲ ਕੇ 4 ਵਿਅਕਤੀਆਂ ਦੀ ਮੌਤ ਹੋ ਗਈ ਸੀ। ਉਨ੍ਹਾਂ ਪੱਤਰਕਾਰਾਂ ਨੂੰ ਕਿਹਾ ਕਿ ਪੀੜਤਾਂ ਦੇ ਪਰਿਵਾਰਾਂ ਨੂੰ ਅਜੇ ਤੱਕ ਇਨਸਾਫ ਨਹੀਂ ਮਿਲਿਆ। ਹਿੰਸਾ ਦਾ ਜ਼ਿਕਰ ਕਰਦੇ ਹੋਏ ਟਿਕੈਤ ਨੇ ਕਿਹਾ ਕਿ ਇਹ (ਗਾਂਧੀ ਜਯੰਤੀ) ‘ਸ਼ਾਂਤੀ’ ਦਾ ਹਫਤਾ ਸੀ ਪਰ ਪਿਛਲੇ ਸਾਲ ਇਸ ਦੌਰਾਨ ਹਿੰਸਾ ’ਚ 8 ਲੋਕਾਂ ਦੀ ਜਾਨ ਚਲੀ ਗਈ ਜੋ ਬਹੁਤ ਮੰਦਭਾਗਾ ਸੀ।