ਲਖੀਮਪੁਰ ਹਿੰਸਾ: ਦੋਸ਼ੀ ਦੇ ਆਤਮ ਸਮਰਪਣ ''ਤੇ ਪੀੜਤ ਕਿਸਾਨ ਪਰਿਵਾਰ ਨੇ ਜਤਾਈ ਖੁਸ਼ੀ, ਆਖੀ ਇਹ ਗੱਲ

Monday, Apr 25, 2022 - 02:01 PM (IST)

ਬਹਿਰਾਈਚ (ਭਾਸ਼ਾ)– ਸੁਪਰੀਮ ਕੋਰਟ ਵਲੋਂ ਲਖੀਮਪੁਰ ਖੀਰੀ ਹਿੰਸਾ ਦੇ ਦੋਸ਼ੀ ਕੇਂਦਰੀ ਗ੍ਰਹਿ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕੀਤੇ ਜਾਣ ਅਤੇ ਉਸ ਤੋਂ ਬਾਅਦ ਆਤਮ ਸਮਰਪਣ ਕਰਨ ’ਤੇ ਹਿੰਸਾ ’ਚ ਮਾਰੇ ਗਏ ਕਿਸਾਨ ਦੇ ਪਰਿਵਾਰ ਨੇ ਖੁਸ਼ੀ ਜਤਾਈ ਹੈ। ਸੁਪਰੀਮ ਕੋਰਟ ਤੋਂ ਜ਼ਮਾਨਤ ਰੱਦ ਹੋਣ ਤੋਂ ਬਾਅਦ ਆਸ਼ੀਸ਼ ਮਿਸ਼ਰਾ ਨੇ ਐਤਵਾਰ ਨੂੰ ਲਖੀਮਪੁਰ ’ਚ ਮੁੱਖ ਨਿਆਂਇਕ ਮੈਜਿਸਟ੍ਰੇਟ ਚਿੰਤਾਰਾਮ ਦੀ ਅਦਾਲਤ ’ਚ ਆਤਮ ਸਮਰਪਣ ਕਰ ਦਿੱਤਾ। ਹਿੰਸਾ ’ਚ ਮਾਰੇ ਗਏ ਬਹਿਰਾਈਚ ਦੇ ਰਹਿਣ ਵਾਲੇ ਕਿਸਾਨ ਗੁਰਵਿੰਦਰ ਸਿੰਘ ‘ਗਿਆਨੀ ਜੀ’ ਦੇ ਪਿਤਾ ਸੁਖਵਿੰਦਰ ਸਿੰਘ ਨੇ ਕਿਹਾ ਕਿ ਅਦਾਲਤ ਦਾ ਹੁਕਮ ਸੁਣ ਕੇ ਲੱਗਾ ਕਿ ਦੇਸ਼ ’ਚ ਕਾਨੂੰਨ ਦਾ ਰਾਜ ਹੈ, ਅਰਾਜਕ ਤੱਤਾਂ ਦਾ ਨਹੀਂ। 

ਇਹ ਵੀ ਪੜ੍ਹੋ: ਲਖੀਮਪੁਰ ਖੀਰੀ ਮਾਮਲਾ : ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਨੇ ਕੀਤਾ ਆਤਮਸਮਰਪਣ

ਕਿਸਾਨ ਨੇ ਕਿਹਾ ਸੁਪਰੀਮ ਕੋਰਟ ਤੋਂ ਜ਼ਮਾਨਤ ਰੱਦ ਹੋਣ ਨਾਲ ਸਾਡਾ ਪਰਮਾਤਮਾ ਅਤੇ ਨਿਆਂਪਾਲਿਕਾ ’ਚ ਭਰੋਸਾ ਵਧਿਆ ਹੈ। ਸੁਖਵਿੰਦਰ ਦੇ ਵੱਡੇ ਭਰਾ ਸੁਖਦੇਵ ਸਿੰਘ ਨੇ ਕਿਹਾ ਕਿ ਮੁੱਖ ਦੋਸ਼ੀ ਹੋਣ ਦੇ ਬਾਵਜੂਦ ਮੰਤਰੀ ਦੇ ਪੁੱਤਰ ਦਾ ਰਿਹਾਅ ਹੋ ਕੇ ਘੁੰਮਣਾ ਕਿਸਾਨਾਂ ਦੇ ਮੂੰਹ ’ਤੇ ਥੱਪੜ ਸੀ। ਅਦਾਲਤ ਦੇ ਇਸ ਫ਼ੈਸਲੇ ਤੋਂ ਅਸੀਂ ਖੁਸ਼ ਹਾਂ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ 18 ਅਪ੍ਰੈਲ ਨੂੰ ਲਖੀਮਪੁਰ ਖੀਰੀ ਹਿੰਸਾ ਮਾਮਲੇ 'ਚ ਮਿਸ਼ਰਾ ਨੂੰ ਇਲਾਹਾਬਾਦ ਹਾਈ ਕੋਰਟ ਵਲੋਂ ਦਿੱਤੀ ਗਈ ਜ਼ਮਾਨਤ ਨੂੰ ਰੱਦ ਕਰ ਦਿੱਤਾ ਸੀ ਅਤੇ ਇਕ ਹਫਤੇ ਦੇ ਅੰਦਰ ਆਤਮ ਸਮਰਪਣ ਕਰਨ ਲਈ ਕਿਹਾ ਸੀ। 

PunjabKesari

ਇਹ ਵੀ ਪੜ੍ਹੋ: ਕਲਯੁੱਗੀ ਪਿਓ ਦੀ ਕਰਤੂਤ, ਮਾਸੂਮ ਪੁੱਤ-ਧੀ ਨੂੰ ਖੂਹ 'ਚ ਸੁੱਟਿਆ, ਪਤਾ ਚੱਲਦਿਆਂ ਹੀ ਧਾਹਾਂ ਮਾਰ-ਮਾਰ ਰੋਣ ਲੱਗੀ ਮਾਂ

ਕੀ ਹੈ ਪੂਰਾ ਮਾਮਲਾ-
ਪਿਛਲੇ ਸਾਲ 3 ਅਕਤੂਬਰ ਨੂੰ ਲਖੀਮਪੁਰ ਖੀਰੀ ਦੇ ਤਿਕੁਨੀਆ ’ਚ ਹੋਈ ਹਿੰਸਾ ’ਚ 4 ਕਿਸਾਨਾਂ ਅਤੇ ਇਕ ਪੱਤਰਕਾਰ ਸਮੇਤ ਕੁੱਲ 8 ਲੋਕ ਮਾਰੇ ਗਏ ਸਨ।ਇਹ ਹਿੰਸਾ ਉਸ ਸਮੇਂ ਹੋਈ ਜਦੋਂ ਕਿਸਾਨ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਖੇਤਰ ’ਚ ਦੌਰੇ ਦਾ ਵਿਰੋਧ ਕਰ ਰਹੇ ਸਨ। ਉੱਤਰ ਪ੍ਰਦੇਸ਼ ਪੁਲਸ ਦੀ ਐੱਫ. ਆਈ. ਆਰ. ਮੁਤਾਬਕ ਇਕ ਵਾਹਨ ਜਿਸ ’ਚ ਆਸ਼ੀਸ਼ ਮਿਸ਼ਰਾ ਬੈਠੇ ਸਨ, ਨੇ ਚਾਰ ਕਿਸਾਨਾਂ ਨੂੰ ਟੱਕਰ ਮਾਰ ਦਿੱਤੀ। ਇਸ ਘਟਨਾ ਤੋਂ ਬਾਅਦ ਗੁੱਸੇ 'ਚ ਆਏ ਕਿਸਾਨਾਂ ਨੇ ਡਰਾਈਵਰ ਅਤੇ ਦੋ ਭਾਜਪਾ ਵਰਕਰਾਂ ਦੀ ਕੁੱਟਮਾਰ ਕੀਤੀ। ਇਸ ਦੌਰਾਨ ਹੋਈ ਹਿੰਸਾ ’ਚ ਇਕ ਪੱਤਰਕਾਰ ਦੀ ਵੀ ਮੌਤ ਹੋ ਗਈ ਸੀ। ਇਸ ਘਟਨਾ ਨੇ ਕੇਂਦਰ ਦੇ ਹੁਣ ਰੱਦ ਕੀਤੇ ਖੇਤੀ ਸੁਧਾਰ ਕਾਨੂੰਨਾਂ ਦੇ ਖਿਲਾਫ ਅੰਦੋਲਨ ਕਰ ਰਹੇ ਵਿਰੋਧੀ ਪਾਰਟੀਆਂ ਅਤੇ ਕਿਸਾਨ ਸਮੂਹਾਂ ਵਿਚ ਗੁੱਸਾ ਪੈਦਾ ਕਰ ਦਿੱਤਾ ਸੀ। 
 


Tanu

Content Editor

Related News