‘ਲਖੀਮਪੁਰ ਖੀਰੀ ਹਿੰਸਾ ’ਚ ਕਿਸਾਨ ਸ਼ਾਮਲ ਨਹੀਂ, ਇਸ ਦੇ ਪਿੱਛੇ ਸਿਆਸੀ ਦਲਾਂ ਦੇ ਲੋਕ’
Monday, Oct 04, 2021 - 06:11 PM (IST)
ਨਵੀਂ ਦਿੱਲੀ (ਭਾਸ਼ਾ)— ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਚ ਹੋਈ ਹਿੰਸਾ ’ਚ ਸ਼ਾਮਲ ਲੋਕਾਂ ਲਈ ਸਖ਼ਤ ਸਜ਼ਾ ਦੀ ਮੰਗ ਕਰਦੇ ਹੋਏ ਕਿਸਾਨ ਯੂਨੀਅਨ ਭਾਰਤੀ ਕਿਸਾਨ ਸੰਘ (ਬੀ. ਕੇ. ਐੱਸ.) ਨੇ ਕਿਹਾ ਕਿ ਇਸ ਦੇ ਪਿੱਛੇ ਕਿਸਾਨ ਨਹੀਂ ਸਗੋਂ ਵੱਖ-ਵੱਖ ਸਿਆਸੀ ਦਲਾਂ ਦੇ ਲੋਕ ਸਨ। ਘਟਨਾ ਨੂੰ ਮੰਦਭਾਗਾ ਦੱਸਦੇ ਹੋਏ ਬੀ. ਕੇ. ਐੱਸ. ਨੇ ਇਕ ਬਿਆਨ ਵਿਚ ਕਿਹਾ ਕਿ ਘਟਨਾ ’ਚ ਸ਼ਾਮਲ ਲੋਕ ਕਿਸਾਨ ਨਹੀਂ ਸਨ, ਉਹ ਵੱਖ-ਵੱਖ ਸਿਆਸੀ ਦਲਾਂ ਨਾਲ ਸਬੰਧਤ ਸਨ।
ਇਸ ਘਟਨਾ ਨੂੰ ਖੱਬੇਪੱਖੀ ਤਰੀਕਿਆਂ ਦਾ ਇਸਤੇਮਾਲ ਕਰਦੇ ਹੋਏ ਅੰਜ਼ਾਮ ਦਿੱਤਾ ਗਿਆ। ਲੋਕਾਂ ਨੂੰ ਡੰਡਿਆਂ ਨਾਲ ਬੇਰਹਿਮੀ ਨਾਲ ਮਾਰਿਆ-ਕੁੱਟਿਆ ਗਿਆ, ਕਿਸਾਨ ਅਜਿਹਾ ਨਹੀਂ ਕਰ ਸਕਦੇ। ਬੀ. ਕੇ. ਐੱਸ. ਨੇ ਦਾਅਵਾ ਕੀਤਾ ਕਿ ਜਿਸ ਤਰ੍ਹਾਂ ਨਾਲ ਲੋਕਾਂ ਨੇ ਕਾਨੂੰਨ ਨੂੰ ਆਪਣੇ ਹੱਥਾਂ ਵਿਚ ਲਿਆ ਅਤੇ ਜਨਤਕ ਰੂਪ ਨਾਲ ਕਤਲ ਕੀਤੇ, ਉਸ ਤੋਂ ਪਤਾ ਲੱਗਦਾ ਹੈ ਕਿ ਉਹ ਕੁਝ ਪੇਸ਼ੇਵਰ ਗਿਰੋਹ ਦਾ ਹਿੱਸਾ ਸਨ। ਇਸ ਤਰ੍ਹਾਂ ਦੇ ਕੰਮਾਂ ਵਿਚ ਸ਼ਾਮਲ ਲੋਕਾਂ ਲਈ ਸਖ਼ਤ ਤੋਂ ਸਖ਼ਤ ਸਜ਼ਾ ਦੀ ਮੰਗ ਕਰਦੇ ਹੋਏ ਸੰਘ ਨੇ ਕਿਹਾ ਕਿ ਇਸ ਘਿਨੌਣੀ ਘਟਨਾ ਦੀ ਜਲਦ ਤੋਂ ਜਲਦ ਨਿਰਪੱਖ ਜਾਂਚ ਕਰ ਕੇ ਮਿ੍ਰਤਕਾਂ ਦੇ ਪਰਿਵਾਰਾਂ ਨਾਲ ਨਿਆਂ ਕੀਤਾ ਜਾਣਾ ਚਾਹੀਦਾ ਹੈ।