ਲਖੀਮਪੁਰ ਹਿੰਸਾ ਦੇ ਮਿ੍ਰਤਕ ਕਿਸਾਨਾਂ ਦੇ ਪਰਿਵਾਰ ਬੋਲੇ- ਕਾਨੂੰਨ ਵਾਪਸੀ ਦਾ ਫ਼ੈਸਲਾ ਦੇਰ ਨਾਲ ਆਇਆ

Saturday, Nov 20, 2021 - 06:22 PM (IST)

ਲਖੀਮਪੁਰ ਖੀਰੀ (ਭਾਸ਼ਾ)— ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਤਿਕੁਨੀਆ ’ਚ 3 ਅਕਤੂਬਰ ਨੂੰ ਕਿਸਾਨਾਂ ਦੇ ਪ੍ਰਦਰਸ਼ਨ ਦੌਰਾਨ ਭੜਕੀ ਹਿੰਸਾ ’ਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬਹੁਤ ਦੇਰ ਨਾਲ ਚੁੱਕਿਆ ਕਦਮ ਦੱਸਿਆ। ਕਿਸਾਨਾਂ ਦੇ ਪਰਿਵਾਰਾਂ ਨੇ ਖੇਤੀ ਕਾਨੂੰਨ ਵਾਪਸ ਲਏ ਜਾਣ ਦੇ ਬਾਵਜੂਦ ਕੇਂਦਰੀ ਰਾਜ ਗ੍ਰਹਿ ਮੰਤਰੀ ਅਜੇ ਮਿਸ਼ਰਾ ਦੀ ਬਰਖ਼ਾਸਤਗੀ, ਕਾਨੂੰਨ ਵਾਪਸੀ ਦੇ ਲਿਖਤੀ ਆਦੇਸ਼ ਅਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਗਰੰਟੀ ਮਿਲਣ ਤੱਕ ਆਪਣੀ ਲੜਾਈ ਜਾਰੀ ਰੱਖਣ ਦਾ ਦਾਅਵਾ ਕੀਤਾ ਹੈ। ਕਿਸਾਨਾਂ ਦੇ ਪਰਿਵਾਰਾਂ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਦਾ ਸਵਾਗਤ ਕੀਤਾ ਪਰ ਕਿਹਾ ਕਿ ਉਨ੍ਹਾਂ ਦੇ ਨੁਕਸਾਨ ਦੀ ਭਰਪਾਈ ਨਹੀਂ ਹੋ ਸਕਦੀ। 

PunjabKesari

ਇਹ ਵੀ ਪੜ੍ਹੋ : ਕਿਸਾਨਾਂ ਦੀ ਵੱਡੀ ਜਿੱਤ, ਜਾਣੋ ਖੇਤੀ ਕਾਨੂੰਨ ਦੀ ਵਾਪਸੀ ਕਿੰਨੀ ਸਾਰਥਕ

ਖੀਰੀ ਜ਼ਿਲ੍ਹੇ ਦੇ ਪਲੀਆ ਤਹਿਸੀਲ ਦੇ ਚੌਖਰਾ ਫਾਰਮ ਦੇ ਸਤਨਾਮ ਸਿੰਘ ਨੇ 3 ਅਕਤੂਬਰ ਨੂੰ ਤਿਕੁਨੀਆ ਹਿੰਸਾ ਵਿਚ ਆਪਣੇ ਇਕਲੌਤੇ ਪੁੱਤਰ ਲਵਪ੍ਰੀਤ ਸਿੰਘ ਨੂੰ ਗੁਆ ਦਿੱਤਾ ਸੀ। ਸਤਨਾਮ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਨੁਕਸਾਨ ਦੀ ਭਰਪਾਈ ਕੋਈ ਨਹੀਂ ਕਰ ਸਕਦਾ। ਉਨ੍ਹਾਂ ਨੇ ਕਿਹਾ ਕਿ ਜੇਕਰ ਇਹ ਕਦਮ ਮਹੀਨਿਆਂ ਪਹਿਲਾਂ ਲਿਆ ਗਿਆ ਹੁੰਦਾ ਤਾਂ ਅੱਜ ਉਨ੍ਹਾਂ ਦਾ ਪੁੱਤਰ ਵੀ ਉਨ੍ਹਾਂ ਨਾਲ ਹੁੰਦਾ। ਕੁਝ ਅਜਿਹੀ ਹੀ ਭਾਵਨਾ ਨੂੰ ਜ਼ਾਹਰ ਕਰਦਿਆਂ ਜ਼ਿਲ੍ਹੇ ਦੇ ਧੌਰਹਰਾ ਤਹਿਸੀਲ ਦੇ ਨਾਮਦਾਰਪੁਰਵਾ ਦੇ ਜਗਦੀਪ ਨੇ ਕਿਹਾ ਕਿ ਇੰਨੀ ਦੇਰ ਨਾਲ ਕਾਨੂੰਨਾਂ ਨੂੰ ਰੱਦ ਕਰਨ ਦਾ ਫ਼ੈਸਲਾ ਉਨ੍ਹਾਂ ਦੇ ਪਿਤਾ ਨੂੰ ਵਾਪਸ ਨਹੀਂ ਲਿਆ ਸਕਦਾ। ਜਗਦੀਪ ਨੇ ਲਖੀਮਪੁਰ ਹਿੰਸਾ ’ਚ ਆਪਣੇ ਪਿਤਾ ਨਸ਼ਤਰ ਸਿੰਘ ਨੂੰ ਗੁਆਇਆ ਸੀ। ਲਖੀਮਪੁਰ ਹਿੰਸਾ ’ਚ ਮਾਰੇ ਗਏ ਬਹਿਰਾਈਚ ਜ਼ਿਲ੍ਹੇ ਦੇ ਦੋ ਕਿਸਾਨਾਂ ਦੇ ਪਰਿਵਾਰਾਂ ਨੇ ਖੇਤੀ ਕਾਨੂੰਨ ਵਾਪਸ ਲਏ ਜਾਣ ਦੇ ਬਾਵਜੂਦ ਕੇਂਦਰੀ ਗ੍ਰਹਿ ਰਾਜ ਮੰਤਰੀ ਮਿਸ਼ਰਾ ਦੀ ਬਰਖ਼ਾਸਤਗੀ, ਕਾਨੂੰਨ ਵਾਪਸੀ ਦੀ ਲਿਖਤੀ ਆਦੇਸ਼ ਅਤੇ ਐੱਮ. ਐੱਸ. ਪੀ. ਦੀ ਗਰੰਟੀ ਮਿਲਣ ਤੱਕ ਆਪਣੀ ਲੜਾਈ ਜਾਰੀ ਰੱਖਣ ਦੀ ਗੱਲ ਆਖੀ।

ਇਹ ਵੀ ਪੜ੍ਹੋ :  ਗੁਰਪੁਰਬ ਮੌਕੇ ਕੇਂਦਰ ਦਾ ਕਿਸਾਨਾਂ ਨੂੰ ਵੱਡਾ ਤੋਹਫ਼ਾ, 'ਤਿੰਨੇ ਖੇਤੀ ਕਾਨੂੰਨ ਵਾਪਸ ਲੈਣ ਦਾ ਕੀਤਾ ਐਲਾਨ'

ਜ਼ਿਕਰਯੋਗ ਹੈ ਕਿ ਲਖੀਮਪੁਰ ਖੀਰੀ ’ਚ ਕਾਫ਼ਲੇ ’ਚ ਸ਼ਾਮਲ ਐੱਸ. ਯੂ. ਵੀ. ਕਾਰ ਨੇ 4 ਕਿਸਾਨਾਂ ਨੂੰ ਉਸ ਸਮੇਂ ਕੁਚਲ ਦਿੱਤਾ ਸੀ, ਜਦੋਂ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਅੰਦੋਲਨ ਕਰ ਰਹੇ ਇਕ ਸਮੂਹ ਨੇ 3 ਅਕਤੂਬਰ ਨੂੰ ਉੱਤਰ ਪ੍ਰਦੇਸ਼ ਦੇ ਉੱਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰੀਆ ਦੀ ਯਾਤਰਾ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਗੁੱਸੇ ’ਚ ਆਏ ਪ੍ਰਦਰਸ਼ਨਕਾਰੀਆਂ ਨੇ ਦੋ ਭਾਜਪਾ ਵਰਕਰਾਂ ਅਤੇ ਇਕ ਚਾਲਕ ਦਾ ਕੁੱਟ-ਕੱਟ ਕੇ ਕਤਲ ਕਰ ਦਿੱਤਾ ਸੀ ਅਤੇ ਹਿੰਸਾ ਵਿਚ ਸਥਾਨਕ ਪੱਤਰਕਾਰ ਦੀ ਮੌਤ ਹੋ ਗਈ ਸੀ। ਇਸ ਮਾਮਲੇ ਵਿਚ ਗ੍ਰਹਿ ਰਾਜ ਮਤੰਰੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਸਮੇਤ ਕਈ ਲੋਕਾਂ ਖ਼ਿਲਾਫ਼ ਕਤਲ ਸਮੇਂ ਆਈ. ਪੀ. ਸੀ. ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪ੍ਰਿਯੰਕਾ ਗਾਂਧੀ ਨੇ PM ਮੋਦੀ ਨੂੰ ਲਿਖੀ ਚਿੱਠੀ, ਕਿਹਾ- ਲਖੀਮਪੁਰ ਹਿੰਸਾ ਦੇ ਪੀੜਤਾਂ ਨੂੰ ਵੀ ਦਿਵਾਉਣ ਨਿਆਂ


Tanu

Content Editor

Related News