ਕਿਸਾਨਾਂ ਦਾ ‘ਰੇਲ ਰੋਕੋ’ ਅੰਦੋਲਨ ਜਾਰੀ, ਟਿਕੈਤ ਬੋਲੇ- ‘ਸਰਕਾਰ ਨੇ ਸਾਡੇ ਨਾਲ ਕੋਈ ਗੱਲ ਨਹੀਂ ਕੀਤੀ’

Monday, Oct 18, 2021 - 11:32 AM (IST)

ਕਿਸਾਨਾਂ ਦਾ ‘ਰੇਲ ਰੋਕੋ’ ਅੰਦੋਲਨ ਜਾਰੀ, ਟਿਕੈਤ ਬੋਲੇ- ‘ਸਰਕਾਰ ਨੇ ਸਾਡੇ ਨਾਲ ਕੋਈ ਗੱਲ ਨਹੀਂ ਕੀਤੀ’

ਨੈਸ਼ਨਲ ਡੈੱਸਕ— ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਯਾਨੀ ਕਿ 18 ਅਕਤੂਬਰ ਨੂੰ ਲਖੀਮਪੁਰ ਖੀਰੀ ਘਟਨਾ ਦੇ ਵਿਰੋਧ ’ਚ ਦੇਸ਼ ਭਰ ’ਚ ‘ਰੇਲ ਰੋਕੋ’ ਅੰਦੋਲਨ ਸ਼ੁਰੂ ਕਰ ਦਿੱਤਾ ਗਿਆ ਹੈ। ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਟਰੇਨਾਂ ਰੋਕੀਆਂ ਜਾਣਗੀਆਂ। ਕਿਸਾਨ ਮੋਰਚੇ ਵਲੋਂ ਲਖੀਮਪੁਰ ਖੀਰੀ ਘਟਨਾ ਦੇ ਵਿਰੋਧ ’ਚ ਕੇਂਦਰੀ ਮੰਤਰੀ ਅਜੇ ਮਿਸ਼ਰਾ ਨੂੰ ਬਰਖ਼ਾਸਤ ਕਰਨ ਅਤੇ ਤੁਰੰਤ ਗਿ੍ਰਫ਼ਤਾਰ ਕਰਨ ਦੀ ਮੰਗ ਨੂੰ ਲੈ ਕੇ ਰੇਲ ਰੋਕੋ ਅੰਦੋਲਨ ਕੀਤਾ ਜਾ ਰਿਹਾ ਹੈ। ਕਿਸਾਨਾਂ ਵਲੋਂ ਕਿਹਾ ਗਿਆ ਹੈ ਕਿ ਰੇਲ ਰੋਕੋ ਅੰਦੋਲਨ ਸ਼ਾਂਤੀਪੂਰਨ ਹੋਵੇਗਾ।

ਇਹ ਵੀ ਪੜ੍ਹੋ : ਗੁਰਨਾਮ ਚਢੂਨੀ ਦੀ ਸਰਕਾਰ ਨੂੰ ਚਿਤਾਵਨੀ- ‘ਸਾਡੇ ਸਬਰ ਦਾ ਇਮਤਿਹਾਨ ਨਾ ਲਵੋ’

PunjabKesari

ਇਸ ਦਰਮਿਆਨ ਭਾਰਤੀ ਕਿਸਾਨ ਯੂਨੀਅਨ ਦੇ ਕਿਸਾਨ ਆਗੂ ਰਾਕੇਸ਼ ਟਿਕੈਤ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਇਹ ਅੰਦੋਲਨ ਵੱਖ-ਵੱਖ ਜ਼ਿਲ੍ਹਿਆਂ ਵਿਚ ਵੱਖ-ਵੱਖ ਥਾਂ ’ਤੇ ਹੋਵੇਗਾ। ਪੂਰੇ ਦੇਸ਼ ਵਿਚ ਉੱਥੋਂ ਦੇ ਲੋਕਾਂ ਨੂੰ ਪਤਾ ਰਹਿੰਦਾ ਹੈ ਕਿ ਸਾਨੂੰ ਕਿੱਥੇ ਟਰੇਨਾਂ ਰੋਕਣੀਆਂ ਹਨ। ਭਾਰਤ ਸਰਕਾਰ ਨੇ ਅਜੇ ਸਾਡੇ ਨਾਲ ਕੋਈ ਗੱਲ ਨਹੀਂ ਕੀਤੀ ਹੈ। ਸ਼ਾਮ 4 ਵਜੇ ਤੱਕ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਰੇਲਵੇ ਟਰੈਕ ’ਤੇ ਬੈਠ ਕੇ ਕਿਸਾਨ ਵਿਰੋਧ ਜਤਾਉਣਗੇ। 

ਇਹ ਵੀ ਪੜ੍ਹੋ : ਲਖੀਮਪੁਰ ਖੀਰੀ ਘਟਨਾ: ਹੁਣ ਤੱਕ 8 ਲੋਕਾਂ ਨੇ ਗੁਆਈ ਜਾਨ, ਕਿਸਾਨਾਂ ’ਚ ਰੋਹ

PunjabKesari

ਕਿਸਾਨ ਏਕਤਾ ਮੋਰਚਾ ਨੇ ਟਵੀਟ ਕਰ ਕੇ ਕਿਹਾ ਕਿ ਲਖੀਮਪੁਰ ਖੀਰੀ ਵਿਚ ਹੋਈ ਹਿੰਸਕ ਘਟਨਾ ਨੂੰ ਭੁਲਾਇਆ ਨਹੀਂ ਜਾ ਸਕਦਾ। ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਾ ਹੋਣ ’ਤੇ ਅੱਜ ਕਿਸਾਨਾਂ ਨੇ 6 ਘੰਟੇ ਰੇਲ ਬੰਦ ਬੁਲਾਇਆ ਹੈ। ਇਸ ਅੰਦੋਲਨ ’ਚ ਵੱਖ-ਵੱਖ ਜ਼ਿਲ੍ਹਿਆਂ ਦੇ ਕਿਸਾਨ ਸ਼ਾਮਲ ਹੋਣਗੇ।

ਇਹ ਵੀ ਪੜ੍ਹੋ : ਸਿੰਘੂ ਸਰਹੱਦ ਕਤਲ ਮਾਮਲਾ: ਦੁਸ਼ਯੰਤ ਬੋਲੇ- ਜ਼ਿੰਮੇਵਾਰੀ ਤੋਂ ਬਚ ਨਹੀਂ ਸਕਦਾ ਸੰਯੁਕਤ ਕਿਸਾਨ ਮੋਰਚਾ

ਸੰਯੁਕਤ ਕਿਸਾਨ ਮੋਰਚਾ ਨੇ ਐਲਾਨ ਕੀਤਾ ਹੈ ਕਿ ਰੇਲ ਰੋਕੋ ਪੂਰੀ ਤਰ੍ਹਾਂ ਸ਼ਾਂਤੀਪੂਰਨ ਰਹੇਗਾ। ਰੇਲਵੇ ਦੀ ਸੰਪਤੀ ਨੂੰ ਕਿਸੇ ਤਰ੍ਹਾਂ ਦਾ ਨੁਕਸਾਨ ਨਹੀਂ ਪਹੁੰਚਾਇਆ ਜਾਵੇਗਾ। ਮੋਰਚੇ ਨੇ ਕਿਹਾ ਕਿ ਰੇਲ ਰੋਕੋ ਅੰਦੋਲਨ ਦੌਰਾਨ ਜ਼ਰੂਰੀ ਅਤੇ ਐਮਰਜੈਂਸੀ ਸੇਵਾਵਾਂ ’ਚ ਕਿਸੇ ਤਰ੍ਹਾਂ ਵੀ ਤਰ੍ਹਾਂ ਦੀ ਰੁਕਾਵਟ ਨਹੀਂ ਹੋਵੇਗੀ। ਰੇਲ ਰੋੋਕੋ ਅੰਦੋਲਨ ਤਹਿਤ ਅੱਜ ਪੰਜਾਬ ਸਮੇਤ ਦੇਸ਼ ਭਰ ਦੀਆਂ ਹੋਰ ਥਾਵਾਂ ’ਤੇ ਇਸ ਦਾ ਅਸਰ ਵੇਖਣ ਨੂੰ ਮਿਲ ਰਿਹਾ ਹੈ। ਕਿਸਾਨ ਵਿਰੋਧ ਦਰਜ ਕਰਾਉਣ ਲਈ ਰੇਲਵੇ ਟਰੈਕ ’ਤੇ ਬੈਠੇ ਹੋਏ ਹਨ। 

ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਬਾਰੇ ਕੀ ਹੈ ਤੁਹਾਡੇ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


author

Tanu

Content Editor

Related News