ਲਖੀਮਪੁਰ ਖੀਰੀ ਹਿੰਸਾ ਮਾਮਲਾ: SC ਨੇ ਆਸ਼ੀਸ਼ ਮਿਸ਼ਰਾ ਨੂੰ ਦਿੱਤੀ 8 ਹਫ਼ਤਿਆਂ ਦੀ ਅੰਤਰਿਮ ਜ਼ਮਾਨਤ

Wednesday, Jan 25, 2023 - 11:58 AM (IST)

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਕੇਂਦਰੀ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ 2021 ਵਿਚ ਵਾਪਰੀ ਲਖੀਮਪੁਰ ਖੀਰੀ ਹਿੰਸਾ ਮਾਮਲੇ 'ਚ ਬੁੱਧਵਾਰ ਨੂੰ 8 ਹਫ਼ਤਿਆਂ ਦੀ ਅੰਤਰਿਮ ਜ਼ਮਾਨਤ ਦੇ ਦਿੱਤੀ। ਇਸ ਹਿੰਸਾ ਵਿਚ 8 ਲੋਕਾਂ ਦੀ ਮੌਤ ਹੋ ਗਈ ਸੀ। ਜਸਟਿਸ ਸੂਰਈਆਕਾਂਤ ਅਤੇ ਜਸਟਿਸ ਜੇ. ਕੇ. ਮਾਹੇਸ਼ਵਰੀ ਦੀ ਬੈਂਚ ਨੇ ਨਿਰਦੇਸ਼ ਦਿੱਤਾ ਕਿ ਆਸ਼ੀਸ਼ ਅੰਤਰਿਮ ਜ਼ਮਾਨਤ ਦੇ ਸਮੇਂ ਦੌਰਾਨ ਨਾ ਤਾਂ ਉੱਤਰ ਪ੍ਰਦੇਸ਼ ਅਤੇ ਨਾ ਹੀ ਦਿੱਲੀ ਵਿਚ ਰਹਿ ਸਕੇਗਾ।

ਇਹ ਵੀ ਪੜ੍ਹੋ- ਮਾਪਿਆਂ ਦੇ ਕਾਤਲ ਦੋਸ਼ੀ ਪੁੱਤ ਨੂੰ ਫਾਂਸੀ ਦੀ ਸਜ਼ਾ, ਫ਼ੈਸਲਾ ਸੁਣਾਉਂਦਿਆ ਅਦਾਲਤ ਨੇ ਦਿੱਤਾ 'ਮਹਾਭਾਰਤ' ਦਾ ਹਵਾਲਾ

ਕੀ ਹੈ ਪੂਰਾ ਮਾਮਲਾ-

ਲਖੀਮਪੁਰ ਖੀਰੀ ਜ਼ਿਲ੍ਹੇ ਦੇ ਤਿਕੁਨੀਆ 'ਚ ਉਸ ਵੇਲੇ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਦੌਰੇ ਦਾ ਕਿਸਾਨਾਂ ਵਲੋਂ ਵਿਰੋਧ ਕੀਤੇ ਜਾਣ ਦੌਰਾਨ 3 ਅਕਤੂਬਰ 2021 ਨੂੰ ਹੋਈ ਹਿੰਸਾ ਵਿਚ 8 ਲੋਕਾਂ ਦੀ ਮੌਤ ਹੋ ਗਈ ਸੀ। ਉੱਤਰ ਪ੍ਰਦੇਸ਼ ਪੁਲਸ ਦੀ ਐੱਫ. ਆਈ. ਆਰ. ਮੁਤਾਬਕ ਇਕ ਐੱਸ. ਯੂ. ਵੀ. ਨੇ 4 ਕਿਸਾਨਾਂ ਨੂੰ ਕੁਚਲ ਦਿੱਤਾ ਸੀ ਅਤੇ ਇਸ 'ਚ ਆਸ਼ੀਸ਼ ਬੈਠਾ ਸੀ। ਇਸ ਘਟਨਾ ਮਗਰੋਂ ਐੱਸ. ਯੂ. ਵੀ. ਦੇ ਡਰਾਈਵਰ ਅਤੇ ਭਾਜਪਾ ਦੇ ਦੋ ਵਰਕਰਾਂ ਨੂੰ ਗੁੱਸੇ 'ਚ ਆਏ ਕਿਸਾਨਾਂ ਨੇ ਕੁੱਟ-ਕੁੱਟ ਕੇ ਮਾਰ ਦਿੱਤਾ ਸੀ। ਹਿੰਸਾ 'ਚ ਇਕ ਪੱਤਰਕਾਰ ਦੀ ਵੀ ਮੌਤ ਹੋ ਗਈ ਸੀ। 

ਇਹ ਵੀ ਪੜ੍ਹੋ- ਮਥੁਰਾ ’ਚ ਭਗਵਾਨ ਸ਼੍ਰੀ ਕ੍ਰਿਸ਼ਨ ਦਾ ਮੁਸਲਿਮ ਭਗਤ; 12 ਸਾਲਾਂ ਤੋਂ ਨਹੀਂ ਖਾਧਾ ਅੰਨ, ਲਿੱਖ ਚੁੱਕੈ 25 ਕਿਤਾਬਾਂ

ਇਲਾਹਾਬਾਦ ਹਾਈ ਕੋਰਟ ਦੇ ਹੁਕਮ ਨੂੰ ਸੁਪਰੀਮ ਕੋਰਟ 'ਚ ਦਿੱਤੀ ਸੀ ਚੁਣੌਤੀ

ਇਲਾਹਾਬਾਦ ਹਾਈ ਕੋਰਟ ਦੀ ਲਖਨਊ ਬੈਂਚ ਨੇ ਪਿਛਲੇ ਸਾਲ 26 ਜੁਲਾਈ ਨੂੰ ਆਸ਼ੀਸ਼ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਸੀ। ਜਿਸ ਤੋਂ ਬਾਅਦ ਉਸ ਨੇ ਇਸ ਹੁਕਮ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਸੀ।

ਇਹ ਵੀ ਪੜ੍ਹੋ- ਗ਼ਲ 'ਚ 'ਕੰਧ' ਵਾਲੀ ਘੜੀ ਪਹਿਨ ਕੇ ਸ਼ਖ਼ਸ ਨੇ ਫਲਾਈਓਵਰ ਤੋਂ ਸੁੱਟੇ 10 ਰੁਪਏ ਦੇ ਨੋਟ, ਮਚੀ ਹਫ਼ੜਾ-ਦਫ਼ੜੀ


Tanu

Content Editor

Related News