ਪਿ੍ਰਯੰਕਾ ਗਾਂਧੀ ਸਮੇਤ 10 ਹੋਰ ਕਾਂਗਰਸੀ ਨੇਤਾਵਾਂ ਖ਼ਿਲਾਫ਼ FIR ਦਰਜ
Tuesday, Oct 05, 2021 - 03:38 PM (IST)
ਸੀਤਾਪੁਰ (ਭਾਸ਼ਾ)— ਕਾਂਗਰਸ ਨੇਤਾ ਪਿ੍ਰਯੰਕਾ ਗਾਂਧੀ ਵਾਡਰਾ, ਦੀਪੇਂਦਰ ਹੁੱਡਾ, ਕੁਲਦੀਪ ਵਤਸ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਅਜੇ ਕੁਮਾਰ ਲੱਲੂ ਸਮੇਤ 10 ਨੇਤਾਵਾਂ ਖ਼ਿਲਾਫ਼ ਐੱਫ. ਆਈ. ਆਰ. ਦਰਜ ਕੀਤੀ ਗਈ ਹੈ। ਇਕ ਅਧਿਕਾਰੀ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਉੱਪ ਜ਼ਿਲ੍ਹਾ ਅਧਿਕਾਰੀ (ਐੱਸ. ਡੀ. ਐੱਮ.) ਸੀਤਾਪੁਰ ਪਿਆਰੇ ਲਾਲ ਮੌਰਈਆ ਨੇ ਦੱਸਿਆ ਕਿ ਕਾਂਗਰਸ ਨੇਤਾ ਪਿ੍ਰਯੰਕਾ ਗਾਂਧੀ ਸਮੇਤ 10 ਨੇਤਾਵਾਂ ਖ਼ਿਲਾਫ਼ ਸੀ. ਆਰ. ਪੀ. ਸੀ. ਦੀ ਧਾਰਾ-151, 107 ਅਤੇ 116 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।ਐੱਸ. ਡੀ. ਐੱਮ. ਨੇ ਕਿਹਾ ਕਿ ਇਹ ਰੋਕਥਾਮ ਧਾਰਾਵਾਂ ਹਨ, ਇਕ ਵਾਰ ਸਾਨੂੰ ਭਰੋਸਾ ਮਿਲਦਾ ਹੈ ਕਿ ਉਨ੍ਹਾਂ ਵਲੋਂ ਸ਼ਾਂਤੀ ਭੰਗ ਨਹੀਂ ਹੋਵੇਗੀ, ਉਨ੍ਹਾਂ ਨੂੰ ਹਟਾ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਲਖੀਮਪੁਰ ਖੀਰੀ ਹਿੰਸਾ ’ਤੇ ਵਿਰੋਧੀ ਧਿਰ ਦਾ ਠੰਡਾ ਪਿਆ 'ਦਾਅ', 24 ਘੰਟਿਆਂ ਅੰਦਰ ਬਦਲ ਗਏ ਸਿਆਸੀ ਹਾਲਾਤ
ਦੱਸਣਯੋਗ ਹੈ ਕਿ ਲਖੀਮਪੁਰ ਖੀਰੀ ਕਾਂਡ ਦੇ ਪੀੜਤਾਂ ਨੂੰ ਮਿਲਣ ਜਾਂਦੇ ਸਮੇਂ ਰਾਹ ’ਚ 4 ਅਕਤੂਬਰ ਦੀ ਸਵੇਰ ਨੂੰ ਕਰੀਬ 5 ਵਜੇ ਸੀਤਾਪੁਰ ’ਚ ਹਿਰਾਸਤ ਵਿਚ ਲਈ ਗਈ ਕਾਂਗਰਸ ਦੀ ਰਾਸ਼ਟਰੀ ਜਨਰਲ ਸਕੱਤਰ ਪਿ੍ਰਯੰਕਾ ਹੁਣ ਵੀ ਪੁਲਸ ਹਿਰਾਸਤ ਵਿਚ ਹੈ। ਪ੍ਰਦੇਸ਼ ਕਾਂਗਰਸ ਪ੍ਰਧਾਨ ਅਜੇ ਕੁਮਾਰ ਲੱਲੂ ਨੇ ਦੱਸਿਆ ਕਿ ਪੁਲਸ ਨੂੰ ਪਿ੍ਰਯੰਕਾ ਸਮੇਤ 5 ਨੇਤਾਵਾਂ ਨੂੰ ਹਿਰਾਸਤ ਵਿਚ ਲਿਆ ਕਾਫੀ ਸਮਾਂ ਹੋ ਗਿਆ ਹੈ। ਇਸ ਤੋਂ ਪਹਿਲਾਂ ਮੰਗਲਵਾਰ ਯਾਨੀ ਕਿ ਅੱਜ ਸਵੇਰੇ ਪਿ੍ਰਯੰਕਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੰਬੋਧਿਤ ਇਕ ਟਵੀਟ ’ਚ ਕਿਹਾ ਸੀ ਕਿ ਮੋਦੀ ਜੀ ਤੁਹਾਡੀ ਸਰਕਾਰ ਨੇ ਬਿਨਾਂ ਕਿਸੇ ਆਦੇਸ਼ ਅਤੇ ਮੁਕੱਦਮੇ ਦੇ ਮੈਨੂੰ ਪਿਛਲੇ 28 ਘੰਟਿਆਂ ਤੋਂ ਹਿਰਾਸਤ ਵਿਚ ਰੱਖਿਆ ਹੈ। ਕਿਸੇ ਨੂੰ 24 ਘੰਟੇ ਤੋਂ ਜ਼ਿਆਦਾ ਸਮੇਂ ਤੱਕ ਪੁਲਸ ਹਿਰਾਸਤ ਵਿਚ ਰੱਖਣਾ ਗੈਰ-ਕਾਨੂੰਨੀ ਹੈ। ਲੱਲੂ ਮੁਤਾਬਕ ਸੀਤਾਪੁਰ ’ਚ ਹਿਰਾਸਤ ’ਚ ਰੱਖੀ ਗਈ ਪਿ੍ਰਯੰਕਾ ਨੇ ਸਾਫ਼ ਕਿਹਾ ਹੈ ਕਿ ਉਹ ਹਿਰਾਸਤ ਤੋਂ ਰਿਹਾਅ ਹੁੰਦੇ ਹੀ ਲਖੀਮਪੁਰ ਖੀਰੀ ਜਾ ਕੇ ਮਰਹੂਮ ਕਿਸਾਨਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰੇਗੀ।
ਇਹ ਵੀ ਪੜ੍ਹੋ : ਲਖੀਮਪੁਰ ਖੀਰੀ ਦੀ ਵੀਡੀਓ ਸਾਂਝੀ ਕਰ ਵਰੁਣ ਗਾਂਧੀ ਬੋਲੇ- ‘ਕਿਸੇ ਦੀ ਵੀ ਆਤਮਾ ਨੂੰ ਝੰਜੋੜ ਦੇਵੇਗੀ’
ਜ਼ਿਕਰਯੋਗ ਹੈ ਕਿ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਤਿਕੁਨੀਆ ਖੇਤਰ ਵਿਚ ਐਤਵਾਰ ਨੂੰ ਉੱਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਈਆ ਵਲੋਂ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਜੱਦੀ ਪਿੰਡ ਦੇ ਦੌਰ ਦੇ ਵਿਰੋਧ ਨੂੰ ਲੈ ਕੇ ਹਿੰਸਾ ਭੜਕੀ। ਇਸ ਹਿੰਸਾ ਵਿਚ 4 ਕਿਸਾਨਾਂ ਸਮੇਤ 8 ਲੋਕਾਂ ਦੀ ਮੌਤ ਹੋ ਗਈ ਸੀ। ਇਸ ਮਾਮਲੇ ਵਿਚ ਅਜੇ ਮਿਸ਼ਰਾ ਦੇ ਪੁੱਤਰ ਆਸ਼ੀਸ਼ ਸਮੇਤ ਕਈ ਲੋਕਾਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ। ਪਿ੍ਰਯੰਕਾ ਆਪਣੇ ਸਾਥੀ ਨੇਤਾਵਾਂ ਨਾਲ ਮਿ੍ਰਤਕ ਕਿਸਾਨਾਂ ਦੇ ਪਰਿਵਾਰ ਨਾਲ ਮੁਲਾਕਾਤ ਲਈ ਸੋਮਵਾਰ ਤੜਕੇ ਲਖੀਮਪੁਰ ਖੀਰੀ ਲਈ ਰਵਾਨਾ ਹੋਈ ਸੀ ਪਰ ਰਾਹ ਵਿਚ ਸੀਤਾਪੁਰ ’ਚ ਉਨ੍ਹਾਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ।
ਇਹ ਵੀ ਪੜ੍ਹੋ : ਲਖੀਮਪੁਰ ਖੀਰੀ ਘਟਨਾ: ਹੁਣ ਤੱਕ 8 ਲੋਕਾਂ ਨੇ ਗੁਆਈ ਜਾਨ, ਕਿਸਾਨਾਂ ’ਚ ਰੋਹ