ਲਖੀਮਪੁਰ ਖੀਰੀ ਹਿੰਸਾ: SC 'ਚ ਸੈਸ਼ਨ ਜੱਜ ਨੇ ਕਿਹਾ- ਸੁਣਵਾਈ ਪੂਰੀ ਕਰਨ 'ਚ ਲੱਗ ਸਕਦੇ ਹਨ 5 ਸਾਲ

Wednesday, Jan 11, 2023 - 02:22 PM (IST)

ਨਵੀਂ ਦਿੱਲੀ- ਲਖੀਮਪੁਰ ਖੀਰੀ ਹਿੰਸਾ ਮਾਮਲੇ ਦੀ ਸੁਣਵਾਈ ਕਰ ਰਹੇ ਸੈਸ਼ਨ ਜੱਜ ਨੇ ਬੁੱਧਵਾਰ ਨੂੰ ਸੁਪਰੀਮ ਕੋਰਟ ਨੂੰ ਸੂਚਿਤ ਕੀਤਾ ਕਿ ਮੁਕੱਦਮੇ ਦੀ ਸੁਣਵਾਈ ਪੂਰੀ ਕਰਨ 'ਚ ਲਗਭਗ 5 ਸਾਲ ਲੱਗ ਸਕਦੇ ਹਨ। ਦਰਅਸਲ ਸੁਪਰੀਮ ਕੋਰਟ ਨੇ ਪਿਛਲੇ ਮਹੀਨੇ ਸੈਸ਼ਨ ਅਦਾਲਤ ਨੂੰ ਪੁੱਛਿਆ ਸੀ ਕਿ ਉਸ ਅਦਾਲਤ 'ਚ ਹੋਰ ਪੈਂਡਿੰਗ ਜਾਂ ਤਰਜੀਹ ਵਾਲੇ ਮੁਕੱਦਮਿਆਂ ਦੀ ਸਮੇਂ-ਸਾਰਣੀ ਨਾਲ ਸਮਝੌਤਾ ਕੀਤੇ ਬਿਨਾਂ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੀ ਸੁਣਵਾਈ ਪੂਰੀ ਕਰਨ ਵਿਚ ਕਿੰਨਾ ਸਮਾਂ ਲੱਗਣ ਦੀ ਸੰਭਾਵਨਾ ਹੈ। 

ਇਹ ਵੀ ਪੜ੍ਹੋ- ਜੰਮੂ-ਕਸ਼ਮੀਰ: LoC ਨੇੜੇ ਵਾਪਰਿਆ ਵੱਡਾ ਹਾਦਸਾ, ਡੂੰਘੀ ਖੱਡ 'ਚ ਡਿੱਗਣ ਕਾਰਨ 3 ਜਵਾਨ ਸ਼ਹੀਦ

ਲਖੀਮਪੁਰ ਖੀਰੀ ਹਿੰਸਾ ਨੂੰ ਲੈ ਕੇ ਸੁਪਰੀਮ ਕੋਰਟ ਦੀ ਬੈਂਚ ਨੇ ਕੀ ਕਿਹਾ?

ਦੱਸ ਦੇਈਏ ਕਿ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿਚ ਕੇਂਦਰੀ ਮੰਤਰੀ ਅਜੇ ਕੁਮਾਰ ਮਿਸ਼ਰਾ ਦਾ ਪੁੱਤਰ ਆਸ਼ੀਸ਼ ਮਿਸ਼ਰਾ ਵੀ ਦੋਸ਼ੀ ਹੈ। ਸੁਪਰੀਮ ਕੋਰਟ ਨੂੰ ਭੇਜੇ ਗਈ ਚਿੱਠੀ ਵਿਚ ਵਧੀਕ ਸੈਸ਼ਨ ਜੱਜ ਨੇ ਕਿਹਾ ਕਿ ਮਾਮਲੇ ਵਿਚ ਇਸਤਗਾਸਾ ਪੱਖ ਦੇ 208 ਗਵਾਹ, 171 ਦਸਤਾਵੇਜ਼ ਅਤੇ ਫੋਰੈਂਸਿਕ ਵਿਗਿਆਨ ਪ੍ਰਯੋਗਸ਼ਾਲਾ ਦੀਆਂ 27 ਰਿਪੋਰਟਾਂ ਹਨ। ਜਸਟਿਸ ਸੂਰਈਆਕਾਂਤ ਅਤੇ ਜਸਟਿਸ ਵੀ. ਰਾਮਸੁਬਮਣੀਅਮ ਦੀ ਬੈਂਚ ਨੇ ਕਿਹਾ ਕਿ ਉਹ (ਸੈਸ਼ਨ ਜੱਜ) ਕਹਿ ਰਹੇ ਹਨ ਕਿ ਆਮ ਹਲਾਤਾਂ ਵਿਚ ਮੁਕੱਦਮੇ ਦੀ ਸੁਣਵਾਈ 'ਚ 5 ਸਾਲ ਲੱਗ ਸਕਦੇ ਹਨ।

ਇਹ ਵੀ ਪੜ੍ਹੋ- ਬਹਾਦਰੀ ਦੀ ਮਿਸਾਲ; ਸ਼ਹੀਦ ASI ਸ਼ੰਭੂ ਦਿਆਲ ਦੇ ਪਰਿਵਾਰ ਨੂੰ CM ਕੇਜਰੀਵਾਲ ਵਲੋਂ 1 ਕਰੋੜ ਦੀ ਮਦਦ ਦਾ ਐਲਾਨ

19 ਜਨਵਰੀ ਨੂੰ ਹੋਵੇਗੀ ਅਗਲੀ ਸੁਣਵਾਈ

ਬੈਂਚ ਅਕਤੂਬਰ 2021 'ਚ ਲਖੀਮਪੁਰ ਖੀਰੀ 'ਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਇਕ SUV ਨਾਲ ਕੁਚਲਣ ਦੇ ਮਾਮਲੇ 'ਚ ਆਸ਼ੀਸ਼ ਮਿਸ਼ਰਾ ਵਲੋਂ ਦਾਇਰ ਜ਼ਮਾਨਤ ਪਟੀਸ਼ਨ ਦੀ ਸੁਣਵਾਈ ਕਰ ਰਹੀ ਹੈ। ਸੁਣਵਾਈ ਦੌਰਾਨ ਬੈਂਚ ਨੇ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਪੇਸ਼ ਹੋਏ ਵਕੀਲ ਨੂੰ ਇਹ ਪੁਸ਼ਟੀ ਕਰਨ ਲਈ ਕਿਹਾ ਕਿ ਕੀ ਘਟਨਾ 'ਚ ਕਿਸਾਨਾਂ ਨੂੰ ਕੁਚਲਣ ਵਾਲੀ SUV 'ਚ ਸਵਾਰ 3 ਲੋਕਾਂ ਦੇ ਕਤਲ ਦੇ ਸਬੰਧ 'ਚ ਇਕ ਵੱਖਰੇ ਕੇਸ ਵਿਚ ਨਾਮਜ਼ਦ 4 ਮੁਲਜ਼ਮ ਅਜੇ ਵੀ ਹਿਰਾਸਤ 'ਚ ਹਨ। ਬੈਂਚ ਨੇ ਮਾਮਲੇ ਦੀ ਅਗਲੀ ਸੁਣਵਾਈ 19 ਜਨਵਰੀ ਤੈਅ ਕੀਤੀ ਹੈ।

ਇਹ ਵੀ ਪੜ੍ਹੋ- ਖੇਡਦੇ-ਖੇਡਦੇ ਬੋਰਵੈੱਲ 'ਚ ਡਿੱਗਿਆ ਬੱਚਾ, 5 ਘੰਟਿਆਂ ਦੀ ਸਖ਼ਤ ਮੁਸ਼ੱਕਤ ਮਗਰੋਂ NDRF ਨੇ ਕੱਢਿਆ ਬਾਹਰ

ਕੀ ਹੈ ਪੂਰਾ ਮਾਮਲਾ-

3 ਅਕਤੂਬਰ 2021 ਨੂੰ ਲਖੀਮਪੁਰ ਖੀਰੀ ਦੇ ਤਿਕੁਨੀਆ ਵਿਖੇ ਹਿੰਸਾ 'ਚ 8 ਲੋਕ ਮਾਰੇ ਗਏ ਸਨ, ਜਦੋਂ ਕਿਸਾਨ ਉੱਤਰ ਪ੍ਰਦੇਸ਼ ਦੇ ਤਤਕਾਲੀ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਖੇਤਰ 'ਚ ਦੌਰੇ ਦਾ ਵਿਰੋਧ ਕਰ ਰਹੇ ਸਨ। ਉੱਤਰ ਪ੍ਰਦੇਸ਼ ਪੁਲਸ ਦੀ FIR ਮੁਤਾਬਕ 4 ਕਿਸਾਨਾਂ ਨੂੰ ਇਕ SUV ਨੇ ਟੱਕਰ ਮਾਰ ਦਿੱਤੀ, ਜਿਸ 'ਚ ਆਸ਼ੀਸ਼ ਮਿਸ਼ਰਾ ਵੀ ਸਵਾਰ ਸੀ। ਇਸ ਘਟਨਾ ਤੋਂ ਨਾਰਾਜ਼ ਕਿਸਾਨਾਂ ਨੇ SUV ਦੇ ਡਰਾਈਵਰ ਅਤੇ ਭਾਜਪਾ ਦੇ ਦੋ ਵਰਕਰਾਂ ਦਾ ਕਤਲ ਕਰ ਦਿੱਤਾ ਸੀ। ਹਿੰਸਾ ਵਿਚ ਇਕ ਪੱਤਰਕਾਰ ਦੀ ਵੀ ਮੌਤ ਹੋ ਗਈ ਸੀ।


 


Tanu

Content Editor

Related News