ਲਖੀਮਪੁਰ ਖੀਰੀ ਮਾਮਲਾ: ਸੁਪਰੀਮ ਕੋਰਟ ਦਾ UP ਸਰਕਾਰ ਨੂੰ ਸਵਾਲ- ‘ਕਿੰਨੇ ਮੁਲਜ਼ਮ ਗਿ੍ਰਫ਼ਤਾਰ ਹੋਏ?’

Thursday, Oct 07, 2021 - 01:26 PM (IST)

ਲਖੀਮਪੁਰ ਖੀਰੀ ਮਾਮਲਾ: ਸੁਪਰੀਮ ਕੋਰਟ ਦਾ UP ਸਰਕਾਰ ਨੂੰ ਸਵਾਲ- ‘ਕਿੰਨੇ ਮੁਲਜ਼ਮ ਗਿ੍ਰਫ਼ਤਾਰ ਹੋਏ?’

ਨਵੀਂ ਦਿੱਲੀ— ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ’ਚ 3 ਅਕਤੂਬਰ ਦੀ ਹਿੰਸਕ ਘਟਨਾ ’ਤੇ ਅੱਜ ਯਾਨੀ ਕਿ ਵੀਰਵਾਰ ਨੂੰ ਸੁਪਰੀਮ ਕੋਰਟ ’ਚ ਸੁਣਵਾਈ ਹੋਈ। ਸੁਣਵਾਈ ਦੌਰਾਨ ਅਦਾਲਤ ਨੇ ਯੂ. ਪੀ. ਸਰਕਾਰ ਤੋਂ ਪੁੱਛਿਆ ਕਿ ਕੌਣ ਮੁਲਜ਼ਮ ਹੈ, ਹੁਣ ਤਕ ਕਿੰਨੀਆਂ ਗਿ੍ਰਫ਼ਤਾਰੀਆਂ ਹੋਈਆਂ। ਕਿਸ ਦੇ ਖ਼ਿਲਾਫ਼ ਐੱਫ. ਆਈ. ਆਰ. ਦਰਜ ਹੋਈ? ਅਦਾਲਤ ਨੇ ਇਸ ਮਾਮਲੇ ’ਚ ਯੂ. ਪੀ. ਸਰਕਾਰ ਤੋਂ ਰਿਪੋਰਟ ਮੰਗੀ ਹੈ। ਅਦਾਲਤ ਨੇ ਕੱਲ੍ਹ ਤਕ ਰਿਪੋਰਟ ਦਾਖ਼ਲ ਕਰਨ ਨੂੰ ਕਿਹਾ ਹੈ। ਇਸ ਮਾਮਲੇ ’ਤੇ ਕੱਲ੍ਹ ਯਾਨੀ ਕਿ 8 ਅਕਤੂਬਰ ਨੂੰ ਫਿਰ ਸੁਣਵਾਈ ਹੋਵੇਗੀ। 

ਇਹ ਵੀ ਪੜ੍ਹੋ : ਲਖੀਮਪੁਰ ਖੀਰੀ ਘਟਨਾ: ਹੁਣ ਤੱਕ 8 ਲੋਕਾਂ ਨੇ ਗੁਆਈ ਜਾਨ, ਕਿਸਾਨਾਂ ’ਚ ਰੋਹ

ਓਧਰ ਯੂ. ਪੀ. ਸਰਕਾਰ ਵਲੋਂ ਪੇਸ਼ ਵਕੀਲ ਗਰਿਮਾ ਪ੍ਰਸਾਦ ਨੇ ਅੱਜ ਅਦਾਲਤ ਵਿਚ ਕਿਹਾ ਕਿ ਇਹ ਘਟਨਾ ਬਦਕਿਸਮਤੀ ਪੂਰਨ ਹੈ। ਐੱਫ. ਆਈ. ਆਰ. ਦਰਜ ਕੀਤੀ ਗਈ ਹੈ। ਇਸ ਤੋਂ ਇਲਾਵਾ ਹਾਈ ਕੋਰਟ ਦੇ ਰਿਟਾਇਰਡ ਜੱਜ ਦੀ ਅਗਵਾਈ ਵਿਚ ਜਾਂਚ ਟੀਮ ਬਣਾ ਦਿੱਤੀ ਹੈ। ਇਸ ’ਤੇ ਚੀਫ਼ ਜਸਟਿਸ ਨੇ ਕਿਹਾ ਕਿ ਹਾਈ ਕੋਰਟ ਵਿਚ ਇਸ ਮਾਮਲੇ ਨੂੰ ਲੈ ਕੇ ਕਿੰਨੀਆਂ ਪਟੀਸ਼ਨਾਂ ਦਾਖ਼ਲ ਹੋਈਆਂ, ਉਨ੍ਹਾਂ ਦੀ ਤਫਸੀਲ ਅਤੇ ਰਿਪੋਰਟ ਦਾਖ਼ਲ ਕਰੋ। ਇਸ ਤੋਂ ਇਲਾਵਾ ਚੀਫ਼ ਜਸਟਿਸ ਨੇ ਕਿਹਾ ਕਿ ਕਿੰਨੀਆਂ ਐੱਫ. ਆਈ. ਆਰ. ਹੋਈਆਂ, ਕਿੰਨੇ ਗਿ੍ਰਫ਼ਤਾਰ ਹੋਏ ਅਤੇ ਕਿੰਨੇ ਮੁਲਜ਼ਮ ਹਨ ਸਭ ਕੁਝ ਦੱਸੋ। 

ਇਹ ਵੀ ਪੜ੍ਹੋ : ਲਖੀਮਪੁਰ ਖੀਰੀ ਹਿੰਸਾ ’ਤੇ ਵਿਰੋਧੀ ਧਿਰ ਦਾ ਠੰਡਾ ਪਿਆ 'ਦਾਅ', 24 ਘੰਟਿਆਂ ਅੰਦਰ ਬਦਲ ਗਏ ਸਿਆਸੀ ਹਾਲਾਤ

ਜ਼ਿਕਰਯੋਗ ਹੈ ਕਿ ਲਖੀਮਪੁਰ ਖੀਰੀ ’ਚ ਐਤਵਾਰ 3 ਅਕਤੂਬਰ ਨੂੰ ਹੋਈ ਹਿੰਸਾ ’ਚ 4 ਕਿਸਾਨਾਂ ਸਮੇਤ 8 ਲੋਕਾਂ ਦੀ ਮੌਤ ਹੋ ਗਈ ਸੀ। ਵੱਡੀ ਗਿਣਤੀ ’ਚ ਕਿਸਾਨ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਤਿਕੁਨੀਆ ਇਲਾਕੇ ਵਿਚ ਕੇਂਦਰੀ ਮੰਤਰੀਆਂ ਦਾ ਵਿਰੋਧ ਕਰਨ ਲਈ ਇਕੱਠੇ ਹੋਏ ਸਨ। ਕਿਸਾਨਾਂ ਨੇ ਕੇਂਦਰੀ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਖ਼ਿਲਾਫ਼ ਲਖੀਮਪੁਰ ਦੇ ਤਿਕੁਨੀਆ ਵਿਚ ਹਿੰਸਾ ਨੂੰ ਲੈ ਕੇ ਕੇਸ ਦਰਜ ਕਰਵਾਇਆ ਹੈ।

ਇਹ ਵੀ ਪੜ੍ਹੋ : ਲਖੀਮਪੁਰ ਖੀਰੀ ਮਾਮਲੇ 'ਚ ਵੱਡੀ ਕਾਰਵਾਈ, ਭਾਜਪਾ ਮੰਤਰੀ ਅਜੇ ਮਿਸ਼ਰਾ ਅਤੇ ਬੇਟੇ ਖ਼ਿਲਾਫ਼ ਐੱਫ. ਆਈ. ਆਰ. ਦਰਜ

ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


author

Tanu

Content Editor

Related News