ਲਖੀਮਪੁਰ ਖੀਰੀ ਦੀ ਵੀਡੀਓ ਸਾਂਝੀ ਕਰ ਵਰੁਣ ਗਾਂਧੀ ਬੋਲੇ- ‘ਕਿਸੇ ਦੀ ਵੀ ਆਤਮਾ ਨੂੰ ਝੰਜੋੜ ਦੇਵੇਗੀ’

10/05/2021 1:40:14 PM

ਨਵੀਂ ਦਿੱਲੀ (ਭਾਸ਼ਾ)— ਭਾਜਪਾ ਪਾਰਟੀ ਦੇ ਸੰਸਦ ਮੈਂਬਰ ਵਰੁਣ ਗਾਂਧੀ ਨੇ ਮੰਗਲਵਾਰ ਯਾਨੀ ਕਿ ਅੱਜ ਉੱਤਰ ਪ੍ਰਦੇਸ਼ ਪ੍ਰਸ਼ਾਸਨ ਨੂੰ ਲਖੀਮਪੁਰ ਖੀਰੀ ’ਚ ਕਿਸਾਨਾਂ ਨੂੰ ਗੱਡੀ ਨਾਲ ਕੁਚਲੇ ਜਾਣ ਦੇ ਮਾਮਲੇ ਨੂੰ ਧਿਆਨ ’ਚ ਲੈ ਕੇ ਦੋਸ਼ੀਆਂ ਨੂੰ ਤੁਰੰਤ ਗਿ੍ਰਫ਼ਤਾਰ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਇਕ ਟਵੀਟ ਵਿਚ ਲਿਖਿਆ ਕਿ ਲਖੀਮਪੁਰ ਖੀਰੀ ਵਿਚ ਕਿਸਾਨਾਂ ਨੂੰ ਗੱਡੀਆਂ ਨਾਲ ਜਾਣਬੁੱਝ ਕੇ ਕੁਚਲਣ ਦੀ ਇਹ ਵੀਡੀਓ ਕਿਸੇ ਦੀ ਵੀ ਆਤਮਾ ਨੂੰ ਝੰਜੋੜ ਦੇਵੇਗੀ।

ਇਹ ਵੀ ਪੜ੍ਹੋ : ਲਖੀਮਪੁਰ ਖੀਰੀ ਘਟਨਾ: ਹੁਣ ਤੱਕ 8 ਲੋਕਾਂ ਨੇ ਗੁਆਈ ਜਾਨ, ਕਿਸਾਨਾਂ ’ਚ ਰੋਹ

ਪੁਲਸ ਇਸ ਵੀਡੀਓ ਨੂੰ ਆਪਣੇ ਧਿਆਨ ’ਚ ਲੈ ਕੇ ਇਨ੍ਹਾਂ ਗੱਡੀਆਂ ਦੇ ਮਾਲਕਾਂ, ਇਨ੍ਹਾਂ ਵਿਚ ਬੈਠੇ ਲੋਕਾਂ ਅਤੇ ਮਾਮਲੇ ਵਿਚ ਸ਼ਾਮਲ ਹੋਰ ਵਿਅਕਤੀਆਂ ਨੂੰ ਨਿਸ਼ਾਨਬੱਧ ਕਰ ਕੇ ਤੁਰੰਤ ਗਿ੍ਰਫ਼ਤਾਰ ਕਰੇ। ਵਰੁਣ ਗਾਂਧੀ ਨੇ ਟਵੀਟ ਨਾਲ ਇਕ ਵੀਡੀਓ ਲਿੰਕ ਵੀ ਸਾਂਝਾ ਕੀਤਾ ਹੈ, ਜਿਸ ’ਚ ਇਕ ਗੱਡੀ ਕਿਸਾਨਾਂ ਨੂੰ ਕੁਚਲਦੀ ਹੋਈ ਜਾਂਦੀ ਵਿਖਾਈ ਦੇ ਰਹੀ ਹੈ।

ਇਹ ਵੀ ਪੜ੍ਹੋ : ਲਖੀਮਪੁਰ ਖੀਰੀ ਹਿੰਸਾ ’ਤੇ ਵਿਰੋਧੀ ਧਿਰ ਦਾ ਠੰਡਾ ਪਿਆ 'ਦਾਅ', 24 ਘੰਟਿਆਂ ਅੰਦਰ ਬਦਲ ਗਏ ਸਿਆਸੀ ਹਾਲਾਤ

 

ਜ਼ਿਕਰਯੋਗ ਹੈ ਕਿ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਤਿਕੁਨੀਆ ਖੇਤਰ ਵਿਚ ਐਤਵਾਰ ਨੂੰ ਉੱਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਈਆ ਵਲੋਂ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਜੱਦੀ ਪਿੰਡ ਦੇ ਦੌਰ ਦੇ ਵਿਰੋਧ ਨੂੰ ਲੈ ਕੇ ਹਿੰਸਾ ਭੜਕੀ। ਇਸ ਹਿੰਸਾ ਵਿਚ 4 ਕਿਸਾਨਾਂ ਸਮੇਤ 8 ਲੋਕਾਂ ਦੀ ਮੌਤ ਹੋ ਗਈ ਸੀ। ਇਸ ਮਾਮਲੇ ਵਿਚ ਅਜੇ ਮਿਸ਼ਰਾ ਦੇ ਪੁੱਤਰ ਆਸ਼ੀਸ਼ ਸਮੇਤ ਕਈ ਲੋਕਾਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ। ਵਰੁਣ ਗਾਂਧੀ ਨੇ ਸੋਮਵਾਰ ਨੂੰ ਲਖੀਮਪੁਰ ਖੀਰੀ ਦੀ ਘਟਨਾ ਨੂੰ ਦਿਲ ਨੂੰ ਝੰਜੋੜ ਦੇਣ ਵਾਲਾ ਕਰਾਰ ਦਿੱਤਾ ਅਤੇ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਇਸ ਮਾਮਲੇ ਵਿਚ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਸਖ਼ਤ ਕਾਰਵਾਈ ਦੀ ਮੰਗ ਕੀਤੀ ਸੀ।

ਇਹ ਵੀ ਪੜ੍ਹੋ : ਲਖੀਮਪੁਰ ਖੀਰੀ ਘਟਨਾ ਨਾਲ ਜੁੜੀ ਵੱਡੀ ਖ਼ਬਰ, ਕਿਸਾਨਾਂ ਤੇ ਪ੍ਰਸ਼ਾਸਨ ਵਿਚਾਲੇ ਬਣੀ ਸਹਿਮਤੀ

Tanu

This news is Content Editor Tanu