ਲਖੀਮਪੁਰ ਹਿੰਸਾ ਦੀ ਵੀਡੀਓ ਸਾਂਝੀ ਕਰ ਵਰੁਣ ਗਾਂਧੀ ਬੋਲੇ- ‘ਕਤਲ ਕਰ ਕਿਸਾਨਾਂ ਨੂੰ ਚੁੱਪ ਨਹੀਂ ਕਰਾਇਆ ਜਾ ਸਕਦਾ’

Thursday, Oct 07, 2021 - 11:46 AM (IST)

ਲਖੀਮਪੁਰ ਹਿੰਸਾ ਦੀ ਵੀਡੀਓ ਸਾਂਝੀ ਕਰ ਵਰੁਣ ਗਾਂਧੀ ਬੋਲੇ- ‘ਕਤਲ ਕਰ ਕਿਸਾਨਾਂ ਨੂੰ ਚੁੱਪ ਨਹੀਂ ਕਰਾਇਆ ਜਾ ਸਕਦਾ’

ਨਵੀਂ ਦਿੱਲੀ (ਭਾਸ਼ਾ)— ਭਾਜਪਾ ਦੇ ਪੀਲੀਭੀਤ ਤੋਂ ਸੰਸਦ ਮੈਂਬਰ ਵਰੁਣ ਗਾਂਧੀ ਕਿਸਾਨਾਂ ਦੇ ਮੁੱਦੇ ’ਤੇ ਲਗਾਤਾਰ ਆਵਾਜ਼ ਬੁਲੰਦ ਕਰ ਰਹੇ ਹਨ। ਲਖੀਮਪੁਰ ਖੀਰੀ ਹਿੰਸਾ ’ਤੇ ਵਰੁਣ ਗਾਂਧੀ ਨੇ ਹੁਣ ਵੀਡੀਓ ਟਵੀਟ ਕਰ ਕੇ ਨਿਆਂ ਦੀ ਗੁਹਾਰ ਲਾਈ ਹੈ। ਇਹ ਲਖੀਮਪੁਰ ਖੀਰੀ ਘਟਨਾ ਦਾ ਤਾਜ਼ਾ ਵੀਡੀਓ ਹੈ, ਜੋ ਕਿ ਬੁੱਧਵਾਰ ਰਾਤ ਸਾਹਮਣੇ ਆਇਆ ਸੀ। ਇਸ ਵੀਡੀਓ ’ਚ ਤੇਜ਼ ਰਫ਼ਤਾਰ ਥਾਰ ਗੱਡੀ ਕਿਸਾਨਾਂ ਨੂੰ ਕੁਚਲਦੀ ਹੋਈ ਸਾਫ਼ ਨਜ਼ਰ ਆ ਰਹੀ ਹੈ। ਲਖੀਮਪੁਰ ਖੀਰੀ ਹਿੰਸਾ ਦੇ ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ਇਹ ਵੀਡੀਓ ਬਿਲਕੁਲ ਸਾਫ਼ ਹੈ। ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਕਤਲ ਕਰ ਚੁੱਪ ਨਹੀਂ ਕਰਵਾਇਆ ਜਾ ਸਕਦਾ ਹੈ। ਬੇਕਸੂਰ ਕਿਸਾਨਾਂ ਦਾ ਖ਼ੂਨ ਡੁੱਲਿਆ ਹੈ, ਇਸ ਦੀ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ। ਹੰਕਾਰ ਅਤੇ ਬੇਰਹਿਮੀ ਦਾ ਸੰਦੇਸ਼ ਹਰ ਕਿਸਾਨ ਦੇ ਦਿਮਾਗ ’ਚ ਪ੍ਰਵੇਸ਼ ਕਰੇ, ਉਸ ਤੋਂ ਪਹਿਲਾਂ ਨਿਆਂ ਦਿੱਤਾ ਜਾਣਾ ਚਾਹੀਦਾ ਹੈ। 

ਇਹ ਵੀ ਪੜ੍ਹੋ : ਲਖੀਮਪੁਰ ਖੀਰੀ ਘਟਨਾ: ਹੁਣ ਤੱਕ 8 ਲੋਕਾਂ ਨੇ ਗੁਆਈ ਜਾਨ, ਕਿਸਾਨਾਂ ’ਚ ਰੋਹ

 

ਵਰੁਣ ਗਾਂਧੀ ਨੇ ਜੋ ਵੀਡੀਓ ਪੋਸਟ ਕੀਤੀ ਹੈ, ਉਸ ’ਚ ਤੇਜ਼ ਰਫ਼ਤਾਰ ਨਾਲ ਚੱਲ ਰਹੀ ‘ਥਾਰ ਜੀਪ’ ਲੋਕਾਂ ਨੂੰ ਪਿੱਛੇ ਤੋਂ ਕੁਚਲਦੇ ਹੋਏ ਨਜ਼ਰ ਆ ਰਹੀ ਹੈ। ਥਾਰ ਜੀਪ ਦੇ ਪਿੱਛੇ ਇਕ ਕਾਲੀ ਅਤੇ ਦੂਜੀ ਸਫੈਦ ਰੰਗ ਦੀਆਂ ਦੋ ਐੱਸ. ਯੂ. ਵੀ. ਆਉਂਦੀਆਂ ਨਜ਼ਰ ਆ ਰਹੀਆਂ ਹਨ। ਵੀਡੀਓ ਵਿਚ ਲੋਕਾਂ ਦੇ ਚੀਕਣ ਅਤੇ ਰੋਣ ਦੀਆਂ ਆਵਾਜ਼ਾਂ ਸੁਣਾਈ ਦੇ ਰਹੀਆਂ ਹਨ। ਸੋਸ਼ਲ ਮੀਡੀਆ ’ਤੇ ਵੇਖਿਆ ਜਾ ਰਿਹਾ ਇਹ ਵੀਡੀਓ 3 ਅਕਤੂਬਰ ਦਾ ਦੱਸਿਆ ਜਾ ਰਿਹਾ ਹੈ, ਜਿਸ ਦਿਨ ਲਖੀਮਪੁਰ ਖੀਰੀ ਵਿਚ ਹਿੰਸਾ ਹੋਈ ਸੀ। ਲਖੀਮਪੁਰ ਮੁੱਦੇ ’ਤੇ ਵਰੁਣ ਗਾਂਧੀ ਨੇ ਇਸ ਤੋਂ ਪਹਿਲਾਂ ਮੁੱਖ ਮੰਤਰੀ ਯੋਗੀ ਨੂੰ ਚਿੱਠੀ ਵੀ ਲਿਖੀ ਸੀ। ਚਿੱਠੀ ’ਚ ਸੀ. ਬੀ. ਆਈ. ਜਾਂਚ ਦੀ ਮੰਗ ਅਤੇ ਪੀੜਤ ਪਰਿਵਾਰਾਂ ਨੂੰ ਇਕ-ਇਕ ਕਰੋੜ ਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ ਸੀ।

ਇਹ ਵੀ ਪੜ੍ਹੋ : ਲਖੀਮਪੁਰ ਖੀਰੀ ਦੀ ਵੀਡੀਓ ਸਾਂਝੀ ਕਰ ਵਰੁਣ ਗਾਂਧੀ ਬੋਲੇ- ‘ਕਿਸੇ ਦੀ ਵੀ ਆਤਮਾ ਨੂੰ ਝੰਜੋੜ ਦੇਵੇਗੀ’

PunjabKesari

ਇਹ ਵੀ ਪੜ੍ਹੋ : ਲਖੀਮਪੁਰ ਖੀਰੀ ਹਿੰਸਾ ’ਤੇ ਵਿਰੋਧੀ ਧਿਰ ਦਾ ਠੰਡਾ ਪਿਆ 'ਦਾਅ', 24 ਘੰਟਿਆਂ ਅੰਦਰ ਬਦਲ ਗਏ ਸਿਆਸੀ ਹਾਲਾਤ

ਜ਼ਿਕਰਯੋਗ ਹੈ ਕਿ ਐਤਵਾਰ ਨੂੰ ਲਖੀਮਪੁਰ ਖੀਰੀ ਹਿੰਸਾ ’ਚ 4 ਕਿਸਾਨਾਂ ਸਮੇਤ 8 ਲੋਕਾਂ ਦੀ ਮੌਤ ਹੋ ਗਈ ਸੀ। ਜਿਨ੍ਹਾਂ ਨੂੰ ਉੱਤਰ ਪ੍ਰਦੇਸ਼ ਦੇ ਉੱਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਈਆ ਦੇ ਸਵਾਗਤ ਲਈ ਖੇਤਰ ਵਿਚ ਇਕ ਪ੍ਰੋਗਰਾਮ ’ਚ ਜਾ ਰਹੇ ਭਾਜਪਾ ਵਰਕਰਾਂ ਵਲੋਂ ਚਲਾਏ ਜਾ ਰਹੇ ਵਾਹਨਾਂ ਤੋਂ ਕੁਚਲ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ : ਲਖੀਮਪੁਰ ਖੀਰੀ ਘਟਨਾ ਨਾਲ ਜੁੜੀ ਵੱਡੀ ਖ਼ਬਰ, ਕਿਸਾਨਾਂ ਤੇ ਪ੍ਰਸ਼ਾਸਨ ਵਿਚਾਲੇ ਬਣੀ ਸਹਿਮਤੀ

ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


author

Tanu

Content Editor

Related News