ਲਖੀਮਪੁਰ ਖੀਰੀ ਹਿੰਸਾ ਕਾਂਡ: ਆਸ਼ੀਸ਼ ਮਿਸ਼ਰਾ ਸਮੇਤ 14 ਮੁਲਜ਼ਮਾਂ ਖ਼ਿਲਾਫ਼ ਦੋਸ਼ ਤੈਅ

Tuesday, Dec 06, 2022 - 03:51 PM (IST)

ਲਖੀਮਪੁਰ ਖੀਰੀ ਹਿੰਸਾ ਕਾਂਡ: ਆਸ਼ੀਸ਼ ਮਿਸ਼ਰਾ ਸਮੇਤ 14 ਮੁਲਜ਼ਮਾਂ ਖ਼ਿਲਾਫ਼ ਦੋਸ਼ ਤੈਅ

ਲਖੀਮਪੁਰ ਖੀਰੀ- ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ’ਚ ਅਕਤੂਬਰ 2021 ’ਚ ਹੋਈ ਹਿੰਸਾ ਮਾਮਲੇ ’ਚ ਮੰਗਲਵਾਰ ਨੂੰ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਣੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਸਮੇਤ 14 ਮੁਲਜ਼ਮਾਂ ਖ਼ਿਲਾਫ਼ ਦੋਸ਼ ਤੈਅ ਕੀਤੇ ਗਏ ਹਨ। ਲਖੀਮਪੁਰ ਖੀਰੀ ਦੀ ਅਦਾਲਤ ’ਚ ਮੁਲਜ਼ਮਾਂ ਖ਼ਿਲਾਫ਼ ਦੋਸ਼ ਤੈਅ ਕੀਤੇ ਗਏ। ਜ਼ਿਲ੍ਹਾ ਸਰਕਾਰੀ ਵਕੀਲ ਅਰਵਿੰਦ ਤ੍ਰਿਪਾਠੀ ਨੇ ਦੱਸਿਆ ਕਿ ਵਧੀਕ ਜ਼ਿਲ੍ਹਾ ਜੱਜ ਸੁਨੀਲ ਕੁਮਾਰ ਵਰਮਾ ਦੀ ਅਦਾਲਤ ’ਚ ਤਿਕੁਨੀਆ ਕਾਂਡ ਮਾਮਲੇ ’ਚ ਆਸ਼ੀਸ਼ ਮਿਸ਼ਰਾ ਸਮੇਤ 14 ਮੁਲਜ਼ਮਾਂ ਖ਼ਿਲਾਫ਼ ਦੋਸ਼ ਤੈਅ ਕੀਤੇ ਗਏ। 

ਇਹ ਵੀ ਪੜ੍ਹੋ- ਸੁਖਪਾਲ ਖਹਿਰਾ ਨੇ PM ਮੋਦੀ ਨੂੰ ਲਿਖੀ ਚਿੱਠੀ, ਕਿਹਾ- MSP ਦੀ ਕਾਨੂੰਨੀ ਗਰੰਟੀ ਦਿਓ

ਵਕੀਲ ਤ੍ਰਿਪਾਠੀ ਨੇ ਦੱਸਿਆਕਿ ਜਿਨ੍ਹਾਂ ਮੁਲਜ਼ਮਾਂ ’ਤੇ ਦੋਸ਼ ਤੈਅ ਹੋਏ ਹਨ, ਉਨ੍ਹਾਂ ’ਚ ਆਸ਼ੀਸ਼ ਮਿਸ਼ਰਾ ਦੇ ਨਾਲ-ਨਾਲ ਅੰਕਿਤ ਦਾਸ, ਨੰਦਨ ਸਿੰਘ ਬਿਸ਼ਟ, ਲਤੀਫ ਕਾਲੇ, ਸੱਤਿਅਮ ਉਰਫ਼ ਸਤਿਆ ਪ੍ਰਕਾਸ਼ ਤ੍ਰਿਪਾਠੀ, ਸ਼ੇਖਰ ਭਾਰਤੀ, ਸੁਮਿਤ ਜਾਇਸਵਾਲ, ਆਸ਼ੀਸ਼ ਪਾਂਡੇ, ਲਵਕੁਸ਼ ਰਾਣਾ, ਸ਼ਿਸ਼ੂਪਾਲ, ਉਲਾਸ ਕੁਮਾਰ ਉਰਫ਼ ਮੋਹਿਤ ਸ਼ਾਮਲ ਹਨ। ਤ੍ਰਿਵੇਦੀ, ਰਿੰਕੂ ਰਾਣਾ, ਵਰਿੰਦਰ ਸ਼ੁਕਲਾ ਅਤੇ ਧਰਮਿੰਦਰ ਬੰਜਾਰਾ ਸ਼ਾਮਲ ਹਨ।

ਇਹ ਵੀ ਪੜ੍ਹੋ- SC ਨੇ ਨਕਲੀ ਸ਼ਰਾਬ ਦੀ ਵਿਕਰੀ ’ਤੇ ਪੰਜਾਬ ਸਰਕਾਰ ਨੂੰ ਪਾਈ ਝਾੜ, ਕਿਹਾ- ਇੰਝ ਤਾਂ ਨੌਜਵਾਨ ਖ਼ਤਮ ਹੋ ਜਾਣਗੇ

ਤ੍ਰਿਪਾਠੀ ਨੇ ਦੱਸਿਆ ਕਿ ਵਰਿੰਦਰ ਸ਼ੁਕਲਾ 'ਤੇ ਆਈ. ਪੀ. ਸੀ. ਦੀ ਧਾਰਾ-201 ਤਹਿਤ ਦੋਸ਼ ਤੈਅ ਕੀਤੇ ਗਏ ਹਨ। ਬਾਕੀ ਮੁਲਜ਼ਮਾਂ 'ਤੇ ਧਾਰਾ 147, 148, 149, 302, 307, 326, 427 ਅਤੇ 120 (ਬੀ) ਅਤੇ ਮੋਟਰ ਵਹੀਕਲ ਐਕਟ ਦੀ ਧਾਰਾ 177 ਦੇ ਤਹਿਤ ਦੋਸ਼ ਲਗਾਏ ਗਏ ਹਨ। ਤ੍ਰਿਪਾਠੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਆਸ਼ੀਸ਼ ਮਿਸ਼ਰਾ, ਅੰਕਿਤ ਦਾਸ, ਨੰਦਨ ਸਿੰਘ ਬਿਸ਼ਟ, ਸੱਤਿਆ ਪ੍ਰਕਾਸ਼ ਤ੍ਰਿਪਾਠੀ, ਲਤੀਫ ਕਾਲੇ ਅਤੇ ਸੁਮਿਤ ਜਾਇਸਵਾਲ ਖ਼ਿਲਾਫ਼ ਵੀ ਆਰਮਜ਼ ਐਕਟ ਤਹਿਤ ਦੋਸ਼ ਤੈਅ ਕੀਤੇ ਗਏ ਹਨ।  ਅਦਾਲਤ ਨੇ ਸਰਕਾਰੀ ਵਕੀਲ ਨੂੰ 16 ਦਸੰਬਰ ਨੂੰ ਅਦਾਲਤ ’ਚ ਸਬੂਤ ਪੇਸ਼ ਕਰਨ ਲਈ ਕਿਹਾ ਹੈ। 

ਜ਼ਿਕਰਯੋਗ ਹੈ ਕਿ 3 ਅਕਤੂਬਰ, 2021 ਨੂੰ ਨਿਘਾਸਨ ਖੇਤਰ ਦੇ ਤਿਕੁਨੀਆ ਪਿੰਡ 'ਚ ਕਿਸਾਨਾਂ ਦੇ ਪ੍ਰਦਰਸ਼ਨ ਦੌਰਾਨ ਹੋਈ ਹਿੰਸਾ 'ਚ 4 ਕਿਸਾਨਾਂ ਸਮੇਤ 8 ਲੋਕਾਂ ਦੀ ਮੌਤ ਹੋ ਗਈ ਸੀ। ਇਸ ਮਾਮਲੇ ਵਿਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਣੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਮੁੱਖ ਮੁਲਜ਼ਮ ਬਣਾਇਆ ਗਿਆ ਹੈ।

ਇਹ ਵੀ ਪੜ੍ਹੋ- ਮਾਂ ਦਾ ਫ਼ੈਸਲਾ ਹੀ ਆਖ਼ਰੀ: HC ਨੇ 33 ਹਫ਼ਤਿਆਂ ਦੀ ਗਰਭਵਤੀ ਔਰਤ ਨੂੰ ਗਰਭਪਾਤ ਕਰਾਉਣ ਦੀ ਦਿੱਤੀ ਇਜਾਜ਼ਤ

 


author

Tanu

Content Editor

Related News