ਲਖੀਮਪੁਰ ਖੀਰੀ ਹਿੰਸਾ: ਮੁੱਖ ਦੋਸ਼ੀ ਆਸ਼ੀਸ਼ 14 ਦਿਨ ਦੀ ਨਿਆਇਕ ਹਿਰਾਸਤ ’ਚ, ਸੁਣਵਾਈ ਅੱਜ

Monday, Oct 11, 2021 - 11:00 AM (IST)

ਲਖੀਮਪੁਰ ਖੀਰੀ ਹਿੰਸਾ: ਮੁੱਖ ਦੋਸ਼ੀ ਆਸ਼ੀਸ਼ 14 ਦਿਨ ਦੀ ਨਿਆਇਕ ਹਿਰਾਸਤ ’ਚ, ਸੁਣਵਾਈ ਅੱਜ

ਲਖੀਮਪੁਰ ਖੀਰੀ— ਕੇਂਦਰੀ ਗ੍ਰਹਿ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਪੁੱਤਰ ਅਤੇ ਲਖੀਮਪੁਰ ਖੀਰੀ ਹਿੰਸਾ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਐਤਵਾਰ ਰਾਤ 11 ਵਜੇ ਯੂ. ਪੀ. ਪੁਲਸ ਵਲੋਂ ਗਿ੍ਰਫ਼ਤਾਰੀ ਤੋਂ ਬਾਅਦ 14 ਦਿਨ ਦੀ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਲਖੀਮਪੁਰ ਖੀਰੀ ਕੋਰਟ ਵਿਚ ਆਸ਼ੀਸ਼ ਮਿਸ਼ਰਾ ਦੀ ਰਿਮਾਂਡ ਦੀ ਮੰਗ ਲਈ ਇਕ ਅਰਜ਼ੀ ਦਾਇਰ ਕੀਤੀ ਗਈ ਹੈ। ਸੋਮਵਾਰ ਯਾਨੀ ਕਿ ਅੱਜ ਇਸ ’ਤੇ ਕੋਰਟ ’ਚ ਅੱਜ ਸੁਣਵਾਈ ਹੋਵੇਗੀ।

ਇਹ ਵੀ ਪੜ੍ਹੋ - ਲਖੀਮਪੁਰ ਹਿੰਸਾ ਦਾ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਗ੍ਰਿਫਤਾਰ

ਦੱਸ ਦੇਈਏ ਕਿ ਆਸ਼ੀਸ਼ ਮਿਸ਼ਰਾ ਨੂੰ ਸ਼ਨੀਵਾਰ ਨੂੰ ਕਰੀਬ 12 ਘੰਟੇ ਦੀ ਪੁੱਛ-ਗਿੱਛ ਤੋਂ ਬਾਅਦ ਗਿ੍ਰਫ਼ਤਾਰ ਕਰ ਲਿਆ ਗਿਆ ਅਤੇ ਅੱਧੀ ਰਾਤ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ, ਜਿੱਥੋਂ ਉਸ ਨੂੰ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ। ਮਾਮਲੇ ਦੀ ਜਾਂਚ ਲਈ ਗਠਿਤ ਐੱਸ. ਆਈ. ਟੀ. ਦੀ ਅਗਵਾਈ ਕਰ ਰਹੇ ਡੀ. ਆਈ. ਜੀ. ਉਪੇਂਦਰ ਅਗਰਵਾਲ ਨੇ ਸ਼ਨੀਵਾਰ ਰਾਤ ਕਰੀਬ 11 ਵਜੇ ਆਸ਼ੀਸ਼ ਮਿਸ਼ਰਾ ਦੀ ਗਿ੍ਰਫ਼ਤਾਰੀ ਦੀ ਜਾਣਕਾਰੀ ਦਿੱਤੀ। ਅਗਰਵਾਲ ਨੇ ਦੱਸਿਆ ਕਿ ਮਿਸ਼ਰਾ ਨੇ ਪੁਲਸ ਦੇ ਸਵਾਲਾਂ ਦਾ ਉੱਚਿਤ ਜਵਾਬ ਨਹੀਂ ਦਿੱਤੀ ਅਤੇ ਜਾਂਚ ’ਚ ਸਹਿਯੋਗ ਨਹੀਂ ਕੀਤਾ। ਉਹ ਸਾਰੀਆਂ ਸਹੀ ਗੱਲਾਂ ਨਹੀਂ ਦੱਸਣਾ ਚਾਹੁੰਦੇ, ਇਸ ਲਈ ਉਨ੍ਹਾਂ ਨੂੰ ਗਿ੍ਰਫ਼ਤਾਰ ਕੀਤਾ ਗਿਆ। ਆਸ਼ੀਸ਼ ਮਿਸ਼ਰਾ ਦੀ ਸ਼ਨੀਵਾਰ ਦੇਰ ਰਾਤ ਮੈਡੀਕਲ ਜਾਂਚ ਕਰਵਾਈ ਗਈ ਅਤੇ ਅੱਧੀ ਰਾਤ ਮਗਰੋਂ ਅਦਾਲਤ ਵਿਚ ਪੇਸ਼ ਕੀਤਾ ਗਿਆ। 

ਇਹ ਵੀ ਪੜ੍ਹੋ - ਲਖੀਮਪੁਰ ਖੀਰੀ ਹਿੰਸਾ ਮਾਮਲੇ ’ਚ ਆਸ਼ੀਸ਼ ਮਿਸ਼ਰਾ ਨੂੰ ਪੁਲਸ ਨੇ ਭੇਜਿਆ ਜੇਲ੍ਹ

ਓਧਰ ਸੀਨੀਅਰ ਵਕੀਲ ਐੱਸ. ਪੀ. ਯਾਦਵ ਨੇ ਦੱਸਿਆ ਕਿ ਨਿਆਇਕ ਮੈਜਿਸਟ੍ਰੇਟ ਨੇ ਆਸ਼ੀਸ਼ 14 ਦਿਨ ਦੀ ਨਿਆਇਕ ਹਿਰਾਸਤ ’ਚ ਲਖੀਮਪੁਰ ਖੀਰੀ ਜ਼ਿਲ੍ਹਾ ਜੇਲ੍ਹ ’ਚ ਭੇਜ ਦਿੱਤਾ ਹੈ। ਯਾਦਵ ਨੇ ਦੱਸਿਆ ਕਿ ਆਸ਼ੀਸ਼ ਦੀ ਪੁਲਸ ਰਿਮਾਂਡ ਲਈ ਅਰਜ਼ੀ ਦਿੱਤੀ ਗਈ ਸੀ ਅਤੇ ਇਸ ਅਰਜ਼ੀ ’ਤੇ ਸੁਣਵਾਈ ਲਈ 11 ਅਕਤੂਬਰ ਦੀ ਤਾਰੀਖ਼ ਤੈਅ ਕੀਤੀ ਹੈ। ਜੇਲ੍ਹ ਸੂਤਰਾਂ ਮੁਤਾਬਕ ਆਸ਼ੀਸ਼ ਨੂੰ ਜ਼ਿਲ੍ਹਾ ਜੇਲ੍ਹ ਦੀ ਬੈਰਕ ਨੰਬਰ-21 ਵਿਚ ਰੱਖਿਆ ਗਿਆ ਹੈ, ਜੋ ਕੋਰੋਨਾ ਕਾਲ ਵਿਚ ਨਵੇਂ ਆਉਣ ਵਾਲੇ ਕੈਦੀਆਂ ਨੂੰ 14 ਦਿਨ ਦੇ ਇਕਾਂਤਵਾਸ ਲਈ ਬਣਾਈ ਗਈ ਹੈ।


author

Tanu

Content Editor

Related News