ਲਖੀਮਪੁਰ ਹਿੰਸਾ ਮਾਮਲੇ ਦੀ ਜਾਂਚ ਤੋਂ ਨਾਖੁਸ਼ ਸੁਪਰੀਮ ਕੋਰਟ, ਦਿੱਤਾ ਇਹ ਸੁਝਾਅ

Monday, Nov 08, 2021 - 03:13 PM (IST)

ਲਖੀਮਪੁਰ ਹਿੰਸਾ ਮਾਮਲੇ ਦੀ ਜਾਂਚ ਤੋਂ ਨਾਖੁਸ਼ ਸੁਪਰੀਮ ਕੋਰਟ, ਦਿੱਤਾ ਇਹ ਸੁਝਾਅ

ਨਵੀਂ ਦਿੱਲੀ— ਸੁਪਰੀਮ ਕੋਰਟ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੀ ਉੱਤਰ ਪ੍ਰਦੇਸ਼ ਪੁਲਸ ਵਲੋਂ ਕੀਤੀ ਜਾ ਰਹੀ ਜਾਂਚ ਤੋਂ ਨਾਖੁਸ਼ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਜਾਂਚ ਉਨ੍ਹਾਂ ਦੀ ਉਮੀਦ ਮੁਤਾਬਕ ਨਹੀਂ ਹੋ ਰਹੀ ਹੈ। ਇਸ ਦੇ ਨਾਲ ਹੀ ਅਦਾਲਤ ਨੇ ਇਸ ਹਿੰਸਾ ਮਾਮਲੇ ਦੀ ਜਾਂਚ ਹਾਈ ਕੋਰਟ ਦੇ ਸਾਬਕਾ ਜੱਜ ਦੀ ਨਿਗਰਾਨੀ ਵਿਚ ਕਰਾਉਣ ਦਾ ਸੁਝਾਅ ਦਿੱਤਾ। ਚੀਫ਼ ਜਸਟਿਸ ਐੱਨ. ਵੀ. ਰਮਨਾ, ਜਸਟਿਸ ਸੂਰਈਆਕਾਂਤ ਅਤੇ ਜਸਟਿਸ ਹਿਮਾ ਕੋਹਲੀ ਦੀ ਬੈਂਚ ਨੇ ਉੱਤਰ ਪ੍ਰਦੇਸ਼ ਸਰਕਾਰ ਵਲੋਂ ਪੇਸ਼ ਹੋਏ ਸੀਨੀਅਰ ਵਕੀਲ ਹਰੀਸ਼ ਸਾਲਵੇ ਅਤੇ ਗਰਿਮਾ ਪ੍ਰਸਾਦ ਨੂੰ ਸ਼ੁੱਕਰਵਾਰ ਤੱਕ ਮਾਮਲੇ ’ਤੇ ਜਵਾਬ ਦਾਖ਼ਲ ਕਰਨ ਦਾ ਨਿਰਦੇਸ਼ ਦਿੱਤਾ। 

ਇਹ ਵੀ ਪੜ੍ਹੋ : ਲਖੀਮਪੁਰ ਹਿੰਸਾ ’ਤੇ ਸੁਪਰੀਮ ਕੋਰਟ ਦਾ UP ਸਰਕਾਰ ਨੂੰ ਸਵਾਲ- ਹਜ਼ਾਰਾਂ ਦੀ ਭੀੜ ’ਚ ਸਿਰਫ਼ 23 ਚਸ਼ਮਦੀਦ ਹੀ ਮਿਲੇ?

ਬੈਂਚ ਨੇ ਦੋਸ਼ ਪੱਤਰ ਦਾਖ਼ਲ ਕੀਤੇ ਜਾਣ ਤੱਕ ਜਾਂਚ ਦੀ ਨਿਗਰਾਨੀ ਕਰਨ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਰਾਕੇਸ਼ ਕੁਮਾਰ ਜੈਨ ਜਾਂ ਜੱਜ ਰਣਜੀਤ ਸਿੰਘ ਦੇ ਨਾਵਾਂ ਦਾ ਸੁਝਾਅ ਦਿੱਤਾ। ਬੈਂਚ ਨੇ ਕਿਹਾ ਕਿ ਮਾਮਲੇ ਦੀ ਜਾਂਚ ਉਨ੍ਹਾਂ ਦੀ ਉਮੀਦ ਮੁਤਾਬਕ ਨਹੀਂ ਹੋ ਰਹੀ ਹੈ। ਅਦਾਲਤ ਨੇ ਵੀਡੀਓ ਸਬੂਤ ਦੇ ਸਬੰਧ ’ਚ ‘ਫੋਰੈਂਸਿਕ ਰਿਪੋਰਟ’ ਵਿਚ ਦੇਰੀ ਦਾ ਵੀ ਨੋਟਿਸ ਲਿਆ। 

ਇਹ ਵੀ ਪੜ੍ਹੋ : ਲਖੀਮਪੁਰ ਖੀਰੀ ਮਾਮਲਾ: ਸੁਪਰੀਮ ਕੋਰਟ ਦਾ UP ਸਰਕਾਰ ਨੂੰ ਸਵਾਲ- ‘ਕਿੰਨੇ ਮੁਲਜ਼ਮ ਗਿ੍ਰਫ਼ਤਾਰ ਹੋਏ?’

ਗਵਾਹਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਲਈ ਸੁਪਰੀਮ ਕੋਰਟ ਦੇ ਚੁੱਕੀ ਹੈ ਨਿਰਦੇਸ਼—
ਇਸ ਤੋਂ ਪਹਿਲਾਂ ਅਦਾਲਤ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਗਵਾਹ ਸੁਰੱਖਿਆ ਯੋਜਨਾ, 2018 ਤਹਿਤ ਮਾਮਲੇ ਦੇ ਗਵਾਹਾਂ ਨੂੰ ਸੁਰੱਖਿਆ ਪ੍ਰਦਾਨ ਕਰਨ, ਗਵਾਹਾਂ ਦੇ ਬਿਆਨ ਸੀ. ਆਰ. ਪੀ. ਦੀ ਧਾਰਾ-164 ਤਹਿਤ ਨਿਆਇਕ ਮੈਜਿਸਟ੍ਰੇਟ ਦੇ ਸਾਹਮਣੇ ਦਰਜ ਕਰਾਉਣ ਦਾ ਨਿਰਦੇਸ਼ ਦਿੱਤਾ ਸੀ। ਪੁਲਸ ਨੇ ਮਾਮਲੇ ਵਿਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਸ਼ਿਮਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ਸਮੇਤ 13 ਲੋਕਾਂ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਲਖੀਮਪੁਰ ਖੀਰੀ ਘਟਨਾ: ਹੁਣ ਤੱਕ 8 ਲੋਕਾਂ ਨੇ ਗੁਆਈ ਜਾਨ, ਕਿਸਾਨਾਂ ’ਚ ਰੋਹ

ਕੀ ਹੈ ਪੂਰਾ ਮਾਮਲਾ—
ਜ਼ਿਕਰਯੋਗ ਹੈ ਕਿ ਕਿਸਾਨਾਂ ਦਾ ਇਕ ਸਮੂਹ ਉੱਤਰ ਪ੍ਰਦੇਸ਼ ਦੇ ਉੱਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੀ ਯਾਤਰਾ ਖ਼ਿਲਾਫ਼ 3 ਅਕਤੂਬਰ ਨੂੰ ਪ੍ਰਦਰਸ਼ਨ ਕਰ ਰਿਹਾ ਸੀ, ਤਾਂ ਲਖੀਮਪੁਰ ਖੀਰੀ ’ਚ ਇਕ ਐੱਸ. ਯੂ. ਵੀ. ਕਾਰ ਨੇ 4 ਕਿਸਾਨਾਂ ਨੂੰ ਕੁਚਲ ਦਿੱਤਾ। ਇਸ ਨਾਲ ਗੁੱਸੇ ਵਿਚ ਆਏ ਪ੍ਰਦਰਸ਼ਨਕਾਰੀਆਂ ਨੇ ਭਾਜਪਾ ਦੇ ਦੋ ਵਰਕਰਾਂ ਅਤੇ ਇਕ ਡਰਾਈਵਰ ਦਾ ਕੁੱਟ-ਕੁੱਟ ਕ ਕਤਲ ਕਰ ਦਿੱਤਾ ਸੀ। ਜਦਕਿ ਹਿੰਸਾ ਵਿਚ ਇਕ ਸਥਾਨਕ ਪੱਤਰਕਾਰ ਦੀ ਵੀ ਮੌਤ ਹੋ ਗਈ। ਓਧਰ ਕਿਸਾਨਾਂ ਆਗੂਆਂ ਦਾ ਦਾਅਵਾ ਹੈ ਕਿ ਕਾਰ ’ਚ ਆਸ਼ੀਸ਼ ਵੀ ਸੀ, ਜਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਕੁਚਲਿਆ ਸੀ ਪਰ ਮੰਤਰੀ ਨੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ।


author

Tanu

Content Editor

Related News