ਡੈਮਾਂ ਤੋਂ ਛੱਡਿਆ ਗਿਆ ਲੱਖਾਂ ਕਿਊਸਿਕ ਪਾਣੀ, ਦਰਿਆਵਾਂ ਦੇ ਹੜ੍ਹ ਕਾਰਨ ਕਈ ਜ਼ਿਲ੍ਹੇ ਪ੍ਰਭਾਵਿਤ

Monday, Jul 08, 2024 - 02:19 PM (IST)

ਲਖਨਊ- ਨੇਪਾਲ ਅਤੇ ਉੱਤਰਾਖੰਡ ਦੇ ਡੈਮਾਂ ਤੋਂ ਛੱਡੇ ਗਏ ਲੱਖਾਂ ਕਿਊਸਿਕ ਪਾਣੀ ਨੇ ਉੱਤਰ ਪ੍ਰਦੇਸ਼ ਦੇ ਤਰਾਈ ਅਤੇ ਮੈਦਾਨੀ ਇਲਾਕਿਆਂ ਵਿਚ ਹੜ੍ਹ ਦੇ ਰੂਪ 'ਚ ਕਹਿਰ ਵਰਾਉਣਾ ਸ਼ੁਰੂ ਕਰ ਦਿੱਤਾ ਹੈ। ਸੂਬੇ ਦੇ 6 ਜ਼ਿਲ੍ਹਿਆਂ ਦੇ ਕਈ ਪਿੰਡ ਜਲ ਖੇਤਰ 'ਚ ਮੀਂਹ ਅਤੇ ਡੈਮਾਂ ਤੋਂ ਪਾਣੀ ਛੱਡਣ ਕਾਰਨ ਦਰਿਆਵਾਂ 'ਚ ਹੜ੍ਹ ਆਉਣ ਕਰਾਨ ਪ੍ਰਭਾਵਿਤ ਹੋਏ ਹਨ। ਰਾਹਤ ਕਮਿਸ਼ਨਰ ਦਫ਼ਤਰ ਤੋਂ ਮਿਲੀ ਰਿਪੋਰਟ ਮੁਤਾਬਕ ਉੱਤਰਾਖੰਡ ਦੇ ਬਨਬਾਸਾ ਡੈਮ ਤੋਂ ਐਤਵਾਰ ਰਾਤ ਨੂੰ ਕਰੀਬ ਤਿੰਨ ਲੱਖ ਕਿਊਸਿਕ ਪਾਣੀ ਛੱਡੇ ਜਾਣ ਕਾਰਨ ਪੀਲੀਭੀਤ ਜ਼ਿਲ੍ਹੇ 'ਚ ਸ਼ਾਰਦਾ ਦਰਿਆ 'ਚ ਪਾਣੀ ਦਾ ਪੱਧਰ ਵੱਧ ਗਿਆ ਹੈ ਅਤੇ ਹੜ੍ਹ ਦਾ ਪਾਣੀ 20 ਪਿੰਡਾਂ ਵਿਚ ਦਾਖ਼ਲ ਹੋ ਗਿਆ ਹੈ। ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (NDRF) ਦੀ ਟੀਮ 32 ਕਿਸ਼ਤੀਆਂ ਦੀ ਮਦਦ ਨਾਲ ਪ੍ਰਭਾਵਿਤ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਉਣ ਲਈ ਕੰਮ ਕਰ ਰਹੀ ਹੈ।

ਇਹ ਵੀ ਪੜ੍ਹੋ- ਮਕਾਨ ਦੀ ਛੱਤ ਡਿੱਗਣ ਨਾਲ ਤਿੰਨ ਭੈਣ-ਭਰਾਵਾਂ ਦੀ ਮੌਤ, ਘੱਟ ਕਿਰਾਏ 'ਤੇ ਖਸਤਾਹਾਲ ਘਰ 'ਚ ਰਹਿੰਦਾ ਸੀ ਪਰਿਵਾਰ

ਰਿਪੋਰਟ ਮੁਤਾਬਕ ਬਨਬਾਸਾ ਬੈਰਾਜ ਤੋਂ ਛੱਡੇ ਗਏ ਪਾਣੀ ਕਾਰਨ ਲਖੀਮਪੁਰ ਖੀਰੀ ਵਿਚ ਵੀ ਹੜ੍ਹ ਦਾ ਅਸਰ ਦਿਖਾਈ ਦੇ ਰਿਹਾ ਹੈ। ਇੱਥੇ ਸ਼ਾਰਦਾ ਦਰਿਆ ਖ਼ਤਰੇ ਦੇ ਨਿਸ਼ਾਨ ਨੂੰ ਪਾਰ ਕਰ ਗਈ ਹੈ। ਦੋ ਪਿੰਡਾਂ ਦੇ 5 ਹਜ਼ਾਰ ਤੋਂ ਵੱਧ ਲੋਕ ਦਰਿਆ ਦੇ ਹੜ੍ਹ ਕਾਰਨ ਪ੍ਰਭਾਵਿਤ ਹੋਏ ਹਨ। NDRF ਦੀ ਟੀਮ ਵੀ ਇੱਥੇ ਤਾਇਨਾਤ ਕੀਤੀ ਗਈ ਹੈ। ਬਲਰਾਮਪੁਰ ਅਤੇ ਸ਼ਰਾਵਸਤੀ 'ਚ ਰਾਪਤੀ ਦਰਿਆ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀ ਹੈ। ਰਿਪੋਰਟ ਮੁਤਾਬਕ ਬਲਰਾਮਪੁਰ 'ਚ 26 ਪਿੰਡ ਹੜ੍ਹ ਨਾਲ ਪ੍ਰਭਾਵਿਤ ਹਨ। ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (NDRF) ਅਤੇ ਪੀ. ਏ. ਸੀ ਦੀ ਇਕ-ਇਕ ਟੀਮ ਨੂੰ ਬਚਾਅ ਕਾਰਜਾਂ ਲਈ ਤਾਇਨਾਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਮਿੰਟਾਂ 'ਚ ਢਹਿ ਗਿਆ ਦਰਿਆ 'ਤੇ ਬਣਿਆ ਪੁਲ, ਕਈ ਪਿੰਡਾਂ ਦਾ ਟੁੱਟਿਆ ਸੰਪਰਕ

ਪ੍ਰਭਾਵਿਤ ਲੋਕਾਂ ਲਈ 19 ਸ਼ੈਲਟਰ ਬਣਾਏ ਗਏ ਹਨ। ਤਿੰਨ ਤਹਿਸੀਲਾਂ ਦੇ 18 ਪਿੰਡਾਂ ਦੇ ਕਰੀਬ 35 ਹਜ਼ਾਰ ਲੋਕ ਸ਼ਰਾਵਸਤੀ 'ਚ ਰਾਪਤੀ ਦਰਿਆ ਦੇ ਹੜ੍ਹ ਨਾਲ ਪ੍ਰਭਾਵਿਤ ਹਨ। NDRF ਅਤੇ ਪੀ. ਏ. ਸੀ ਦੀ ਇਕ-ਇਕ ਟੀਮ ਬਚਾਅ ਕਾਰਜਾਂ ਲਈ ਤਾਇਨਾਤ ਕੀਤੀ ਗਈ ਹੈ। ਹੜ੍ਹ ਪ੍ਰਭਾਵਿਤ ਇਲਾਕਿਆਂ ਤੋਂ ਪ੍ਰਭਾਵਿਤ ਲੋਕਾਂ ਨੂੰ ਕੱਢਣ ਲਈ 6 ਕਿਸ਼ਤੀਆਂ ਅਤੇ 9ਮੋਟਰਬੋਟਾਂ ਦੀ ਮਦਦ ਲਈ ਜਾ ਰਹੀ ਹੈ। ਰਾਹਤ ਕਮਿਸ਼ਨਰ ਦਫਤਰ ਦੀ ਰਿਪੋਰਟ ਮੁਤਾਬਕ ਕੁਸ਼ੀਨਗਰ 'ਚ ਗੰਡਕ ਦਰਿਆ 'ਚ ਵੀ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਦੇ ਨੇੜੇ ਪਹੁੰਚ ਗਿਆ ਹੈ। ਜ਼ਿਲ੍ਹੇ ਦੇ 5 ਪਿੰਡ ਹੜ੍ਹ ਦੀ ਮਾਰ ਹੇਠ ਹਨ। ਹੜ੍ਹ ਪ੍ਰਭਾਵਿਤ ਲੋਕਾਂ ਨੂੰ ਪਨਾਹ ਦੇਣ ਲਈ ਇੱਥੇ 48 ਸ਼ੈਲਟਰ ਬਣਾਏ ਗਏ ਹਨ।

ਇਹ ਵੀ ਪੜ੍ਹੋ- ਮੋਹਲੇਧਾਰ ਮੀਂਹ ਦਾ ਕਹਿਰ, ਜ਼ਮੀਨ ਖਿਸਕਣ ਕਾਰਨ 7 ਜ਼ਿਲ੍ਹਿਆਂ 'ਚ ਸੜਕ ਸੰਪਰਕ ਟੁੱਟਿਆ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇       

https://whatsapp.com/channel/0029Va94hsaHAdNVur4L170e


Tanu

Content Editor

Related News