ਜੰਮੂ-ਕਸ਼ਮੀਰ ''ਚ ਪਟੜੀ ''ਤੇ ਪਰਤ ਰਹੇ ਨੇ ਹਾਲਾਤ, ਦੁਕਾਨਾਂ ਖੁੱਲ੍ਹੀਆਂ

10/17/2019 4:46:48 PM

ਸ਼੍ਰੀਨਗਰ (ਭਾਸ਼ਾ)— ਜੰਮੂ-ਕਸ਼ਮੀਰ ਵਿਚ ਹਾਲਾਤ ਹੌਲੀ-ਹੌਲੀ ਪਟੜੀ 'ਤੇ ਪਰਤਦੇ ਨਜ਼ਰ ਆ ਰਹੇ ਹਨ। ਵੀਰਵਾਰ ਭਾਵ ਅੱਜ ਸਵੇਰੇ ਲਾਲ ਚੌਕ ਸਮੇਤ ਕਈ ਇਲਾਕਿਆਂ ਵਿਚ ਕੁਝ ਘੰਟਿਆਂ ਲਈ ਦੁਕਾਨਾਂ ਖੁੱਲ੍ਹੀਆਂ ਪਰ ਮੁੱਖ ਬਾਜ਼ਾਰ ਅਤੇ ਹੋਰ ਵਪਾਰਕ ਅਦਾਰੇ ਬੰਦ ਰਹੇ। ਅਧਿਕਾਰੀਆਂ ਨੇ ਇਸ ਬਾਬਤ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੁਝ ਦੁਕਾਨਦਾਰਾਂ ਨੇ ਦੁਕਾਨਾਂ ਖੋਲ੍ਹੀਆਂ ਸਨ। ਸ਼ਹਿਰ ਅਤੇ ਕਸ਼ਮੀਰ ਦੇ ਹੋਰ ਹਿੱਸਿਆਂ 'ਚ ਨਿੱਜੀ ਟਰਾਂਸਪੋਰਟ ਬਿਨਾਂ ਕਿਸੇ ਰੁਕਾਵਟ ਦੇ ਚੱਲਦੇ ਨਜ਼ਰ ਆਏ।

ਅਧਿਕਾਰੀਆਂ ਨੇ ਕਿਹਾ ਕਿ ਸਕੂਲ ਅਤੇ ਕਾਲਜ ਖੁੱਲ੍ਹੇ ਪਰ ਬੱਚਿਆਂ ਦੀ ਹਾਜ਼ਰੀ ਨਹੀਂ ਦਿੱਸੀ, ਕਿਉਂਕਿ ਬੱਚਿਆਂ ਦੀ ਸੁਰੱਖਿਆ ਦੀ ਵਜ੍ਹਾ ਕਰ ਕੇ ਮਾਪਿਆਂ ਨੇ ਉਨ੍ਹਾਂ ਨੂੰ ਘਰਾਂ 'ਚ ਰੱਖਣਾ ਠੀਕ ਸਮਝਿਆ। ਇੱਥੇ ਦੱਸ ਦੇਈਏ ਕਿ ਸੋਮਵਾਰ ਨੂੰ ਮੋਬਾਇਲ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆਂ। ਅਧਿਕਾਰੀਆਂ ਮੁਤਾਬਕ ਘਾਟੀ ਅੰਦਰ ਇੰਟਰਨੈੱਟ ਸਹੂਲਤਾਂ ਅਜੇ ਬੰਦ ਰਹਿਣਗੀਆਂ। 

ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵਲੋਂ ਜੰਮੂ-ਕਸ਼ਮੀਰ ਤੋਂ ਧਾਰਾ-370 ਨੂੰ ਹਟਾਏ ਜਾਣ ਤੋਂ  ਬਾਅਦ ਘਾਟੀ ਵਿਚ ਆਮ ਜਨ-ਜੀਵਨ ਪ੍ਰਭਾਵਿਤ ਹੋ ਗਿਆ। ਵੱਖਵਾਦੀ ਨੇਤਾਵਾਂ ਨੂੰ ਸਾਵਧਾਨੀ ਦੇ ਤੌਰ 'ਤੇ ਹਿਰਾਸਤ ਵਿਚ ਰੱਖਿਆ ਗਿਆ, ਜਦਕਿ ਦੋ ਸਾਬਕਾ ਮੁੱਖ ਮੰਤਰੀਆਂ ਉਮਰ ਅਬਦੁੱਲਾ ਅਤੇ ਮਹਿਬੂਬਾ ਮੁਫਤੀ ਸਮੇਤ ਹੋਰ ਨੇਤਾਵਾਂ ਨੂੰ ਘਰ 'ਚ ਨਜ਼ਰਬੰਦ ਰੱਖਿਆ ਗਿਆ ਹੈ। 
 


Tanu

Content Editor

Related News