93 ਸਾਲ ਦੇ ਹੋਏ ਲਾਲ ਕ੍ਰਿਸ਼ਨ ਅਡਵਾਨੀ, PM ਮੋਦੀ ਤੇ ਸ਼ਾਹ ਨੇ ਜਨਮ ਦਿਨ ਦੀ ਦਿੱਤੀ ਵਧਾਈ

11/08/2020 10:47:07 AM

ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਪਾਰਟੀ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੂੰ ਜਨਮ ਦਿਨ ਦੀ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ  ਪਾਰਟੀ ਦੇ ਕਰੋੜਾਂ ਵਰਕਰਾਂ ਨਾਲ ਹੀ ਦੇਸ਼ ਵਾਸੀਆਂ ਦੇ ਸਪੱਸ਼ਟ ਪ੍ਰੇਰਣਾ ਸਰੋਤ ਹਨ। ਦੱਸ ਦੇਈਏ ਕਿ ਸਾਬਕਾ ਉੱਪ ਪ੍ਰਧਾਨ ਮੰਤਰੀ ਅਡਵਾਨੀ ਅੱਜ 93 ਸਾਲ ਦੇ ਹੋ ਗਏ ਹਨ। ਮੋਦੀ ਨੇ ਆਪਣੇ ਵਧਾਈ ਸੰਦੇਸ਼ ਵਿਚ ਕਿਹਾ ਕਿ ਭਾਜਪਾ ਨੂੰ ਜਨ-ਜਨ ਤੱਕ ਪਹੁੰਚਾਉਣ ਦੇ ਨਾਲ ਦੇਸ਼ ਦੇ ਵਿਕਾਸ 'ਚ ਅਹਿਮ ਭੂਮਿਕਾ ਨਿਭਾਉਣ ਵਾਲੇ ਲਾਲ ਕ੍ਰਿਸ਼ਨ ਅਡਵਾਨੀ ਜੀ ਨੂੰ ਜਨਮ ਦਿਨ ਦੀ ਬਹੁਤ-ਬਹੁਤ ਵਧਾਈ। ਉਹ ਪਾਰਟੀ ਦੇ ਕਰੋੜਾਂ ਵਰਕਰਾਂ ਨਾਲ ਹੀ ਦੇਸ਼ ਵਾਸੀਆਂ ਦੇ ਸਪੱਸ਼ਟ ਪ੍ਰੇਰਣਾ ਸਰੋਤ ਹਨ। ਮੈਂ ਉਨ੍ਹਾਂ ਦੀ ਲੰਬੀ ਉਮਰ ਅਤੇ ਸਿਹਤਮੰਦ ਜੀਵਨ ਦੀ ਕਾਮਨਾ ਕਰਦਾ ਹਾਂ। 

ਦੱਸਣਯੋਗ ਹੈ ਕਿ ਅਟਲ ਬਿਹਾਰੀ ਵਾਜਪਾਈ ਸਰਕਾਰ ਵਿਚ ਉੱਪ ਪ੍ਰਧਾਨ ਮੰਤਰੀ ਰਹੇ ਲਾਲ ਕ੍ਰਿਸ਼ਨ ਅਡਵਾਨੀ ਦੇਸ਼ ਦੇ ਗ੍ਰਹਿ ਮੰਤਰੀ ਦਾ ਅਹੁਦਾ ਵੀ ਸੰਭਾਲ ਚੁੱਕੇ ਹਨ। 1947 ਦੀ ਵੰਡ ਮਗਰੋਂ ਸਿੰਘ ਤੋਂ ਆ ਕੇ ਮੁੰਬਈ ਵਸੇ ਅਡਵਾਨੀ ਨੂੰ ਭਾਰਤ ਦੇ ਦੂਜੇ ਵੱਡੇ ਨਾਗਰਿਕ ਸਨਮਾਨ ਪਦਮ ਵਿਭੂਸ਼ਣ ਨਾਲ ਸਨਮਾਨਤ ਕੀਤਾ ਜਾ ਚੁੱਕਾ ਹੈ।



ਓਧਰ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਡਵਾਨੀ ਨੂੰ ਜਨਮ ਦਿਨ ਦੀ ਵਧਾਈ ਦਿੱਤਾ। ਉਨ੍ਹਾਂ ਨੇ ਕਿਹਾ ਕਿ ਮਿਹਨਤੀ ਅਤੇ ਨਿਸਵਾਰਥ ਸੇਵਾ ਭਾਵਨਾ ਨਾਲ ਉਨ੍ਹਾਂ ਨੇ ਨਾ ਸਿਰਫ ਦੇਸ਼ ਦੇ ਵਿਕਾਸ 'ਚ ਅਹਿਮ ਯੋਗਦਾਨ ਦਿੱਤਾ, ਸਗੋਂ ਕਿ ਭਾਜਪਾ ਦੀ ਰਾਸ਼ਟਰਵਾਦੀ ਵਿਚਾਰਧਾਰਾ ਦੇ ਵਿਸਥਾਰ ਵਿਚ ਵੀ ਮੁੱਖ ਭੂਮਿਕਾ ਨਿਭਾਈ। ਸਾਬਕਾ ਉੱਪ ਪ੍ਰਧਾਨ ਮੰਤਰੀ ਅਡਵਾਨੀ ਦਾ ਜਨਮ 8 ਨਵੰਬਰ 1923 ਨੂੰ ਕਰਾਚੀ ਵਿਚ ਹੋਇਆ ਸੀ ਅਤੇ ਅੱਜ ਉਨ੍ਹਾਂ ਦਾ 93ਵਾਂ ਜਨਮ ਦਿਨ ਹੈ। ਸ਼ਾਹ ਨੇ ਅਡਵਾਨੀ ਨੂੰ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਟਵੀਟ ਕੀਤਾ ਕਿ ਆਦਰਯੋਗ ਅਡਵਾਨੀ ਜੀ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਦਿੰਦਾ ਹਾਂ ਅਤੇ ਪਰਮਾਤਮਾ ਤੋਂ ਉਨ੍ਹਾਂ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਦੀ ਕਾਮਨਾ ਕਰਦਾ ਹਾਂ।

Tanu

This news is Content Editor Tanu