ਰਾਮ ਮੰਦਿਰ ਪ੍ਰਾਣ ਪ੍ਰਤਿਸ਼ਠਾ ਸਮਾਰੋਹ ’ਚ ਸ਼ਾਮਲ ਹੋਣਗੇ ਲਾਲ ਕ੍ਰਿਸ਼ਨ ਅਡਵਾਨੀ

01/11/2024 5:52:00 AM

ਅਯੁੱਧਿਆ (ਇੰਟ.)- ਵਿਸ਼ਵ ਹਿੰਦੂ ਪ੍ਰੀਸ਼ਦ ਦੇ ਅੰਤਰਰਾਸ਼ਟਰੀ ਕਾਰਜਕਾਰੀ ਪ੍ਰਧਾਨ ਆਲੋਕ ਕੁਮਾਰ ਨੇ ਕਿਹਾ ਕਿ ਭਾਜਪਾ ਦੇ ਦਿੱਗਜ ਨੇਤਾ ਲਾਲ ਕ੍ਰਿਸ਼ਨ ਅਡਵਾਨੀ 22 ਜਨਵਰੀ ਨੂੰ ਅਯੁੱਧਿਆ ’ਚ ਰਾਮ ਮੰਦਰ ਪ੍ਰਾਣ ਪ੍ਰਤਿਸ਼ਠਾ ਸਮਾਰੋਹ ’ਚ ਸ਼ਾਮਲ ਹੋਣਗੇ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਕਾਂਗਰਸ ਤੇ 'ਆਪ' ਵਿਚਾਲੇ ਗਠਜੋੜ ਨਾਲ ਜੁੜੀ ਵੱਡੀ ਖ਼ਬਰ

ਆਲੋਕ ਕੁਮਾਰ ਮੁਤਾਬਕ ਲਾਲ ਕ੍ਰਿਸ਼ਨ ਅਡਵਾਨੀ ਆਪਣੀ ਵੱਧਦੀ ਉਮਰ ਕਾਰਨ ਸਾਰੇ ਪ੍ਰੋਗਰਾਮਾਂ ’ਚ ਸ਼ਾਮਲ ਨਹੀਂ ਹੋ ਸਕਦੇ ਪਰ 22 ਨੂੰ ਹੋਣ ਵਾਲੇ ਪ੍ਰੋਗਰਾਮ ’ਚ ਜ਼ਰੂਰ ਸ਼ਾਮਲ ਹੋਣਗੇ। ਉਨ੍ਹਾਂ ਕਿਹਾ, "ਸਾਨੂੰ ਖੁਸ਼ੀ ਹੈ ਕਿ 96 ਸਾਲ ਦੀ ਉਮਰ ’ਚ ਅਤੇ ਸਿਹਤ ਠੀਕ ਨਾ ਹੋਣ ਦੇ ਬਾਵਜੂਦ ਉਨ੍ਹਾਂ ਨੇ ਸੱਦਾ ਸਵੀਕਾਰ ਕਰ ਲਿਆ ਹੈ।"

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Anmol Tagra

This news is Content Editor Anmol Tagra