ਲਾਲਜੀ ਟੰਡਨ ਨੇ ਮੱਧ ਪ੍ਰਦੇਸ਼ ਦੇ ਰਾਜਪਾਲ ਵਜੋਂ ਚੁੱਕੀ ਸਹੁੰ

07/29/2019 2:13:04 PM

ਭੋਪਾਲ (ਭਾਸ਼ਾ)— ਭਾਜਪਾ ਦੇ ਸੀਨੀਅਰ ਨੇਤਾ ਲਾਲਜੀ ਟੰਡਨ ਨੇ ਸੋਮਵਾਰ ਨੂੰ ਮੱਧ ਪ੍ਰਦੇਸ਼ ਦੇ ਰਾਜਪਾਲ ਅਹੁਦੇ ਦੀ ਸਹੁੰ ਚੁੱਕ ਲਈ ਹੈ। ਮੱਧ ਪ੍ਰਦੇਸ਼ ਹਾਈ ਕੋਰਟ ਦੇ ਕਾਰਜਕਾਰੀ ਚੀਫ ਜਸਟਿਸ ਰਵੀ ਸ਼ੰਕਰ ਝਾਅ ਨੇ ਰਾਜਭਵਨ 'ਚ ਲਾਲਜੀ ਟੰਡਨ ਨੂੰ ਰਾਜਪਾਲ ਅਹੁਦੇ ਦੀ ਸਹੁੰ ਚੁੱਕਾਈ। ਮੱਧ ਪ੍ਰਦੇਸ਼ ਦਾ ਰਾਜਪਾਲ ਬਣਨ ਤੋਂ ਪਹਿਲਾਂ ਟੰਡਨ ਬਿਹਾਰ ਦੇ ਰਾਜਪਾਲ ਸਨ। ਇੱਥੇ ਦੱਸ ਦੇਈਏ ਕਿ ਟੰਡਨ, ਆਨੰਦੀਬੇਨ ਪਟੇਲ ਦੀ ਥਾਂ 'ਤੇ ਮੱਧ ਪ੍ਰਦੇਸ਼ ਦੇ ਰਾਜਪਾਲ ਬਣੇ ਹਨ। ਆਨੰਦੀਬਨੇ ਨੂੰ ਉੱਤਰ ਪ੍ਰਦੇਸ਼ ਦਾ ਰਾਜਪਾਲ ਬਣਾਇਆ ਗਿਆ ਹੈ। ਟੰਡਨ ਦੇ ਸਹੁੰ ਚੁੱਕ ਸਮਾਗਮ 'ਚ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਅਤੇ ਉਨ੍ਹਾਂ ਦੇ ਕੈਬਨਿਟ ਦੇ ਮੈਂਬਰ ਵੀ ਮੌਜੂਦ ਸਨ। ਸਹੁੰ ਚੁੱਕਣ ਤੋਂ ਬਾਅਦ ਮੁੱਖ ਮੰਤਰੀ ਅਤੇ ਸੀਨੀਅਰ ਨੇਤਾਵਾਂ ਅਤੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਫੁੱਲ ਭੇਟ ਕਰ ਕੇ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਦੌਰਾਨ ਭਾਜਪਾ ਸੰਗਠਨ ਦੇ ਕਈ ਨੇਤਾ ਵੀ ਮੌਜੂਦ ਰਹੇ।


Tanu

Content Editor

Related News