ਲਾਲੂ ਪ੍ਰਸਾਦ ਅਤੇ ਉਨ੍ਹਾਂ ਦੇ ਬੇਟਿਆਂ ਨੂੰ ਕੋਰਟ ਨੇ ਦਿੱਤੀ ਜ਼ਮਾਨਤ, ਜਾਣੋ ਕੀ ਹੈ ਮਾਮਲਾ

Monday, Oct 07, 2024 - 11:34 AM (IST)

ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੀ ਇਕ ਅਦਾਲਤ ਨੇ ਰਾਸ਼ਟਰੀ ਜਨਤਾ ਦਲ (ਰਾਜਦ) ਮੁਖੀ ਅਤੇ ਸਾਬਕਾ ਰੇਲ ਮੰਤਰੀ ਲਾਲੂ ਪ੍ਰਸਾਦ ਅਤੇ ਉਨ੍ਹਾਂ ਦੇ ਬੇਟਿਆਂ ਤੇਜਸਵੀ ਯਾਦਵ ਅਤੇ ਤੇਜ ਪ੍ਰਤਾਪ ਯਾਦਵ ਨੂੰ 'ਨੌਕਰੀ ਦੇ ਬਦਲੇ ਜ਼ਮੀਨ' ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਸੋਮਵਾਰ ਨੂੰ ਜ਼ਮਾਨਤ ਦੇ ਦਿੱਤੀ। ਵਿਸ਼ੇਸ਼ ਜੱਜ ਵਿਸ਼ਾਲ ਗੋਗਨੇ ਨੇ ਦੋਸ਼ੀਆਂ ਨੂੰ ਇਕ-ਇਕ ਲੱਖ ਰੁਪਏ ਦੇ ਨਿੱਜੀ ਮੁਚਲਕੇ 'ਤੇ ਜ਼ਮਾਨਤ ਦਿੰਦੇ ਹੋਏ ਕਿਹਾ ਕਿ ਜਾਂਚ ਦੌਰਾਨ ਉਨ੍ਹਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਸੀ। 

ਅਦਾਲਤ ਵਲੋਂ ਪਹਿਲੇ ਜਾਰੀ ਕੀਤੇ ਗਏ ਸੰਮਨ ਦੀ ਪਾਲਣਾ ਦੇ ਅਧੀਨ ਦੋਸ਼ੀ ਉਸ ਦੇ ਸਾਹਮਣੇ ਪੇਸ਼ ਹੋਏ। ਜੱਜ ਨੇ ਦੋਸ਼ੀਆਂ ਖ਼ਿਲਾਫ਼ ਦਾਖ਼ਲ ਪੂਰਕ ਦੋਸ਼ ਪੱਤਰ ਦਾ ਨੋਟਿਸ ਲੈਣ ਤੋਂ ਬਾਅਦ ਸੰਮਨ ਜਾਰੀ ਕੀਤੇ ਸਨ। ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ 6 ਅਗਸਤ ਨੂੰ ਅਦਾਲਤ ਦੇ ਸਾਹਮਣੇ ਅੰਤਿਮ ਰਿਪੋਰਟ ਦਾਇਰ ਕੀਤੀ ਸੀ। ਈ.ਡੀ. ਨੇ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਵਲੋਂ ਦਰਜ ਕੀਤੀ ਗਈ ਐੱਫ.ਆਈ.ਆਰ. ਦੇ ਆਧਾਰ 'ਤੇ ਆਪਣਾ ਮਾਮਲਾ ਦਰਜ ਕੀਤਾ। ਜਾਂਚ ਏਜੰਸੀ ਅਨੁਸਾਰ, ਇਹ ਮਾਮਲਾ 2004 ਤੋਂ 2009 ਤੱਕ ਰੇਲ ਮੰਤਰੀ ਵਜੋਂ ਲਾਲੂ ਦੇ ਕਾਰਜਕਾਲ ਦੌਰਾਨ ਮੱਧ ਪ੍ਰਦੇਸ਼ ਦੇ ਜਬਲਪੁਰ 'ਚ ਰੇਲਵੇ ਦੇ ਪੱਛਮ-ਮੱਧ ਜ਼ੋਨ 'ਚ ਗਰੁੱਪ ਡੀ 'ਚ ਹੋਈਆਂ ਭਰਤੀਆਂ ਨਾਲ ਜੁੜਿਆ ਹੈ। ਦੋਸ਼ ਹੈ ਕਿ ਰੇਲਵੇ 'ਚ ਭਰਤੀ ਹੋਣ ਵਾਲੇ ਲੋਕਾਂ ਨੇ ਨੌਕਰੀ ਦੇ ਬਦਲੇ ਲਾਲੂ ਦੇ ਪਰਿਵਾਰ ਦੇ ਮੈਂਬਰਾਂ ਅਤੇ ਸਹਿਯੋਗੀਆਂ ਨੂੰ ਤੋਹਫ਼ੇ ਵਜੋਂ ਜ਼ਮੀਨ ਦਿੱਤੀ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News