ਵੱਡੀ ਖ਼ਬਰ : ਇਸ ਮਾਮਲੇ 'ਚ ਲਾਲੂ ਪ੍ਰਸਾਦ ਯਾਦਵ ਤੇ ਪੁੱਤਰ ਤੇਜਸਵੀ ਨੂੰ ਮਿਲੀ ਰਾਹਤ

Sunday, Sep 08, 2024 - 10:26 AM (IST)

ਨਵੀਂ ਦਿੱਲੀ (ਭਾਸ਼ਾ) - ਦਿੱਲੀ ਦੀ ਇਕ ਅਦਾਲਤ ਨੇ ਸਾਬਕਾ ਰੇਲ ਮੰਤਰੀ ਲਾਲੂ ਪ੍ਰਸਾਦ ਯਾਦਵ, ਉਨ੍ਹਾਂ ਦੇ ਪੁੱਤਰ ਤੇ ਬਿਹਾਰ ਦੇ ਸਾਬਕਾ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਨੂੰ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਲਾਲੂ, ਤੇਜਸਵੀ ਅਤੇ 8 ਹੋਰਨਾਂ ਵਿਰੁੱਧ ਕਥਿਤ ਤੌਰ 'ਤੇ ਨੌਕਰੀ ਬਦਲੇ ਜ਼ਮੀਨ ਘਪਲੇ ਦੇ ਮਾਮਲੇ 'ਚ ਸੰਮਨ ਨਾ ਜਾਰੀ ਕਰ ਕੇ ਪੂਰਕ ਦੋਸ਼ਪੱਤਰ 'ਤੇ 13 ਸਤੰਬਰ ਨੂੰ ਨੋਟਿਸ ਲੈ ਸਕਦੀ ਹੈ। ਵਿਸ਼ੇਸ਼ ਜੱਜ ਵਿਸ਼ਾਲ ਗੋਗਨੇ ਨੇ ਸ਼ਨੀਵਾਰ ਮਾਮਲੇ ਦੀ ਸੁਣਵਾਈ ਅਗਲੇ ਹਫ਼ਤੇ ਲਈ ਤੈਅ ਕੀਤੀ ਹੈ। 

ਇਹ ਵੀ ਪੜ੍ਹੋ ਪਾਲੀਗ੍ਰਾਫ਼ ਟੈਸਟ ਨੇ ਉਲਝਾਇਆ ਕੋਲਕਾਤਾ ਮਾਮਲਾ: ਹੋਇਆ ਹੈਰਾਨ ਕਰ ਦੇਣ ਵਾਲਾ ਖ਼ੁਲਾਸਾ

ਇਸ ਦੇ ਨਾਲ ਹੀ ਈ. ਡੀ. ਨੇ 6 ਅਗਸਤ ਨੂੰ ਅਦਾਲਤ ਵਿਚ ਅੰਤਿਮ ਰਿਪੋਰਟ ਦਾਇਰ ਕੀਤੀ ਸੀ। ਈ. ਡੀ. ਦਾ ਇਹ ਮਾਮਲਾ ਸੀ. ਬੀ. ਆਈ. ਦੀ ਐੱਫ. ਆਈ. ਆਰ. ਤੋਂ ਪੈਦਾ ਹੋਇਆ ਹੈ। ਜਾਂਚ ਏਜੰਸੀ ਅਨੁਸਾਰ ਇਹ ਮਾਮਲਾ 2004 ਤੋਂ 2009 ਤੱਕ ਲਾਲੂ ਦੇ ਰੇਲ ਮੰਤਰੀ ਦੇ ਕਾਰਜਕਾਲ ਦੌਰਾਨ ਮੱਧ ਪ੍ਰਦੇਸ਼ ਦੇ ਜਬਲਪੁਰ ’ਚ ਰੇਲਵੇ ਦੇ ਪੱਛਮੀ-ਕੇਂਦਰੀ ਜ਼ੋਨ ’ਚ ਗਰੁੱਪ-ਡੀ ਦੀਆਂ ਭਰਤੀਆਂ ਨਾਲ ਸਬੰਧਤ ਹੈ। ਦੋਸ਼ ਹੈ ਕਿ ਰੇਲਵੇ ’ਚ ਭਰਤੀ ਕੀਤੇ ਗਏ ਲੋਕਾਂ ਨੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਦੇ ਪਰਿਵਾਰਕ ਮੈਂਬਰਾਂ ਤੇ ਸਹਿਯੋਗੀਆਂ ਨੂੰ ਜ਼ਮੀਨ ‘ਤੋਹਫ਼ੇ’ ਵਜੋਂ ਦਿੱਤੀ ਸੀ।

ਇਹ ਵੀ ਪੜ੍ਹੋ ਹਾਥਰਸ ਹਾਦਸੇ 'ਚ ਮ੍ਰਿਤਕਾਂ ਦੀ ਗਿਣਤੀ 17 ਹੋਈ, ਮਰਨ ਵਾਲਿਆਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦੇਵੇਗੀ ਸਰਕਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News