ਗਰੀਬਾਂ ਦਾ ਨੇਤਾ ਹੋਣ ਕਰ ਕੇ ਲਾਲੂ ਨੂੰ ਜੇਲ੍ਹ ਭੇਜਿਆ ਗਿਆ: ਤੇਜਸਵੀ

Monday, Feb 21, 2022 - 05:30 PM (IST)

ਗਰੀਬਾਂ ਦਾ ਨੇਤਾ ਹੋਣ ਕਰ ਕੇ ਲਾਲੂ ਨੂੰ ਜੇਲ੍ਹ ਭੇਜਿਆ ਗਿਆ: ਤੇਜਸਵੀ

ਪਟਨਾ— ਬਹੁਚਰਚਿਤ ਚਾਰਾ ਘਪਲਾ ਦੇ ਡੋਰੰਡਾ ਫੰਡ ਰਾਂਚੀ ਤੋਂ ਗੈਰ-ਕਾਨੂੰਨੀ ਨਿਕਾਸੀ ਦੇ ਮਾਮਲੇ ਵਿਚ ਰਾਸ਼ਟਰੀ ਜਨਤਾ ਦਲ (ਰਾਜਦ) ਪ੍ਰਧਾਨ ਲਾਲੂ ਪ੍ਰਸਾਦ ਯਾਦਵ ਨੂੰ 5 ਸਾਲ ਜੇਲ੍ਹ ਦੀ ਸਜ਼ਾ ਸੁਣਾਈ ਗਈ ਹੈ। ਉਨ੍ਹਾਂ ਦੇ ਛੋਟੇ ਪੁੱਤਰ ਤੇਜਸਵੀ ਪ੍ਰਸਾਦ ਯਾਦਵ ਨੇ ਵਿਰੋਧੀਆਂ ’ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਗਰੀਬਾਂ ਦੇ ਨੇਤਾ ਹੋਣ ਕਰ ਕੇ ਉਨ੍ਹਾਂ ਦੇ ਪਿਤਾ ਲਾਲੂ ਨੂੰ ਜੇਲ੍ਹ ਭੇਜਿਆ ਗਿਆ। ਉਨ੍ਹਾਂ ਨੇ ਕਿਹਾ ਕਿ ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਕੋਈ ਆਖ਼ਰੀ ਅਦਾਲਤ ਨਹੀਂ ਹੈ। ਇਸ ਅਦਾਲਤ ਦੇ ਫ਼ੈਸਲੇ ਨੂੰ ਹਾਈ ਕੋਰਟ ਅਤੇ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਜਾਵੇਗੀ।

ਤੇਜਸਵੀ ਨੇ ਮੁੱਖ ਮੰਤਰੀ ਨਿਤਿਸ਼ ਕੁਮਾਰ ’ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਉਨ੍ਹਾਂ ਦੇ ਕਾਰਜਕਾਲ ’ਚ 80 ਘਪਲੇ ਹੋਏ ਹਨ ਪਰ ਅਜੇ ਤਕ ਕਿਸੇ ਨੂੰ ਸਜ਼ਾ ਨਹੀਂ ਮਿਲੀ ਹੈ। ਉਨ੍ਹਾਂ ਨੇ ਕਿਹਾ ਕਿ ਕੈਗ ਰਿਪੋਰਟ ’ਚ 2 ਲੱਖ ਰੁਪਏ ਦੀ ਬੇਨਿਯਮੀਆਂ ਪਾਈਆਂ ਗਈਆਂ ਪਰ ਇਸ ਦੀ ਜਾਂਚ ਤਕ ਨਹੀਂ ਹੋਈ। ਯਾਦਵ ਨੇ ਕਿਹਾ ਕਿ ਜਾਂਚ ਏਜੰਸੀਆਂ ਦੀ ਦੁਰਵਰਤੋਂ ਹੋ ਰਹੀ ਹੈ। ਜੋ ਭਾਜਪਾ ਨਾਲ ਮਿਲ ਜਾਂਦੇ ਹਨ, ਉਨ੍ਹਾਂ ’ਤੇ ਕੋਈ ਕਾਰਵਾਈ ਨਹੀਂ ਹੁੰਦੀ। ਉਨ੍ਹਾਂ ਨੇ ਕਿਹਾ ਕਿ ਮਹਾਰਾਸ਼ਟਰ ’ਚ ਅਜੀਤ ਪਵਾਰ ਭਾਜਪਾ ਨਾਲ ਮਿਲ ਗਏ ਤਾਂ ਰਾਤੋਂ-ਰਾਤ ਉਨ੍ਹਾਂ ’ਤੇ ਸਾਰੇ ਮਾਮਲਿਆਂ ਨੂੰ ਵਾਪਸ ਲੈ ਲਿਆ ਗਿਆ ਸੀ ਪਰ ਜਿਵੇਂ ਹੀ ਉਨ੍ਹਾਂ ਨੇ ਫਿਰ ਭਾਜਪਾ ਨੂੰ ਛੱਡ ਦਿੱਤਾ ਤਾਂ ਉਨ੍ਹਾਂ ’ਤੇ ਕੇਂਦਰੀ ਜਾਂਚ ਏਜੰਸੀਆਂ ਦਾ ਛਾਪਾ ਪੈਣਾ ਸ਼ੁਰੂ ਹੋ ਗਿਆ ਹੈ।


author

Tanu

Content Editor

Related News