ਲਾਲੂ ਯਾਦਵ ਦੀ ਸਿਹਤ ਵਿਗੜੀ, ਦਿੱਲੀ AIIMS ''ਚ ਹੋਏ ਦਾਖ਼ਲ, ਜਾਣੋ ਸਥਿਤੀ
Wednesday, Jul 24, 2024 - 04:28 AM (IST)
ਨੈਸ਼ਨਲ ਡੈਸਕ : ਰਾਸ਼ਟਰੀ ਜਨਤਾ ਦਲ ਦੇ ਸੁਪਰੀਮੋ ਲਾਲੂ ਪ੍ਰਸਾਦ ਯਾਦਵ ਦੀ ਸਿਹਤ ਵਿਗੜ ਗਈ ਹੈ। ਉਨ੍ਹਾਂ ਨੂੰ ਦਿੱਲੀ ਏਮਜ਼ 'ਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਦਾ ਡਾਕਟਰਾਂ ਦੀ ਨਿਗਰਾਨੀ ਹੇਠ ਇਲਾਜ ਚੱਲ ਰਿਹਾ ਹੈ। ਫਿਲਹਾਲ ਉਨ੍ਹਾਂ ਦੀ ਹਾਲਤ ਠੀਕ ਹੈ। ਪਰਿਵਾਰਕ ਮੈਂਬਰ ਹਸਪਤਾਲ ਵਿਚ ਮੌਜੂਦ ਹਨ।
ਲਾਲੂ ਪ੍ਰਸਾਦ ਯਾਦਵ ਸੋਮਵਾਰ ਸਵੇਰੇ ਦਿੱਲੀ ਚਲੇ ਗਏ। ਦਿੱਲੀ ਜਾਂਦੇ ਹੋਏ ਲਾਲੂ ਯਾਦਵ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਨਿਤੀਸ਼ ਸਰਕਾਰ 'ਤੇ ਨਿਸ਼ਾਨਾ ਸਾਧਿਆ ਸੀ ਪਰ ਅੱਜ ਖਬਰ ਸਾਹਮਣੇ ਆਈ ਕਿ ਖਰਾਬ ਸਿਹਤ ਕਾਰਨ ਲਾਲੂ ਯਾਦਵ ਨੂੰ ਦਿੱਲੀ ਦੇ ਏਮਜ਼ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਦੂਜੇ ਪਾਸੇ ਉਨ੍ਹਾਂ ਦੀ ਪਾਰਟੀ ਦੇ ਇਕ ਨੇਤਾ ਨੇ ਸੋਸ਼ਲ ਮੀਡੀਆ 'ਤੇ ਕਿਹਾ ਹੈ ਕਿ ਉਹ ਬੀਮਾਰ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8