ਵੱਡੇ ਭਰਾ ਨੂੰ ਪਾਰਟੀ ਤੋਂ ਕੱਢਣ ''ਤੇ ਬੋਲੇ ਤੇਜਸਵੀ, ਕਿਹਾ-"ਅਸੀਂ ਅਜਿਹੀਆਂ ਚੀਜ਼ਾਂ ਬਰਦਾਸ਼ਤ ਨਹੀਂ ਕਰ ਸਕਦੇ"
Sunday, May 25, 2025 - 05:40 PM (IST)

ਨੈਸ਼ਨਲ ਡੈਸਕ : ਆਰਜੇਡੀ ਪ੍ਰਧਾਨ ਲਾਲੂ ਯਾਦਵ ਨੇ ਆਪਣੇ ਵੱਡੇ ਪੁੱਤਰ ਤੇਜ ਪ੍ਰਤਾਪ ਯਾਦਵ ਨੂੰ ਪਾਰਟੀ ਅਤੇ ਪਰਿਵਾਰ ਤੋਂ 6 ਸਾਲਾਂ ਲਈ ਕੱਢ ਦਿੱਤਾ ਹੈ। ਇਸ 'ਤੇ ਲਾਲੂ ਯਾਦਵ ਦੇ ਛੋਟੇ ਪੁੱਤਰ ਤੇਜਸਵੀ ਯਾਦਵ ਦੀ ਪ੍ਰਤੀਕਿਰਿਆ ਵੀ ਸਾਹਮਣੇ ਆਈ ਹੈ। ਤੇਜਸਵੀ ਨੇ ਕਿਹਾ ਕਿ ਅਸੀਂ ਅਜਿਹੀਆਂ ਚੀਜ਼ਾਂ ਨੂੰ ਬਰਦਾਸ਼ਤ ਨਹੀਂ ਕਰ ਸਕਦੇ। ਤੇਜਸਵੀ ਯਾਦਵ ਨੇ ਕਿਹਾ ਕਿ ਸਾਨੂੰ ਨਾ ਤਾਂ ਅਜਿਹੀਆਂ ਚੀਜ਼ਾਂ ਚੰਗੀਆਂ ਲੱਗਦੀਆਂ ਹਨ ਅਤੇ ਨਾ ਹੀ ਅਸੀਂ ਇਨ੍ਹਾਂ ਨੂੰ ਬਰਦਾਸ਼ਤ ਕਰ ਸਕਦੇ ਹਾਂ। ਅਸੀ ਆਪਣਾ ਕੰਮ ਕਰ ਰਹੇ ਹਾਂ।
ਇਹ ਵੀ ਪੜ੍ਹੋ : Breaking : ਤਾਜ ਮਹਿਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਉਹਨਾਂ ਕਿਹਾ ਕਿ ਬਿਹਾਰ ਦੇ ਪ੍ਰਤੀ ਅਸੀ ਸਮਰਪਿਤ ਹਾਂ ਅਤੇ ਅਸੀਂ ਲੋਕਾਂ ਦੇ ਦੁੱਖ-ਸੁੱਖ ਵਿਚ ਸ਼ਾਮਲ ਹੁੰਦੇ ਹਾਂ। ਜਨਤਾ ਦੇ ਮੁੱਦੇ ਉਠਾ ਰਹੇ ਹਾਂ। ਅਸੀ ਵਿਰੋਧੀ ਧਿਰ ਦੇ ਆਗੂ ਹਾਂ, ਜਿਥੋਂ ਤੱਕ ਮੇਰੇ ਵੱਡੇ ਭਰਾ ਦਾ ਸਵਾਲ ਹੈ, ਸਿਆਸੀ ਜ਼ਿੰਦਗੀ ਨਿੱਜੀ ਜ਼ਿੰਦਗੀ ਤੋਂ ਵੱਖਰੀ ਹੁੰਦੀ ਹੈ। ਉਸ ਨੂੰ ਆਪਣੇ ਨਿੱਜੀ ਜ਼ਿੰਦਗੀ ਦੇ ਸਬੰਧੀ ਫ਼ੈਸਲੇ ਲੈਣ ਦਾ ਅਧਿਕਾਰ ਹੈ। ਉਹ ਆਪਣੇ ਫ਼ੈਸਲੇ ਖੁਦ ਲੈ ਸਕਦਾ ਹੈ।
ਇਹ ਵੀ ਪੜ੍ਹੋ : ਇਸ ਸਾਲ ਦੁਨੀਆ 'ਚ ਮਚੇਗੀ ਹਾਹਾਕਾਰ? ਬਾਬਾ ਵੈਂਗਾ ਦੀ ਭਵਿੱਖਬਾਣੀ ਨੇ ਵਧਾਈਆਂ ਦਿਲਾਂ ਦੀਆਂ ਧੜਕਣਾਂ
ਆਰਜੇਡੀ ਨੇਤਾ ਨੇ ਅੱਗੇ ਕਿਹਾ ਕਿ ਲਾਲੂ ਯਾਦਵ ਪਾਰਟੀ ਦੇ ਨੇਤਾ ਹਨ ਅਤੇ ਉਨ੍ਹਾਂ ਨੇ ਉਹਨਾਂ ਦੀਆਂ ਜੋ ਵੀ ਭਾਵਨਾਵਾਂ ਸਨ, ਉਹ ਉਹਨਾਂ ਨੇ ਸਪੱਸ਼ਟ ਕਰ ਦਿੱਤੀਆਂ ਹਨ। ਰਾਸ਼ਟਰੀ ਪ੍ਰਧਾਨ ਦੁਆਰਾ ਲਿਆ ਗਿਆ ਫ਼ੈਸਲਾ ਸਹੀ ਫ਼ੈਸਲਾ ਹੈ। ਸਾਨੂੰ ਨਾ ਤਾਂ ਅਜਿਹੀਆਂ ਚੀਜ਼ਾਂ ਪਸੰਦ ਹਨ ਅਤੇ ਨਾ ਹੀ ਬਰਦਾਸ਼ਤ ਕਰਦੇ ਹਨ। ਕੋਈ ਵੀ ਕੁਝ ਕਰਨ ਤੋਂ ਪਹਿਲਾਂ ਇਸ ਬਾਰੇ ਨਹੀਂ ਪੁੱਛਦਾ ਕਿ ਉਹ ਆਪਣੀ ਨਿੱਜੀ ਜ਼ਿੰਦਗੀ ਵਿੱਚ ਕੀ ਕਰ ਰਿਹਾ ਹੈ। ਮੈਨੂੰ ਇਸ ਬਾਰੇ ਮੀਡੀਆ ਰਾਹੀਂ ਹੀ ਪਤਾ ਲੱਗਾ।
ਇਹ ਵੀ ਪੜ੍ਹੋ : Covid Alert: ਲੱਗ ਸਕਦੈ ਲਾਕਡਾਊਨ! ਪਹਿਲਾਂ ਨਾਲੋਂ ਵੀ ਖ਼ਤਰਨਾਕ ਹੈ ਕੋਰੋਨਾ ਦਾ JN.1 ਵੇਰੀਐਂਟ
Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।