ਅਦਾਲਤ ਨੇ ਲਾਲੂ ਯਾਦਵ ਖਿਲਾਫ ਦੋਸ਼ ਤੈਅ ਕਰਨ ਦੀ ਪ੍ਰਕਿਰਿਆ ਟਾਲੀ

Tuesday, Sep 08, 2026 - 08:23 AM (IST)

ਅਦਾਲਤ ਨੇ ਲਾਲੂ ਯਾਦਵ ਖਿਲਾਫ ਦੋਸ਼ ਤੈਅ ਕਰਨ ਦੀ ਪ੍ਰਕਿਰਿਆ ਟਾਲੀ

ਨਵੀਂ ਦਿੱਲੀ (ਏਜੰਸੀ) - ਦਿੱਲੀ ਦੀ ਇਕ ਅਦਾਲਤ ਨੇ ਸੋਮਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦੇ ਆਈ. ਆਰ. ਸੀ. ਟੀ. ਸੀ. ਘਪਲਾ ਮਾਮਲੇ ’ਚ ਲਾਲੂ ਪ੍ਰਸਾਦ ਯਾਦਵ ਅਤੇ ਹੋਰਾਂ ਖਿਲਾਫ ਦੋਸ਼ ਆਇਦ ਕਰਨ ’ਤੇ ਆਪਣਾ ਫੈਸਲਾ ਟਾਲ ਦਿੱਤਾ। ਵਿਸ਼ੇਸ਼ ਜੱਜ ਵਿਸ਼ਾਲ ਗੋਗਨੇ ਨੇ ਮਾਮਲੇ ਦੀ ਸੁਣਵਾਈ 10 ਸਤੰਬਰ ਤੱਕ ਮੁਲਤਵੀ ਕਰ ਦਿੱਤੀ। ਰਾਊਜ਼ ਐਵੇਨਿਊ ਅਦਾਲਤ ਤੋਂ ਦਵਾਰਕਾ ਜ਼ਿਲ੍ਹਾ ਅਦਾਲਤ ’ਚ ਵਧੀਕ ਚੀਫ ਜਸਸਿਟ, ਪਰਿਵਾਰ ਅਦਾਲਤ ਵਜੋਂ ਤਬਦੀਲ ਹੋਏ ਜੱਜ ਦੇ ‘ਕੋਰਟ ਸਟਾਫ’ ਨੇ ਦੱਸਿਆ ਕਿ ਮਾਮਲੇ ਦੀ ਸੁਣਵਾਈ ਟਾਲ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਸਿਰਫ਼ 1 ਰੁਪਏ ਤੇ 5 ਕੱਪੜਿਆਂ 'ਚ ਹੋਵੇਗਾ ਵਿਆਹ ! ਬਰਾਤ 'ਚ ਜਾਣਗੇ 51 ਬੰਦੇ, ਮਹਾਪੰਚਾਇਤ ਨੇ ਸੁਣਾਇਆ ਫ਼ੈਸਲਾ

ਪਿਛਲੇ ਸਾਲ 13 ਅਕਤੂਬਰ ਨੂੰ ਕਥਿਤ ਆਈ. ਆਰ. ਸੀ. ਟੀ. ਸੀ. ਘਪਲੇ ਨਾਲ ਜੁੜੇ ਸੀ. ਬੀ. ਆਈ. ਦੇ ਇਕ ਮਾਮਲੇ ’ਚ ਅਦਾਲਤ ਨੇ ਯਾਦਵ, ਉਨ੍ਹਾਂ ਦੀ ਪਤਨੀ ਰਾਬੜੀ ਦੇਵੀ, ਪੁੱਤਰ ਤੇਜਸਵੀ ਪ੍ਰਸਾਦ ਯਾਦਵ ਅਤੇ 11 ਹੋਰਾਂ ਖਿਲਾਫ ਧੋਖਾਦੇਹੀ, ਅਪਰਾਧਿਕ ਸਾਜ਼ਿਸ਼ ਅਤੇ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਧਾਰਾਵਾਂ ਹੇਠ ਦੋਸ਼ ਆਇਦ ਕੀਤੇ ਸਨ। ਇਹ ਸਬੰਧਤ ਮਾਮਲਾ ਉਸ ਸਮੇਂ ਦਾ ਹੈ, ਜਦੋਂ ਯਾਦਵ ਰੇਲ ਮੰਤਰੀ ਸਨ ਅਤੇ ਭਾਰਤੀ ਰੇਲਵੇ ਖਾਣ-ਪੀਣ ਅਤੇ ਸੈਰ-ਸਪਾਟਾ ਨਿਗਮ ਲਿਮਟਿਡ ਦੇ ਦੋ ਹੋਟਲਾਂ ਦਾ ਸੰਚਾਲਨ ਠੇਕਾ ਇਕ ਨਿੱਜੀ ਕੰਪਨੀ ਨੂੰ ਦੇਣ ’ਚ ਕਥਿਤ ਗੜਬੜੀ ਹੋਈ ਸੀ।

ਇਹ ਵੀ ਪੜ੍ਹੋ : ਗਜ਼ਬ ਕਾਰਨਾਮਾ! ਕੋਟਾ ’ਚ ਭਗਵਾਨ ਹਨੂਮਾਨ ਜੀ ਦੀ ਬਣੀ ਵੋਟ, ਵੋਟਰ ਲਿਸਟ ’ਚ ਲੱਗੀ ਫੋਟੋ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News