ਲਾਲੂ ਨੇ ਨਿਤੀਸ਼ ਨੂੰ ਮਹਾਗੱਠਜੋੜ ''ਚ ਵਾਪਸ ਆਉਣ ਦਾ ਦਿੱਤਾ ਸੱਦਾ

Friday, Jan 03, 2025 - 01:37 PM (IST)

ਲਾਲੂ ਨੇ ਨਿਤੀਸ਼ ਨੂੰ ਮਹਾਗੱਠਜੋੜ ''ਚ ਵਾਪਸ ਆਉਣ ਦਾ ਦਿੱਤਾ ਸੱਦਾ

ਪਟਨਾ- ਰਾਸ਼ਟਰੀ ਜਨਤਾ ਦਲ (ਰਾਜਦ) ਦੇ ਪ੍ਰਧਾਨ ਲਾਲੂ ਪ੍ਰਸਾਦ ਯਾਦਵ ਨੇ ਇਕ ਵਾਰ ਫਿਰ ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ ਯੂਨਾਈਟਿਡ (ਜਦ-ਯੂ) ਦੇ ਰਾਸ਼ਟਰੀ ਪ੍ਰਧਾਨ ਨਿਤੀਸ਼ ਕੁਮਾਰ ਨੂੰ ਮਹਾਗੱਠਜੋੜ ਵਿਚ ਵਾਪਸ ਆਉਣ ਦਾ ਸੱਦਾ ਦਿੱਤਾ ਹੈ, ਜਦੋਂ ਕਿ ਉਨ੍ਹਾਂ ਦੇ ਪੁੱਤਰ ਅਤੇ ਬਿਹਾਰ ਦੇ ਵਿਰੋਧੀ ਧਿਰ ਦੇ ਨੇਤਾ ਤੇਜਸਵੀ ਪ੍ਰਸਾਦ ਯਾਦਵ ਨੇ ਇਸ ਪਹਿਲਕਦਮੀ ਨਾਲ ਅਸਹਿਮਤੀ ਪ੍ਰਗਟਾਈ ਅਤੇ ਕਿਹਾ ਕਿ ਇਹ ਰਾਜਦ ਮੁਖੀ ਵੱਲੋਂ ਮੀਡੀਆ ਦੇ ਵਾਰ-ਵਾਰ ਪੁੱਛੇ ਜਾਣ ਵਾਲੇ ਸਵਾਲਾਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਹੈ। ਲਾਲੂ ਨੇ ਬੁੱਧਵਾਰ ਰਾਤ ਨੂੰ ਬਿਆਨ ਦਿੱਤਾ ਕਿ ਜੇਕਰ ਨਿਤੀਸ਼ ਕੁਮਾਰ ਭਾਰਤੀ ਜਨਤਾ ਪਾਰਟੀ ਛੱਡ ਕੇ

ਮਹਾਗੱਠਜੋੜ ’ਚ ਵਾਪਸ ਆਉਂਦੇ ਹਨ ਤਾਂ ਉਨ੍ਹਾਂ ਦੀਆਂ ਪਿਛਲੀਆਂ ਗਲਤੀਆਂ ਨੂੰ ਮੁਆਫ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਕੁਮਾਰ ਸਾਡੇ ਨਾਲ ਮਿਲ ਕੇ ਕੰਮ ਕਰਨ। ਇਸ ਦੌਰਾਨ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਪੱਤਰਕਾਰਾਂ ਨੂੰ ਕਿਹਾ ਕਿ ਲਾਲੂ ਪ੍ਰਸਾਦ ਯਾਦਵ ਜੋ ਵੀ ਕਹਿ ਰਹੇ ਹਨ, ਉਹ ਕਹਿਣ ਦਿਓ। ਇਸ ਨਾਲ ਬਹੁਤਾ ਫਰਕ ਨਹੀਂ ਪੈਂਦਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News