ਜ਼ਮੀਨ ਦੇ ਲਾਲਚ ''ਚ ਛੋਟਾ ਭਰਾ ਬਣਿਆ ਹੈਵਾਨ, ਵੱਡੇ ਭਰਾ ''ਤੇ ਪੈਟਰੋਲ ਛਿੜਕ ਲਗਾ''ਤੀ ਅੱਗ
Thursday, Apr 23, 2026 - 11:04 AM (IST)
ਮਹਾਸਮੁੰਦ- ਛੱਤੀਸਗੜ੍ਹ ਦੇ ਮਹਾਸਮੁੰਦ ਜ਼ਿਲ੍ਹੇ 'ਚ ਬੁੱਧਵਾਰ ਦੇਰ ਰਾਤ ਜ਼ਮੀਨ ਵਿਵਾਦ ਕਾਰਨ ਛੋਟੇ ਭਰਾ ਨੇ ਆਪਣੇ ਵੱਡੇ ਭਰਾ 'ਤੇ ਪੈਟੋਰਲ ਛਿੜਕ ਕੇ ਅੱਗ ਲਗਾ ਦਿੱਤੀ, ਜਿਸ ਨਾਲ ਉਸ ਦੀ ਮੌਤ ਹੋ ਗਈ। ਪੁਲਸ ਨੇ ਵੀਰਵਾਰ ਨੂੰ ਦੱਸਿਆ ਕਿ ਬਾਗਬਾਹਰਾ ਥਾਣਾ ਖੇਤਰ ਦੇ ਆਮਗਾਂਵ 'ਚ 2 ਭਰਾਵਾਂ ਵਿਚਾਲੇ ਜ਼ਮੀਨ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ।
ਇਸੇ ਵਿਵਾਦ ਦੌਰਾਨਰ ਛੋਟੇ ਭਰਾ ਦੌਲਤ ਰਾਮ ਦੁਬੇ ਨੇ ਪਹਿਲਾ ਵੱਡੇ ਭਰਾ ਕ੍ਰਿਸ਼ਨਕਾਂਤ ਦੁਬੇ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਅਤੇ ਫਿਰ ਉਸ 'ਤੇ ਪੈਟਰੋਲ ਛਿੜਕ ਕੇ ਅੱਗ ਲਗਾ ਦਿੱਤੀ। ਗੰਭੀਰ ਰੂਪ ਨਾਲ ਝੁਲਸੇ ਕ੍ਰਿਸ਼ਨਕਾਂਤ ਦੁਬੇ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਇਲਾਕੇ 'ਚ ਸਨਸਨੀ ਫੈਲ ਗਈ। ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਦੋਸ਼ੀ ਦੌਲਤ ਰਾਮ ਦੁਬੇ ਨੂੰ ਹਿਰਾਸਤ 'ਚ ਲੈ ਕੇ ਪੁੱਛ-ਗਿੱਛ ਸ਼ੁਰੂ ਕਰ ਦਿੱਤੀ ਹੈ। ਪੁਲਸ ਮਾਮਲੇ ਦੀ ਵਿਸਤ੍ਰਿਤ ਜਾਂਚ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
