ਜ਼ਮੀਨ ਪਿੱਛੇ ਪਿਓ ਨੇ ਪੁੱਤ ਦਾ ਗੋਲੀਆਂ ਮਾਰ ਕੀਤਾ ਕਤਲ, ਜਵਾਈ ਨਾਲ ਮਿਲ ਦਿੱਤਾ ਵਾਰਦਾਤ ਨੂੰ ਅੰਜਾਮ

Wednesday, Sep 16, 2026 - 05:47 PM (IST)

ਜ਼ਮੀਨ ਪਿੱਛੇ ਪਿਓ ਨੇ ਪੁੱਤ ਦਾ ਗੋਲੀਆਂ ਮਾਰ ਕੀਤਾ ਕਤਲ, ਜਵਾਈ ਨਾਲ ਮਿਲ ਦਿੱਤਾ ਵਾਰਦਾਤ ਨੂੰ ਅੰਜਾਮ

ਸਿਰਸਾ- ਹਰਿਆਣਾ ਦੇ ਸਿਰਸਾ ਤੋਂ ਇਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇਕ ਪਿਤਾ ਨੇ ਆਪਣੇ ਬੇਟੇ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਮਿਲੀ ਜਾਣਕਾਰੀ ਅਨੁਸਾਰ, ਘਟਨਾ ਕਾਲਾਂਵਾਲੀ ਖੇਤਰ ਦੇ ਖੋਖਰ ਪਿੰਡ ਦੀ ਹੈ। ਮ੍ਰਿਤਕ ਦੀ ਪਛਾਣ 35 ਸਾਲਾ ਜਸਵੰਤ ਵਜੋਂ ਹੋਈ ਹੈ। ਪਿਤਾ ਆਪਣੇ ਜਵਾਈ ਨਾਲ ਬੇਟੇ ਦੇ ਘਰ ਪਹੁੰਚਿਆ ਅਤੇ ਬੇਟੇ ਨੂੰ ਗੋਲੀਆਂ ਮਾਰ ਦਿੱਤੀਆਂ। ਬੇਟੇ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ। ਵਾਰਦਾਤ ਤੋਂ ਬਾਅਦ ਦੋਸ਼ੀ ਮੌਕੇ 'ਤੇ ਫਰਾਰ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਪਿਛਲੇ ਕੁਝ ਸਮੇਂ ਤੋਂ ਬਾਪ-ਬੇਟੇ 'ਚ ਜ਼ਮੀਨ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ। ਇਸੇ ਕਾਰਨ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਮ੍ਰਿਤਕ ਵਿਆਹਿਆ ਸੀ ਅਤੇ ਇਕ ਬੇਟੇ ਦਾ ਪੁੱਤ ਸੀ। ਸੂਚਨਾ ਮਿਲਣ ਤੋਂ ਬਾਅਦ ਕਾਲਾਂਵਾਲੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। 

ਮ੍ਰਿਤਕ ਦੀ ਪਤਨੀ ਜਸ਼ਨਦੀਪ ਕੌਰ ਨੇ ਪੁਲਸ ਨੂੰ ਦਿੱਤੇ ਬਿਆਨ 'ਚ ਦੋਸ਼ ਲਗਾਇਆ ਹੈ ਕਿ ਉਸ ਦੇ ਸਹੁਰੇ ਜਲਵਿੰਦਰ ਸਿੰਘ ਅਤੇ ਉਨ੍ਹਾਂ ਦੇ ਜਵਾਈ ਗੁਰਜੰਤ ਸਿੰਘ ਵਾਸੀ ਕਮਾਲੂ (ਪੰਜਾਬ) ਸਮੇਤ 2 ਤੋਂ 3 ਹੋਰ ਲੋਕ ਘਰ ਆਏ ਅਤੇ ਜਸਵੰਤ ਸਿੰਘ 'ਤੇ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਲੱਗਣ ਕਾਰਨ ਜਸਵੰਤ ਸਿੰਘ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ ਅਤੇ ਉਸ ਦੀ ਮੌਤ ਹੋ ਗਈ।

ਜਨਸ਼ਦੀਪ ਕੌਰ ਨੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸਖ਼ਤ ਰੁਖ ਅਪਣਾਉਂਦੇ ਹੋਏ ਕਿਹਾ ਹੈ ਕਿ ਜਦੋਂ ਤੱਕ ਉਸ ਦੇ ਪਤੀ ਦਾ ਕਾਤਲਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਹ ਆਪਣੇ ਪਤੀ ਦਾ ਪੋਸਟਮਾਰਟਮ ਨਹੀਂ ਕਰਵਾਏਗੀ ਅਤੇ ਨਾ ਹੀ ਅੰਤਿਮ ਸੰਸਕਾਰ ਕਰੇਗੀ। ਉੱਥੇ ਹੀ ਪੁਲਸ ਨੇ ਮ੍ਰਿਤਕ ਦੀ ਪਤਨੀ ਦੇ ਬਿਆਨ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਹੈ ਅਤੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਸ ਵਾਰਦਾਤ ਦੇ ਪਿੱਛੇ ਜ਼ਮੀਨੀ ਵਿਵਾਦ ਸਮੇਤ ਹੋਰ ਕਾਰਨਾਂ ਦੀ ਵੀ ਜਾਂਚ ਕਰ ਰਹੀ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News