ਜ਼ਮੀਨੀ ਵਿਵਾਦ ਮਗਰੋਂ ਚਾਚਿਆਂ ਨੇ ਮਾਰ''ਤਾ 8 ਸਾਲਾ ਭਤੀਜਾ, UP ''ਚ ਦਿਲ ਕੰਬਾਊ ਘਟਨਾ
Friday, Jun 05, 2026 - 05:41 PM (IST)
ਲਖੀਮਪੁਰ ਖੀਰੀ- ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ 'ਚ ਜ਼ਮੀਨ ਦੇ ਵਿਵਾਦ ਨੂੰ ਲੈ ਕੇ 2 ਚਾਚਿਆਂ ਨੇ ਆਪਣੇ ਹੀ 8 ਸਾਲ ਦੇ ਭਤੀਜੇ ਦਾ ਕਤਲ ਕਰ ਦਿੱਤਾ। ਪੁਲਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਹਮਲੇ 'ਚ ਬੱਚਿਆਂ ਦੀ ਮਾਂ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਈ ਅਤੇ ਦੋਵੇਂ ਦੋਸ਼ੀਆਂ ਨੂੰ ਹਿਰਾਸਤ 'ਚ ਲੈ ਲਿਆ ਗਿਆ। ਪੁਲਸ ਅਨੁਸਾਰ, ਘਟਨਾ ਨਿਘਾਸਨ ਥਾਣਾ ਖੇਤਰ ਦੇ ਤਾਰਾਨਗਰ ਪਿੰਡ ਦੀ ਹੈ। ਪੁਲਸ ਨੇ ਦੱਸਿਆ ਕਿ ਵੀਰਵਾਰ ਦੇਰ ਰਾਤ ਸਿਆਰਾਮ ਅਤੇ ਉਸ ਦਾ ਭਰਾ ਹਰੇ ਰਾਮ ਹਥਿਆਰ ਲੈ ਕੇ ਆਪਣੇ ਭਤੀਜੇ ਰਵੀ (8) ਦੇ ਘਰ ਵੜ ਗਏ।
ਪੁਲਸ ਅਨੁਸਾਰ ਦੋਸ਼ੀਆਂ ਨੇ ਸੌਂ ਰਹੇ ਰਵੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਅਤੇ ਉਸ ਦੀ ਮਾਂ (ਭਰਜਾਈ) ਗਿਆਨ ਦੇਵੀ 'ਤੇ ਵੀ ਜਾਨਲੇਵਾ ਹਮਲਾ ਕਰ ਦਿੱਤਾ। ਹਮਲੇ 'ਚ ਗਿਆਨ ਦੇਵੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਈ। ਨਿਘਾਸਨ ਦੇ ਪੁਲਸ ਖੇਤਰ ਅਧਿਕਾਰੀ (ਸੀਓ) ਸ਼ਿਵਮ ਕੁਮਾਰ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ 'ਚ ਜ਼ਮੀਨ ਦੇ ਟੁਕੜੇ ਨੂੰ ਲੈ ਕੇ ਪੁਰਾਣੇ ਪਰਿਵਾਰਕ ਵਿਵਾਦ ਹਮਲੇ ਦਾ ਕਾਰਨ ਸਾਹਮਣੇ ਆਇਆ ਹੈ। ਕੁਮਾਰ ਨੇ ਦੱਸਿਆ ਕਿ ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਦੋਵਾਂ ਦੋਸ਼ੀਆਂ ਸੀਆਰਾਮ ਅਤੇ ਹਰੇ ਰਾਮ ਨੂੰ ਹਿਰਾਸਤ 'ਚ ਲੈ ਲਿਆ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (ਬੀਐੱਨਐੱਸ) ਦੀਆਂ ਧਾਰਾਵਾਂ ਦੇ ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਬੱਚੇ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਅਤੇ ਜ਼ਖ਼ਮੀ ਗਿਆਨ ਦੇਵੀ ਦਾ ਇਲਾਜ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
