ਜ਼ਮੀਨੀ ਵਿਵਾਦ ਪਿੱਛੇ ਚੱਲ ਗਈਆਂ ਗੋਲ਼ੀਆਂ ! 1 ਦੀ ਮੌਤ, 4 ਹੋਰ ਜ਼ਖ਼ਮੀ
Saturday, May 23, 2026 - 04:36 PM (IST)
ਨੈਸ਼ਨਲ ਡੈਸਕ- ਝਾਰਖੰਡ ਦੇ ਪਲਾਮੂ ਜ਼ਿਲ੍ਹੇ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ, ਜਿੱਥੇ ਸ਼ਨੀਵਾਰ ਸਵੇਰੇ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਗੁਆਂਢੀ ਪਰਿਵਾਰਾਂ ਵਿਚਾਲੇ ਹੋਈ ਹਿੰਸਕ ਝੜਪ ਦੌਰਾਨ ਇੱਕ 23 ਸਾਲਾ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਸ ਹਮਲੇ ਵਿੱਚ ਮ੍ਰਿਤਕ ਦੇ 4 ਹੋਰ ਰਿਸ਼ਤੇਦਾਰ ਵੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਹਨ। ਇਹ ਵਾਰਦਾਤ ਚੈਨਪੁਰ ਥਾਣਾ ਖੇਤਰ ਦੇ ਰਾਮਪੁਰ ਪਿੰਡ ਵਿੱਚ ਸਵੇਰੇ ਕਰੀਬ 11 ਵਜੇ ਵਾਪਰੀ।
ਪੁਲਸ ਮੁਤਾਬਕ, ਸੁਸ਼ੀਲਾ ਕੁੰਵਰ ਨਾਮ ਦੀ ਔਰਤ ਆਪਣੀ ਜ਼ਮੀਨ 'ਤੇ ਚਾਰਦੀਵਾਰੀ ਦਾ ਨਿਰਮਾਣ ਕਰਵਾ ਰਹੀ ਸੀ, ਜਿਸ ਦਾ ਗੁਆਂਢੀ ਰਾਜੇਂਦਰ ਸਿੰਘ ਦੇ ਪਰਿਵਾਰ ਨਾਲ ਵਿਵਾਦ ਚੱਲ ਰਿਹਾ ਸੀ। ਸ਼ਨੀਵਾਰ ਨੂੰ ਰਾਜੇਂਦਰ ਸਿੰਘ ਅਤੇ ਉਸ ਦੇ ਸਾਥੀਆਂ ਨੇ ਕੰਧ ਨੂੰ ਨੁਕਸਾਨ ਪਹੁੰਚਾਇਆ ਅਤੇ ਕੁੰਵਰ ਦੇ ਪਰਿਵਾਰ 'ਤੇ ਲਾਠੀਆਂ ਅਤੇ ਬੰਦੂਕਾਂ ਨਾਲ ਹਮਲਾ ਕਰ ਦਿੱਤਾ।
ਇਹ ਵੀ ਪੜ੍ਹੋ- ਧਰਤੀ 'ਤੇ ਆ ਗਏ Alien ! ਅਮਰੀਕੀ ਰੱਖਿਆ ਮੰਤਰਾਲੇ ਦੀ ਵੀਡੀਓ ਨੇ ਉਡਾ'ਤੇ ਸਭ ਦੇ ਹੋਸ਼
ਚੈਨਪੁਰ ਥਾਣਾ ਇੰਚਾਰਜ ਲਾਲਜੀ ਨੇ ਦੱਸਿਆ ਕਿ ਹਮਲੇ ਦੌਰਾਨ ਸੁਸ਼ੀਲਾ ਕੁੰਵਰ ਦੇ ਰਿਸ਼ਤੇਦਾਰ ਸਿਕੰਦਰ ਚੌਧਰੀ (23) ਦੀ ਗੋਲੀ ਲੱਗਣ ਕਾਰਨ ਮੌਕੇ 'ਤੇ ਹੀ ਮੌਤ ਹੋ ਗਈ। ਇਸ ਤੋਂ ਇਲਾਵਾ ਮਧੂ ਚੌਧਰੀ, ਸੰਜੇ ਚੌਧਰੀ ਅਤੇ ਯਸ਼ਵੰਤ ਚੌਧਰੀ ਨੂੰ ਵੀ ਗੋਲੀਆਂ ਲੱਗੀਆਂ ਹਨ, ਜਦਕਿ ਉਦੈ ਚੌਧਰੀ ਦੀ ਲਾਠੀਆਂ ਨਾਲ ਬੇਰਹਿਮੀ ਨਾਲ ਪਿਟਾਈ ਕੀਤੀ ਗਈ। ਸਾਰੇ ਜ਼ਖ਼ਮੀਆਂ ਦਾ ਇਲਾਜ ਮੇਦਿਨੀਰਾਈ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਚੱਲ ਰਿਹਾ ਹੈ।
ਐੱਸ.ਡੀ.ਪੀ.ਓ. ਰਾਜੇਸ਼ ਕੁਮਾਰ ਯਾਦਵ ਨੇ ਦੱਸਿਆ ਕਿ ਵਾਰਦਾਤ ਤੋਂ ਬਾਅਦ ਸਾਰੇ ਮੁਲਜ਼ਮ ਪਿੰਡ ਵਿੱਚੋਂ ਫਰਾਰ ਹਨ, ਜਿਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਦੂਜੇ ਪਾਸੇ, ਭਾਜਪਾ ਵਿਧਾਇਕ ਆਲੋਕ ਚੌਰਸੀਆ ਨੇ ਹਸਪਤਾਲ ਪਹੁੰਚ ਕੇ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਅਤੇ ਸੂਬੇ ਦੀ ਕਾਨੂੰਨ ਵਿਵਸਥਾ 'ਤੇ ਸਵਾਲ ਚੁੱਕਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ- ਅਮਰੀਕਾ ਨੇ ਇਰਾਨ 'ਤੇ ਮੁੜ ਹਮਲੇ ਦੀ ਖਿੱਚੀ ਤਿਆਰੀ ! UAE, ਸਾਊਦੀ ਤੇ ਕਤਰ ਨੇ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
