ਜ਼ਮੀਨ ਦੇ ਲਾਲਚ ''ਚ ਛੋਟੇ ਭਰਾ ਨੇ ਵੱਡੇ ਭਰਾ ਨੂੰ ਉਤਾਰਿਆ ਮੌਤ ਦੇ ਘਾਟ
Monday, Jan 13, 2025 - 12:45 PM (IST)
ਸ਼ਾਹਜਹਾਂਪੁਰ- ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਜ਼ਿਲ੍ਹੇ ਦੇ ਮਿਰਜ਼ਾਪੁਰ ਖੇਤਰ 'ਚ ਜ਼ਮੀਨੀ ਵਿਵਾਦ 'ਚ ਇਕ ਨੌਜਵਾਨ ਨੇ ਆਪਣੇ ਵੱਡੇ ਭਰਾ ਦਾ ਡੰਡੇ ਨਾਲ ਹਮਲਾ ਕਰ ਕੇ ਕਤਲ ਕਰ ਦਿੱਤਾ। ਪੁਲਸ ਸੁਪਰਡੈਂਟ ਰਾਜੇਸ਼ ਐੱਸ ਨੇ ਸੋਮਵਾਰ ਨੂੰ ਦੱਸਿਆ ਕਿ ਪਿੰਡ ਬੇਹਟਾ ਜੰਗਲ 'ਚ 2 ਭਰਾਵਾਂ ਵਿਚਕਾਰ ਜ਼ਮੀਨੀ ਵਿਵਾਦ ਚੱਲ ਰਿਹਾ ਸੀ। ਸ਼੍ਰੀ ਕ੍ਰਿਸ਼ਨ ਨੇ ਆਪਣੇ ਛੋਟੇ ਭਰਾ ਬੱਚੂ ਯਾਦਵ 'ਤੇ ਘਰੋਂ ਆਟਾ ਚੋਰੀ ਕਰਨ ਦਾ ਦੋਸ਼ ਲਗਾਇਆ ਸੀ, ਜਿਸ ਕਾਰਨ ਐਤਵਾਰ ਦੁਪਹਿਰ ਨੂੰ ਦੋਵਾਂ ਭਰਾਵਾਂ ਵਿਚਕਾਰ ਝਗੜਾ ਹੋ ਗਿਆ। ਪਿੰਡ ਵਾਲਿਆਂ ਨੇ ਦੋਵਾਂ ਭਰਾਵਾਂ ਨੂੰ ਸਮਝਾ ਕੇ ਝਗੜਾ ਸ਼ਾਂਤ ਕਰਵਾ ਦਿੱਤਾ ਸੀ।
ਉਨ੍ਹਾਂ ਦੱਸਿਆ ਕਿ ਸ਼੍ਰੀ ਕ੍ਰਿਸ਼ਨ ਸ਼ਾਮ ਨੂੰ ਸ਼ਰਾਬ ਪੀ ਕੇ ਘਰ ਆਇਆ ਅਤੇ ਆਪਣੇ ਛੋਟੇ ਭਰਾ ਬੱਚੂ ਯਾਦਵ ਨੂੰ ਆਟਾ ਚੋਰੀ ਕਰਨ ਲਈ ਗਾਲ੍ਹਾਂ ਕੱਢਣ ਲੱਗ ਪਿਆ। ਛੋਟੇ ਭਰਾ ਬੱਚੂ ਯਾਦਵ ਨੇ ਜ਼ਮੀਨ ਦੇ ਲਾਲਚ 'ਚ ਆਪਣੇ ਵੱਡੇ ਭਰਾ ਸ਼੍ਰੀਕ੍ਰਿਸ਼ਨ (40) ਦੇ ਸਿਰ 'ਤੇ ਲੱਕੜ ਦੀ ਮੋਟੇ ਡੰਡੇ ਨਾਲ ਵਾਰ ਕਰ ਦਿੱਤਾ। ਜਿਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਬੱਚੂ ਯਾਦਵ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਉੱਥੋਂ ਦੌੜਣ ਲੱਗਾ ਪਰ ਪਿੰਡ ਵਾਸੀਆਂ ਨੇ ਉਸ ਨੂੰ ਫੜ ਕੇ ਇਕ ਕਮਰੇ 'ਚ ਬੰਦ ਕਰ ਦਿੱਤਾ। ਸੂਚਨਾ 'ਤੇ ਪਹੁੰਚੀ ਪੁਲਸ ਟੀਮ ਨੇ ਕਾਤਲ ਭਰਾ ਬੱਚੂ ਯਾਦਵ ਨੂੰ ਗ੍ਰਿਫ਼ਤਾਰ ਕਰ ਲਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8