ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ, 5 ਧੀਆਂ ਦੇ ਪਿਓ ਦਾ ਗੋਲੀ ਮਾਰ ਕੇ ਕਤਲ

Tuesday, Feb 14, 2023 - 01:36 PM (IST)

ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ, 5 ਧੀਆਂ ਦੇ ਪਿਓ ਦਾ ਗੋਲੀ ਮਾਰ ਕੇ ਕਤਲ

ਸਿਰਸਾ (ਲਲਿਤ)- ਹਰਿਆਣਾ ਦੇ ਸਿਰਸਾ ਜ਼ਿਲ੍ਹੇ ਦੇ ਪਿੰਡ ਨਗੋਕੀ 'ਚ 52 ਸਾਲਾ ਇਕ ਵਿਅਕਤੀ ਦਾ ਗੋਲੀ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਮੀਨੀ ਵਿਵਾਦ ਕਾਰਨ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ 2 ਮੁਲਜ਼ਮਾਂ ਨੇ ਗੁਲਜ਼ਾਰ ਸਿੰਘ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਰਸਾ ਦੇ ਸਰਕਾਰੀ ਹਸਪਤਾਲ ਭਿਜਵਾ ਦਿੱਤੀ ਹੈ।

ਇਹ ਵੀ ਪੜ੍ਹੋ- ਪਿਓ ਨੇ ਪੁੱਤ ਦੇ ਬਚਪਨ ਦਾ ਸੁਫ਼ਨਾ ਕੀਤਾ ਪੂਰਾ; ਹੈਲੀਕਾਪਟਰ 'ਚ ਵਿਆਹ ਕੇ ਲਿਆਇਆ ਲਾੜੀ, ਖੜ੍ਹ-ਖੜ੍ਹ ਤੱਕਦੇ ਰਹੇ ਲੋਕ

ਜਾਣਕਾਰੀ ਮੁਤਾਬਕ ਮ੍ਰਿਤਕ ਗੁਲਜ਼ਾਰ ਸਿੰਘ ਦੀਆਂ 5 ਧੀਆਂ ਹਨ। ਗੁਲਜ਼ਾਰ ਪਿੰਡ 'ਚ ਠੇਕੇ 'ਤੇ ਜ਼ਮੀਨ ਲੈ ਕੇ ਖੇਤੀਬਾੜੀ ਕਰਦਾ ਸੀ। ਇਸ ਗੱਲ ਨੂੰ ਲੈ ਕੇ ਉਸ ਦਾ ਪਿੰਡ ਦੇ ਇੰਦਰਜੀਤ ਸਿੰਘ ਨਾਲ ਲੰਬੇ ਸਮੇਂ ਤੋਂ ਜ਼ਮੀਨ ਕਰ ਕੇ ਝਗੜਾ ਚੱਲ ਰਿਹਾ ਸੀ। ਰਾਤ ਨੂੰ ਇੰਦਰਜੀਤ ਤੇ ਉਸ ਦਾ ਸਾਥੀ ਮੋਟਰਸਾਈਕਲ ’ਤੇ ਸਵਾਰ ਹੋ ਕੇ ਗੁਲਜ਼ਾਰ ਸਿੰਘ ਦੇ ਘਰ ਆਏ। ਜਦੋਂ ਗੁਲਜ਼ਾਰ ਸਿੰਘ ਨੇ ਦਰਵਾਜ਼ਾ ਖੋਲ੍ਹਿਆ ਤਾਂ ਇੰਦਰਜੀਤ ਨੇ ਉਸ ’ਤੇ ਗੋਲੀ ਚਲਾ ਦਿੱਤੀ। ਗੋਲੀ ਲੱਗਣ ਕਰਕੇ ਗੁਲਜ਼ਾਰ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ।

ਇਹ ਵੀ ਪੜ੍ਹੋ- ਪੁਲਵਾਮਾ ਹਮਲਾ: 'ਸ਼ਹਾਦਤ ਦੀ ਬਰਸੀ', ਭਾਰਤ ਨੇ ਇੰਝ ਲਿਆ ਸੀ ਪਾਕਿਸਤਾਨ ਤੋਂ ਬਦਲਾ

ਘਟਨਾ ਨੂੰ ਅੰਜ਼ਾਮ ਦੇਣ ਮਗਰੋਂ ਇੰਦਰਜੀਤ ਅਤੇ ਉਸ ਦਾ ਸਾਥੀ ਫਰਾਰ ਹੋ ਗਏ। ਵਾਰਸਾਂ ਨੇ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ। ਇਸ ਮਾਮਲੇ ਵਿਚ ਥਾਣਾ ਇੰਚਾਰਜ ਵਿਕਰਮ ਸਿੰਘ ਦਾ ਕਹਿਣਾ ਹੈ ਕਿ ਮੁਲਜ਼ਮ ਇੰਦਰਜੀਤ ਸਿੰਘ ਤੇ ਉਸ ਦੇ ਸਾਥੀ ਖਿਲਾਫ਼ ਪੁਲਸ ਨੇ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਪੁਲਸ ਦੀ ਮੁੱਢਲੀ ਪੁੱਛ-ਗਿੱਛ 'ਚ ਸਾਹਮਣੇ ਆਇਆ ਹੈ ਕਿ ਜ਼ਮੀਨ ਨੂੰ ਲੈ ਕੇ ਦੋਵਾਂ ਵਿਚਾਲੇ ਝਗੜਾ ਸੀ। ਪੁਲਸ ਛੇਤੀ ਹੀ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਵੇਗੀ।

ਇਹ ਵੀ ਪੜ੍ਹੋ- ਪਤੀ ਦਾ ਖ਼ੌਫ਼ਨਾਕ ਕਾਰਾ, ਪਹਿਲਾਂ ਵੱਖ ਰਹਿ ਰਹੀ ਪਤਨੀ ਨੂੰ ਮਾਰੀ ਗੋਲ਼ੀ ਤੇ ਫਿਰ...


author

Tanu

Content Editor

Related News