ਜ਼ਮੀਨ ਖਰੀਦਣਾ ਹੋਵੇਗਾ ਮਹਿੰਗਾ: ਕਲੈਕਟਰ ਰੇਟਾਂ 'ਚ 75% ਦਾ ਵਾਧਾ, ਇਸ ਸੂਬੇ ਦੀ ਸਰਕਾਰ ਦਾ ਵੱਡਾ ਫ਼ੈਸਲਾ
Monday, Mar 30, 2026 - 10:16 AM (IST)
ਨੈਸ਼ਨਲ ਡੈਸਕ : ਹਰਿਆਣਾ ਵਿੱਚ ਆਪਣਾ ਘਰ ਬਣਾਉਣ ਜਾਂ ਜ਼ਮੀਨ ਖਰੀਦਣ ਦਾ ਸੁਪਨਾ ਵੇਖ ਰਹੇ ਲੋਕਾਂ ਨੂੰ ਵੱਡਾ ਝਟਕਾ ਲੱਗਣ ਵਾਲਾ ਹੈ। ਸੂਬਾ ਸਰਕਾਰ ਵੱਲੋਂ ਕਲੈਕਟਰ ਰੇਟਾਂ (Collector Rates) ਵਿੱਚ 25 ਤੋਂ 75 ਫੀਸਦੀ ਤੱਕ ਦੇ ਭਾਰੀ ਵਾਧੇ ਦਾ ਪ੍ਰਸਤਾਵ ਤਿਆਰ ਕੀਤਾ ਗਿਆ ਹੈ। ਇਹ ਨਵੀਆਂ ਦਰਾਂ 1 ਅਪ੍ਰੈਲ ਤੋਂ ਲਾਗੂ ਹੋਣ ਦੀ ਸੰਭਾਵਨਾ ਹੈ, ਜਿਸ ਨਾਲ ਜ਼ਮੀਨ ਦੀ ਰਜਿਸਟਰੀ ਕਰਵਾਉਣਾ ਕਾਫੀ ਮਹਿੰਗਾ ਹੋ ਜਾਵੇਗਾ।
ਇਹ ਵੀ ਪੜ੍ਹੋ - ਮਾਤਾ-ਪਿਤਾ ਦੀ ਸੇਵਾ ਨਾ ਕਰਨ 'ਤੇ ਮੁਲਾਜ਼ਮਾਂ ਦੀ ਕੱਟੀ ਜਾਵੇਗੀ 15 ਫ਼ੀਸਦੀ ਤਨਖ਼ਾਹ, ਸੂਬਾ ਸਰਕਾਰ ਦਾ ਵੱਡਾ ਫੈਸਲਾ
ਅੱਜ ਸ਼ਾਮ ਤੱਕ ਦਰਜ ਕਰਵਾ ਸਕਦੇ ਹੋ ਇਤਰਾਜ਼
ਪ੍ਰਸ਼ਾਸਨ ਨੇ ਪ੍ਰਸਤਾਵਿਤ ਦਰਾਂ ਸਬੰਧੀ ਆਮ ਜਨਤਾ ਤੋਂ ਸੁਝਾਅ ਅਤੇ ਇਤਰਾਜ਼ ਮੰਗੇ ਹਨ। ਜੇਕਰ ਤੁਹਾਨੂੰ ਵਧੀਆਂ ਹੋਈਆਂ ਦਰਾਂ 'ਤੇ ਕੋਈ ਇਤਰਾਜ਼ ਹੈ, ਤਾਂ ਤੁਸੀਂ ਸੋਮਵਾਰ ਸ਼ਾਮ ਤੱਕ ਸਬੰਧਤ ਤਹਿਸੀਲ ਦਫ਼ਤਰ ਜਾਂ ਜ਼ਿਲ੍ਹਾ ਹੈੱਡਕੁਆਰਟਰ ਵਿਖੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹੋ। ਬੁੱਧਵਾਰ ਤੋਂ ਨਵੀਆਂ ਦਰਾਂ ਲਾਗੂ ਹੋਣ ਤੋਂ ਬਾਅਦ ਲੋਕਾਂ ਨੂੰ ਰਜਿਸਟਰੀ ਲਈ ਵਧੇਰੇ ਸਟੈਂਪ ਡਿਊਟੀ ਅਦਾ ਕਰਨੀ ਪਵੇਗੀ।
ਇਹ ਵੀ ਪੜ੍ਹੋ - ਰੁਕ ਸਕਦੀ ਹੈ ਤੁਹਾਡੀ ਪੈਨਸ਼ਨ! ਅੱਜ ਹੀ ਕਰ ਲਓ ਆਹ ਕੰਮ, ਸਰਕਾਰ ਨੇ ਜਾਰੀ ਕਰ 'ਤਾ ਨਿਰਦੇਸ਼
ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗਾ ਸਭ ਤੋਂ ਵੱਧ ਵਾਧਾ
ਸਭ ਤੋਂ ਵੱਧ ਵਾਧਾ ਦਿੱਲੀ ਅਤੇ ਚੰਡੀਗੜ੍ਹ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਦੇਖਣ ਨੂੰ ਮਿਲੇਗਾ। ਗੁਰੂਗ੍ਰਾਮ ਦੇ ਦੁਆਰਕਾ ਐਕਸਪ੍ਰੈਸ-ਵੇਅ ਨਾਲ ਲੱਗਦੇ ਬਜਘੇੜਾ ਪਿੰਡ ਵਿੱਚ ਰੇਟ 75% ਵਧਾਉਣ ਦੀ ਤਿਆਰੀ ਹੈ। ਇੱਥੇ ਖੇਤੀਬਾੜੀ ਜ਼ਮੀਨ ਹੁਣ 4.30 ਕਰੋੜ ਦੀ ਬਜਾਏ 7.53 ਕਰੋੜ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮਿਲੇਗੀ। ਪੰਚਕੂਲਾ ਵਿਖੇ ਚੰਡੀਗੜ੍ਹ ਦੇ ਗੁਆਂਢੀ ਸ਼ਹਿਰ ਪੰਚਕੂਲਾ ਦੇ ਸੈਕਟਰ 19, 27, 28, 31 ਸਮੇਤ ਕਈ ਰਿਹਾਇਸ਼ੀ ਅਤੇ ਵਪਾਰਕ ਖੇਤਰਾਂ ਵਿੱਚ ਵੀ 75% ਤੱਕ ਵਾਧਾ ਪ੍ਰਸਤਾਵਿਤ ਹੈ। ਇਸ ਤੋਂ ਇਲਾਵਾ ਫਰੀਦਾਬਾਦ, ਸੋਨੀਪਤ, ਝੱਜਰ ਅਤੇ ਹਿਸਾਰ ਵਿੱਚ ਵੀ ਪ੍ਰਾਪਰਟੀ ਦੀਆਂ ਕੀਮਤਾਂ ਅਸਮਾਨੀ ਚੜ੍ਹਨਗੀਆਂ।
ਇਹ ਵੀ ਪੜ੍ਹੋ - ਰਾਸ਼ਨ ਕਾਰਡ 'ਤੇ ਅਪ੍ਰੈਲ ਤੋਂ ਮਿਲੇਗਾ ਇੱਕਠਾ 3 ਮਹੀਨਿਆਂ ਦਾ ਰਾਸ਼ਨ, ਕੇਂਦਰ ਸਰਕਾਰ ਦਾ ਵੱਡਾ ਫੈਸਲਾ
ਕੀ ਹੁੰਦਾ ਹੈ ਕਲੈਕਟਰ ਰੇਟ?
ਕਲੈਕਟਰ ਰੇਟ ਉਹ ਘੱਟੋ-ਘੱਟ ਕੀਮਤ ਹੁੰਦੀ ਹੈ, ਜਿਸ 'ਤੇ ਸਰਕਾਰ ਜ਼ਮੀਨ ਦੀ ਰਜਿਸਟਰੀ ਕਰਦੀ ਹੈ। ਇਹ ਰੇਟ ਸਥਾਨਕ ਪ੍ਰਸ਼ਾਸਨ ਵੱਲੋਂ ਮਾਰਕੀਟ ਵੈਲਿਊ ਦੇ ਆਧਾਰ 'ਤੇ ਤੈਅ ਕੀਤੇ ਜਾਂਦੇ ਹਨ। ਜਿੰਨਾ ਜ਼ਿਆਦਾ ਕਲੈਕਟਰ ਰੇਟ ਹੋਵੇਗਾ, ਸਰਕਾਰ ਨੂੰ ਦਿੱਤੀ ਜਾਣ ਵਾਲੀ ਸਟੈਂਪ ਡਿਊਟੀ (Registry ਫੀਸ) ਵੀ ਉੰਨੀ ਹੀ ਜ਼ਿਆਦਾ ਹੋਵੇਗੀ।
ਇਹ ਵੀ ਪੜ੍ਹੋ - 3 ਮਿੰਟ 'ਚ ਮਿਲੇਗਾ ਭਰਿਆ ਸਿਲੰਡਰ, ਇਸ ਸੂਬੇ 'ਚ ਸ਼ੁਰੂ ਹਾਈ-ਟੈਕ ਸਰਵਿਸ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
