ਜ਼ਮੀਨ ਹੜੱਪਣ ਦਾ ਮਾਮਲਾ : ਕੋਲਕਾਤਾ ਪੁਲਸ ਦੇ 30 ਅਧਿਕਾਰੀ ED ਦੀ ‘ਰਾਡਾਰ’ ’ਤੇ
Tuesday, May 26, 2026 - 09:05 AM (IST)
ਕੋਲਕਾਤਾ (ਏਜੰਸੀ) - ਜ਼ਮੀਨ ਹੜੱਪਣ ਦੇ ਰੈਕੇਟ ਦੇ ਸਬੰਧ ਵਿਚ ਕੋਲਕਾਤਾ ਪੁਲਸ ਦੇ ਲੱਗਭਗ 30 ਅਧਿਕਾਰੀ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦੀ ‘ਰਾਡਾਰ’ ਦੇ ਘੇਰੇ ’ਤੇ ਹਨ। ਕੇਂਦਰੀ ਜਾਂਚ ਏਜੰਸੀ ਦੇ ਇਕ ਸੀਨੀਅਰ ਅਧਿਕਾਰੀ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਰੈਂਕਾਂ ਦੇ ਪੁਲਸ ਮੁਲਾਜ਼ਮਾਂ ਦੇ ਇਕ ਅਜਿਹੇ ਗਿਰੋਹ ਨਾਲ ਸਬੰਧ ਹੋਣ ਦਾ ਖ਼ਦਸ਼ਾ ਹੈ, ਜਿਸ ’ਤੇ ਬਜ਼ੁਰਗ ਨਾਗਰਿਕਾਂ ਨੂੰ ਬਾਜ਼ਾਰੀ ਕੀਮਤ ਨਾਲੋਂ ਘੱਟ ਰੇਟ ’ਤੇ ਜਾਇਦਾਦਾਂ ਵੇਚਣ ਲਈ ਮਜਬੂਰ ਕਰਨ ਦਾ ਦੋਸ਼ ਹੈ।
ਇਹ ਵੀ ਪੜ੍ਹੋ - ਰਾਮ ਰਹੀਮ ਨੂੰ ਫਿਰ ਮਿਲੀ ਪੈਰੋਲ, 30 ਦਿਨਾਂ ਲਈ ਸੁਨਾਰੀਆ ਜੇਲ੍ਹ ਤੋਂ ਆਇਆ ਬਾਹਰ, ਹਨੀਪ੍ਰੀਤ ਆਈ ਲੈਣ
ਜਾਂਚ ਨਾਲ ਜੁੜੇ ਈ. ਡੀ. ਦੇ ਇਕ ਅਧਿਕਾਰੀ ਨੇ ਦੱਸਿਆ ਕਿ ਜਾਂਚ ਦੌਰਾਨ ਕਈ ਪੁਲਸ ਮੁਲਾਜ਼ਮ ਸ਼ੱਕ ਦੇ ਘੇਰੇ ਵਿਚ ਆ ਗਏ ਹਨ। ਉਨ੍ਹਾਂ ਦੀ ਅਸਲ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਕੁਝ ਦਸਤਾਵੇਜ਼ ਅਤੇ ਡਿਜੀਟਲ ਸਬੂਤ ਮਿਲੇ ਹਨ, ਜਿਨ੍ਹਾਂ ਦਾ ਵਿਸ਼ਲੇਸ਼ਣ ਕੀਤਾ ਜਾ ਰਿਹਾ ਹੈ। ਜਾਂਚ ਹੁਣ ਪੈਸੇ ਦੇ ਸਰੋਤ ਦਾ ਪਤਾ ਲਗਾਉਣ ਅਤੇ ਸਾਰੇ ਲਾਭਪਾਤਰੀਆਂ ਦੀ ਪਛਾਣ ਕਰਨ ’ਤੇ ਕੇਂਦਰਿਤ ਹੈ। ਅਜਿਹਾ ਪ੍ਰਤੀਤ ਹੁੰਦਾ ਹੈ ਕਿ ਜ਼ਬਤ ਕੀਤੇ ਗਏ ਮੋਬਾਈਲ ਫੋਨਾਂ ਵਿਚੋਂ ਕੁਝ ਡਾਟਾ ਡਿਲੀਟ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਫਾਰੈਂਸਿਕ ਜਾਂਚ ਰਾਹੀਂ ਡਾਟਾ ਨੂੰ ਮੁੜ ਪ੍ਰਾਪਤ ਕਰਨ ਦੇ ਯਤਨ ਜਾਰੀ ਹਨ।
ਈ. ਡੀ. ਫਿਲਹਾਲ ਇਸ ਕਥਿਤ ਰੈਕੇਟ ਵਿਚ ਗ੍ਰਿਫ਼ਤਾਰ ਕੀਤੇ ਗਏ 3 ਮੁਲਜ਼ਮਾਂ ਬਿਸਵਜੀਤ ਪੋਦਾਰ ਉਰਫ਼ ਸੋਨਾ ਪੱਪੂ, ਕੋਲਕਾਤਾ ਪੁਲਸ ਦੇ ਸਾਬਕਾ ਡਿਪਟੀ ਕਮਿਸ਼ਨਰ ਸ਼ਾਂਤਨੂ ਸਿਨ੍ਹਾ ਬਿਸਵਾਸ ਅਤੇ ਕਾਰੋਬਾਰੀ ਜੋਏ ਕਾਮਦਾਰ ਦੀ ਭੂਮਿਕਾ ਦੀ ਜਾਂਚ ਕਰ ਰਹੀ ਹੈ। ਜਾਂਚਕਰਤਾਵਾਂ ਨੂੰ ਸ਼ੱਕ ਹੈ ਕਿ ਇਹ ਗਿਰੋਹ ਧਮਕਾਉਣ ਅਤੇ ਪੁਲਸ ਦੇ ਪ੍ਰਭਾਵ ਦੀ ਦੁਰਵਰਤੋਂ ਕਰ ਕੇ ਕੰਮ ਕਰਦਾ ਸੀ।
ਇਹ ਵੀ ਪੜ੍ਹੋ - ਮੁੜ ਤੋਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਚੌਥੀ ਵਾਰ ਵਧੀਆਂ ਕੀਮਤਾਂ, ਚੈਕ ਕਰੋ ਨਵੇਂ ਰੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
