ਪ੍ਰਸ਼ਾਸਨਿਕ ਲਾਪਰਵਾਹੀ ਦੀ ਭੇਟ ਚੜ੍ਹਿਆ ਕਿਸਾਨ ! ਨਾ ਮਿਲੇ ਜ਼ਮੀਨ ਦੇ ਕਾਗਜ਼ ਤਾਂ ਚੁੱਕ ਲਿਆ ਖ਼ੌਫ਼ਨਾਕ ਕਦਮ

Saturday, Jan 17, 2026 - 02:27 PM (IST)

ਪ੍ਰਸ਼ਾਸਨਿਕ ਲਾਪਰਵਾਹੀ ਦੀ ਭੇਟ ਚੜ੍ਹਿਆ ਕਿਸਾਨ ! ਨਾ ਮਿਲੇ ਜ਼ਮੀਨ ਦੇ ਕਾਗਜ਼ ਤਾਂ ਚੁੱਕ ਲਿਆ ਖ਼ੌਫ਼ਨਾਕ ਕਦਮ

ਨੈਸ਼ਨਲ ਡੈਸਕ- ਦੱਖਣੀ ਸੂਬੇ ਕੇਰਲ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਪਲੱਕੜ ਜ਼ਿਲ੍ਹੇ ਵਿੱਚ ਇੱਕ ਕਿਸਾਨ ਨੇ ਪ੍ਰਸ਼ਾਸਨਿਕ ਦੇਰੀ ਅਤੇ ਮਾਨਸਿਕ ਪ੍ਰੇਸ਼ਾਨੀ ਕਾਰਨ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਪਛਾਣ ਮੰਨਾਰਕਾਡ ਦੇ ਪੁੰਚਾਕੋਡ ਨਿਵਾਸੀ ਗੋਪਾਲਕ੍ਰਿਸ਼ਨਨ ਵਜੋਂ ਹੋਈ ਹੈ, ਜਿਸ ਨੇ ਸ਼ਨੀਵਾਰ ਤੜਕੇ ਆਪਣੇ ਰਿਸ਼ਤੇਦਾਰਾਂ ਨੂੰ ਸੂਚਿਤ ਕਰਨ ਤੋਂ ਬਾਅਦ ਜ਼ਹਿਰ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

ਪੁਲਸ ਵੱਲੋਂ ਮ੍ਰਿਤਕ ਦੇ ਰਿਸ਼ਤੇਦਾਰਾਂ ਦੇ ਹਵਾਲੇ ਨਾਲ ਦਿੱਤੀ ਗਈ ਜਾਣਕਾਰੀ ਅਨੁਸਾਰ, ਗੋਪਾਲਕ੍ਰਿਸ਼ਨਨ ਆਪਣੀ 9 ਏਕੜ ਜ਼ਮੀਨ ਦਾ ਮਾਲਕੀ ਦਸਤਾਵੇਜ਼ ਪ੍ਰਾਪਤ ਕਰਨ ਲਈ ਲੰਬੇ ਸਮੇਂ ਤੋਂ ਸਰਕਾਰੀ ਦਫ਼ਤਰਾਂ ਦੇ ਚੱਕਰ ਕੱਟ ਰਿਹਾ ਸੀ। ਉਹ ਗੰਭੀਰ ਬਿਮਾਰ ਸੀ ਅਤੇ ਆਪਣੇ ਇਲਾਜ ਲਈ ਪੈਸੇ ਜੁਟਾਉਣ ਵਾਸਤੇ ਇਸ ਜਾਇਦਾਦ ਨੂੰ ਵੇਚਣਾ ਚਾਹੁੰਦਾ ਸੀ, ਪਰ ਦਸਤਾਵੇਜ਼ ਨਾ ਮਿਲਣ ਕਾਰਨ ਉਹ ਜ਼ਮੀਨ ਨਹੀਂ ਵੇਚ ਸਕਿਆ, ਜਿਸ ਕਾਰਨ ਉਹ ਭਾਰੀ ਮਾਨਸਿਕ ਤਣਾਅ ਵਿੱਚ ਸੀ।

ਇਹ ਵੀ ਪੜ੍ਹੋ- ਟਰੰਪ ਦੀ ਟੀਮ 'ਚ ਸ਼ਾਮਲ ਹੋਣਗੇ ਅਜੇ ਬੰਗਾ ! ਗਾਜ਼ਾ ਲਈ board of Peace ਦੇ ਮੈਂਬਰਾਂ ਦਾ ਕੀਤਾ ਐਲਾਨ

ਜ਼ਿਕਰਯੋਗ ਹੈ ਕਿ ਅਟਾਪਾੜੀ ਇਲਾਕੇ ਵਿੱਚ ਜ਼ਮੀਨੀ ਦਸਤਾਵੇਜ਼ਾਂ ਦੀ ਘਾਟ ਕਾਰਨ ਕਿਸਾਨ ਵੱਲੋਂ ਖੁਦਕੁਸ਼ੀ ਕਰਨ ਦੀ ਇਹ ਪਹਿਲੀ ਘਟਨਾ ਨਹੀਂ ਹੈ। ਇਸ ਤੋਂ ਪਹਿਲਾਂ ਅਕਤੂਬਰ ਮਹੀਨੇ ਵਿੱਚ ਕ੍ਰਿਸ਼ਨਾਸਵਾਮੀ ਨਾਮ ਦੇ ਇੱਕ ਹੋਰ ਕਿਸਾਨ ਨੇ ਵੀ ਆਪਣੀ ਖੇਤੀਬਾੜੀ ਵਾਲੀ ਜ਼ਮੀਨ ਦੇ ਦਸਤਾਵੇਜ਼ ਨਾ ਮਿਲਣ ਕਾਰਨ ਖੇਤ ਵਿੱਚ ਇੱਕ ਦਰੱਖਤ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਸੀ।

ਇਨ੍ਹਾਂ ਘਟਨਾਵਾਂ ਤੋਂ ਬਾਅਦ ਇਲਾਕੇ ਵਿੱਚ ਭਾਰੀ ਸਿਆਸੀ ਰੋਸ ਦੇਖਣ ਨੂੰ ਮਿਲ ਰਿਹਾ ਹੈ। ਕਾਂਗਰਸ ਅਤੇ ਭਾਜਪਾ ਵਰਕਰਾਂ ਨੇ ਮਾਲ ਵਿਭਾਗ ਦੇ ਅਧਿਕਾਰੀਆਂ 'ਤੇ ਲਾਪਰਵਾਹੀ ਦੇ ਦੋਸ਼ ਲਾਉਂਦਿਆਂ ਅਗਾਲੀ ਸਥਿਤ ਮਿੰਨੀ ਸਿਵਲ ਸਟੇਸ਼ਨ ਅੱਗੇ ਜ਼ੋਰਦਾਰ ਪ੍ਰਦਰਸ਼ਨ ਕੀਤੇ ਹਨ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਅਧਿਕਾਰੀਆਂ ਵੱਲੋਂ ਕੀਤੀ ਜਾਣ ਵਾਲੀ ਦੇਰੀ ਕਿਸਾਨਾਂ ਨੂੰ ਅਜਿਹੇ ਖ਼ੌਫ਼ਨਾਕ ਕਦਮ ਚੁੱਕਣ ਲਈ ਮਜਬੂਰ ਕਰ ਰਹੀ ਹੈ। ਫਿਲਹਾਲ ਪੁਲਸ ਨੇ ਇਸ ਮਾਮਲੇ ਸਬੰਧੀ ਕੇਸ ਦਰਜ ਕਰ ਲਿਆ ਹੈ ਅਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਇਕੋ ਝਟਕੇ 'ਚ 159 MP ਤੇ MLA ਸਸਪੈਂਡ ! ECP ਨੇ ਕੀਤੀ ਵੱਡੀ ਕਾਰਵਾਈ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News