ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਅਗਲੇ ਮਹੀਨੇ ਤੱਕ ਮਿਲ ਜਾਏਗੀ ਜ਼ਮੀਨ

Wednesday, Feb 06, 2019 - 01:21 AM (IST)

ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਅਗਲੇ ਮਹੀਨੇ ਤੱਕ ਮਿਲ ਜਾਏਗੀ ਜ਼ਮੀਨ

ਨਵੀਂ ਦਿੱਲੀ, (ਯੂ. ਐੱਨ. ਆਈ.)– ਪੰਜਾਬ ਸਰਕਾਰ ਨੇ ਕੇਂਦਰੀ ਗ੍ਰਹਿ ਮੰਤਰਾਲਾ ਨੂੰ ਭਰੋਸਾ ਦਿੱਤਾ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਸੜਕ ਅਤੇ ਚੌਕੀਆਂ ਬਣਾਉਣ ਲਈ ਮਾਰਚ ਦੇ ਅੱਧ ਤੱਕ ਜ਼ਮੀਨ ਮੁਹੱਈਆ ਕਰਵਾ ਦਿੱਤੀ ਜਾਏਗੀ। ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਯੋਜਨਾ ’ਤੇ ਤੇਜ਼ੀ ਨਾਲ ਅਮਲ ਕਰਨ ਬਾਰੇ ਮੰਗਲਵਾਰ ਇਥੇ ਕੇਂਦਰੀ ਗ੍ਰਹਿ ਮੰਤਰਾਲਾ ਵਿਚ ਇਕ ਉੱਚ ਪੱਧਰੀ ਬੈਠਕ ਹੋਈ। ਬੈਠਕ ਦੀ ਪ੍ਰਧਾਨਗੀ ਕੇਂਦਰੀ ਗ੍ਰਹਿ ਸਕੱਤਰ ਰਾਜੀਵ ਗੋਬਾ ਨੇ ਕੀਤੀ। ਇਸ ਵਿਚ ਪੰਜਾਬ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਬੀ. ਐੱਸ. ਐੱਫ. ਦੇ ਮੁਖੀ ਆਰ. ਕੇ. ਮਿਸ਼ਰਾ, ਪਾਕਿਸਤਾਨ ਵਿਚ ਭਾਰਤ ਦੇ ਹਾਈ ਕਮਿਸ਼ਨਰ ਅਜੇ ਬਿਸਾਰੀਆ ਅਤੇ ਹੋਰਨਾਂ ਏਜੰਸੀਆਂ ਦੇ ਚੋਟੀ ਦੇ ਅਧਿਕਾਰੀਆਂ ਨੇ ਹਿੱਸਾ ਲਿਆ। ਇਕ ਸੀਨੀਅਰ ਅਧਿਕਾਰੀ ਨੇ ਮੀਡੀਆ ਨੂੰ ਦੱਸਿਆ ਕਿ ਮੁੱਖ ਤੌਰ ’ਤੇ ਸੜਕ ਅਤੇ ਏਕੀਕ੍ਰਿਤ ਚੌਕੀਆਂ ਲਈ ਜ਼ਮੀਨ ਹਾਸਲ ਕਰਨ ਬਾਰੇ ਵਿਚਾਰ-ਵਟਾਂਦਰਾ ਹੋਇਆ। ਇਹ ਦੱਸਿਆ ਗਿਆ ਕਿ ਜ਼ਮੀਨ ਹਾਸਲ ਕਰਨ ਲਈ ਮੁਢਲਾ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਚੁੱਕਾ ਹੈ। ਜ਼ਮੀਨ ਨੂੰ ਹਾਸਲ ਕਰਨ ਦਾ ਕੰਮ ਪ੍ਰਗਤੀ ’ਤੇ ਹੈ। ਇਸ ਦੇ 4 ਪੜਾਅ ਹਨ ਅਤੇ ਹੁਣ ਦੂਜੇ ਪੜਾਅ ਦਾ ਕੰਮ ਹੋ ਰਿਹਾ ਹੈ। ਮਾਰਚ ਦੇ ਅੱਧ ਤੱਕ ਇਹ ਕੰਮ ਮੁਕੰਮਲ ਹੋ ਜਾਏਗਾ। 


author

KamalJeet Singh

Content Editor

Related News